auhērīअउहेरी
ਅਵਹੇਲਨ ਕਰੀ. ਅਪਮਾਨਿਤ ਕੀਤੀ. "ਖਸਮਿ ਦੁਹਾਗਣਿ ਤਜਿ ਅਉਹੇਰੀ." (ਗੌਂਡ ਕਬੀਰ) ਪਤੀ ਨੇ ਦੁਹਾਗਣ ਨਿਰਾਦਰ ਕਰਕੇ ਛੱਡ ਦਿੱਤੀ ਹੈ। ੨. ਅਪਹਰਣ (ਲੁੱਟਣ) ਵਾਲੀ. ਲੁਟੇਰੀ. "ਸਗਲ ਮਾਹਿ ਨਕਟੀ ਕਾ ਵਾਸਾ, ਸਗਲ ਮਾਰਿ ਅਉਹੇਰੀ." (ਆਸਾ ਕਬੀਰ)
अवहेलन करी. अपमानित कीती. "खसमि दुहागणि तजि अउहेरी." (गौंड कबीर) पती ने दुहागण निरादर करके छॱड दिॱती है। २. अपहरण (लुॱटण) वाली. लुटेरी. "सगल माहि नकटी का वासा, सगल मारि अउहेरी." (आसा कबीर)
ਸੰ. ਸੰਗ੍ਯਾ- ਅਪਮਾਨ. ਨਿਰਾਦਰ। ੨. ਆਗ੍ਯਾ ਦਾ ਉਲੰਘਨ. "ਅਵਹੋਲਨ ਨਹਿ ਤਿਨ ਕੋ ਕੀਜੈ." (ਨਾਪ੍ਰ)...
ਹਾਥੀ. ਦੇਖੋ, ਕਰਿ ੩.। ੨. ਸੰਗ੍ਯਾ- ਬਾਂਹ. ਭੁਜਾ, ਜੋ ਕਰ (ਹੱਥ) ਨੂੰ ਧਾਰਨ ਕਰਦੀ ਹੈ. "ਤੁਮ ਰਾਖਹੁ ਧਾਰਿ ਕਰੀ." (ਗੂਜ ਮਃ ੫) ੩. ਕਰੀਰ ਦਾ ਸੰਖੇਪ। ੪. ਕਰੀਂ. ਕਰਾਂ. "ਕੰਚਨ ਕੇ ਕੋਟ ਦਤੁ ਕਰੀ." (ਸ੍ਰੀ ਅਃ ਮਃ ੧) ੫. ਕੀਤੀ. ਕਰਨ ਦਾ ਭੂਤ ਕਾਲ "ਜਾਕਉ ਕ੍ਰਿਪਾ ਕਰੀ ਪ੍ਰਭਿ ਮੇਰੈ." (ਸੋਰ ਮਃ ੫)...
ਖਸਮ (ਸ੍ਵਾਮੀ) ਨੇ. "ਕਾਢਿ ਕੁਠਾਰ ਖਸਮਿ ਸਿਰ ਕਾਟਿਆ." (ਬਿਲਾ ਮਃ ੫) ੨. ਖਸਮ ਨੂੰ. ਖਸਮ ਦੇ. "ਖਸਮੁ ਮਿਲਿਐ ਸੁਖੁ ਪਾਇਆ." (ਮਾਰੂ ਅਃ ਮਃ ੧) ਖਸਮ ਦੇ ਮਿਲਣ ਕਰਕੇ....
ਸੁੰ. ਦੁਰ੍ਭਗਾ. ਵਿ- ਖੋਟੇ ਭਾਗਾਂ ਵਾਲੀ। ੨. ਵਿਧਵਾ. "ਦਸ ਨਾਰੀ ਮੈ ਕਰੀ ਦੁਹਾਗਨਿ." (ਪ੍ਰਭਾ ਅਃ ਮਃ ੫) ਦਸ ਇੰਦ੍ਰੀਆਂ ਮੈ ਰੰਡੀਆਂ ਕਰ ਦਿੱਤੀਆਂ. ਹੁਣ ਉਨ੍ਹਾਂ ਨਾਲ ਮਨ ਦਾ ਸੰਬੰਧ ਨਹੀਂ....
ਸੰ. त्यज्. ਧਾ- ਤ੍ਯਾਗਣਾ, ਛੱਡਣਾ, ਤਰਕ ਕਰਨਾ। ੨. ਕ੍ਰਿ. ਵਿ- ਤ੍ਯਾਗਕੇ. ਛੱਡਕੇ. "ਤਜਿ ਆਪੁ ਮਿਟੈ ਸੰਤਾਪੁ." (ਆਸਾ ਛੰਤ ਮਃ ੫)...
ਅਵਹੇਲਨ ਕਰੀ. ਅਪਮਾਨਿਤ ਕੀਤੀ. "ਖਸਮਿ ਦੁਹਾਗਣਿ ਤਜਿ ਅਉਹੇਰੀ." (ਗੌਂਡ ਕਬੀਰ) ਪਤੀ ਨੇ ਦੁਹਾਗਣ ਨਿਰਾਦਰ ਕਰਕੇ ਛੱਡ ਦਿੱਤੀ ਹੈ। ੨. ਅਪਹਰਣ (ਲੁੱਟਣ) ਵਾਲੀ. ਲੁਟੇਰੀ. "ਸਗਲ ਮਾਹਿ ਨਕਟੀ ਕਾ ਵਾਸਾ, ਸਗਲ ਮਾਰਿ ਅਉਹੇਰੀ." (ਆਸਾ ਕਬੀਰ)...
ਦੇਖੋ, ਗੌਡ ੧....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸ੍ਵਾਮੀ ਦੇਖੋ, ਪਤਿ ੬. ਅਤੇ ੭. " ਕਿਨ ਬਿਧਿ ਪਾਵਉ ਪ੍ਰਾਨਪਤੀ?" (ਬਸੰ ਮਃ ੧) ੨. ਪਤ੍ਰੀ. ਤਿਥਿਪਤ੍ਰ, ਪੰਚਾਂਗਪਤ੍ਰ. "ਪਾਧੇ ਆਣਿ ਪਤੀ ਬਹਿ ਵਾਚਾਈਆ." (ਸੂਹੀ ਛੰਤ ਮਃ ੪) ੩. ਪਤ੍ਰਿਕਾ. ਚਿੱਠੀ। ੪. ਪੱਤਿ. ਪੈਦਲ ਫ਼ੌਜ. "ਰਥੀ ਗਜੀ ਹੋਈ ਪਤੀ ਅਪਾਰ ਸੈਨ ਭੱਜਹੈ." (ਪਾਰਸਾਵ)...
ਸੰਗ੍ਯਾ- ਆਦਰ ਦਾ ਅਭਾਵ. ਅਪਮਾਨ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰਗ੍ਯਾ- ਚੋਰੀ ਲੁੱਟ। ੨. ਛੀਨ ਲੈਣ ਦੀ ਕ੍ਰਿਯਾ ਖਸੋਟਨਾ. ਖੋਹਣਾ. ੩. ਦੁਰਾਉ. ਲੁਕਾਉ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਵਿ- ਸਕਲ. ਸਭ. ਤਮਾਮ. "ਸਗਲ ਨਾਮ ਨਿਧਾਨ ਤਿਨ ਪਾਇਆ." (ਮਾਰੂ ਸੋਲਹੇ ਮਃ ੫) ਸਗਲ ਨਿਧਾਨ ਨਾਮ ਤਿਨ ਪਾਇਆ। ੨. ਅ਼. [شغل] ਸ਼ਗ਼ਲ. ਸੰਗ੍ਯਾ- ਕੰਮ. ਕਿਰਤ। ੩. ਅ਼. [صغل] ਸਗ਼ਲ. ਬਦ ਦਿਮਾਗ਼. ਪਾਂਮਰ....
ਕ੍ਰਿ- ਵਿ ਮਧ੍ਯ ਮੇਂ. ਭੀਤਰ. ਅੰਦਰਿ. "ਮਾਹਿ ਨਿਰੰਜਨੁ ਤ੍ਰਿਭਵਣ ਧਣੀ." (ਰਾਮ ਬੇਣੀ) ੨. ਅ਼. [مِیاہ] ਮਿਆਹ. ਸੰਗ੍ਯਾ- ਮਾਯ (ਜਲ) ਦਾ ਬਹੁਵਚਨ. "ਅਗਨਿ ਮਰੈ ਗੁਣ ਮਾਹਿ." (ਸ੍ਰੀ ਮਃ ੧) ੩. ਦੇਖੋ, ਮਾਹ....
ਨਕਵੱਢੀ. ਨਕਟਾ ਦਾ ਸ੍ਤ੍ਰੀ ਲਿੰਗ."ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ." (ਦੇਵ ਮਃ ੪) ਹਰਿਨਾਮ ਬਿਨਾ ਸੁੰਦਰੀ ਭੀ ਨਕਟੀ ਹੈ। ੨. ਸੰ. ਨਕੁਟੀ. ਨਾਸਿਕਾ. ਨੱਕ। ੩. ਭਾਵ- ਮਾਯਾ. "ਸਗਲ ਮਾਹਿ ਨਕਟੀ ਕਾ ਵਾਸਾ." (ਆਸਾ ਕਬੀਰ)...
ਵਸੇਰਾ. ਨਿਵਾਸ. ਦੇਖੋ, ਬਾਸਾ....
ਮਾਰਕੇ. "ਹਉਮੈ ਵਿਚਹੁ ਮਾਰਿ." (ਸ੍ਰੀ ਮਃ ੩) "ਦੁਸਮਨ ਦੂਤ ਸਭਿ ਮਾਰਿ ਕਢੀਏ." (ਮਃ ੪. ਵਾਰ ਬਿਲਾ) ੨. ਸੰਗ੍ਯਾ- ਮਾਰਣ ਵਾਲੀ, ਮ੍ਰਿਤ੍ਯੁ. ਮੌਤ "ਸਬਦ ਮਰੈ ਤਾਂ ਮਾਰਿ ਮਰੁ." (ਮਾਰੂ ਅਃ ਮਃ ੧)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...