asatāng pranāmaअसटांग प्रणाम
ਸੰ. साष्टाङ्ग प्रणाम. ਸਾਸ੍ਟਾਂਗ ਪ੍ਰਣਾਮ. ਸੰਗ੍ਯਾ- ਅੱਠਾਂ ਅੰਗਾਂ ਨਾਲ ਕੀਤੀ ਹੋਈ ਪ੍ਰਣਾਮ. ਜਿਸ ਨਮਸਕਾਰ ਵਿੱਚ ਇਨ੍ਹਾਂ ਅੱਠਾਂ ਅੰਗਾਂ ਦਾ ਸੰਬੰਧ ਹੋਵੇ- ਗੋਡੇ, ਪੈਰ, ਹੱਥ, ਛਾਤੀ, ਸਿਰ, ਬਾਣੀ ਦ੍ਰਿਸ੍ਟਿ, ਅੰਤਹਕਰਣ. ਇਸ ਦਾ ਨਾਉਂ "ਦੰਡਵਤ ਪ੍ਰਣਾਮ" ਭੀ ਹੈ.
सं. साष्टाङ्ग प्रणाम. सास्टांग प्रणाम. संग्या- अॱठां अंगां नाल कीती होई प्रणाम. जिस नमसकार विॱच इन्हां अॱठां अंगां दा संबंध होवे-गोडे, पैर, हॱथ, छाती, सिर, बाणी द्रिस्टि, अंतहकरण. इस दा नाउं "दंडवत प्रणाम" भी है.
ਸੰਗ੍ਯਾ- ਚੰਗੀ ਤਰਾਂ ਝੁਕਣ ਦੀ ਕ੍ਰਿਯਾ. ਨਮਸਕਾਰ। ੨. ਦੇਖੋ, ਪਰਿਣਾਮ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਸੰਗ੍ਯਾ- ਨਮਸ੍ਕਾਰ. ਪ੍ਰਣਾਮ ਬੰਦਨਾ. "ਨਮਸਕਾਰ ਡੰਡਉਤ ਬੰਦਨਾ." (ਬਿਲਾ ਮਃ ੫)...
ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ....
ਸੰਗ੍ਯਾ- ਪਦ. ਚਰਨ. "ਪੈਰ ਧੋਵਾਂ ਪਖਾ ਫੇਰਦਾ." (ਸ੍ਰੀ ਮਃ ੫) ੨. ਸ਼ੂਦ੍ਰ, ਜਿਸ ਦੀ ਚਰਣਾਂ ਤੋਂ ਉਤਪੱਤੀ ਮੰਨੀ ਹੈ. ਪਾਦਜ. "ਉਲਟਾ ਖੇਲ ਪਿਰੰਮ ਦਾ ਪੈਰਾਂ ਉੱਪਰ ਸੀਸ ਨਿਵਾਯਾ." (ਭਾਗੁ) ਬ੍ਰਾਹਮਣ ਸ਼ੂਦ੍ਰ ਅੱਗੇ ਝੁਕਾਇਆ। ੩. ਵਿ- ਪਰਲਾ. ਦੂਸਰਾ ਕਿਨਾਰਾ. "ਪਾਯੋ ਨਾ ਜਾਇ ਜਿਹ ਪੈਰ ਪਾਰ." (ਅਕਾਲ) ੪. ਵਿਸਤੀਰਣ. "ਪੈਰ ਪਰਾਗ ਰਹੀ ਹੈ ਬੈਸਾਖ." (ਕ੍ਰਿਸਨਾਵ)...
ਦੇਖੋ, ਹਸ੍ਤ. "ਕਰੇ ਭਾਵ ਹੱਥੰ." (ਵਿਚਿਤ੍ਰ) ੨. ਹਾਥੀ ਦਾ ਸੰਖੇਪ. "ਹਰੜੰਤ ਹੱਥ." (ਕਲਕੀ) ੩. ਹਾਥੀ ਦੀ ਸੁੰਡ. "ਹਾਥੀ ਹੱਥ ਪ੍ਰਮੱਥ." (ਗੁਪ੍ਰਸੂ)...
ਸੰਗ੍ਯਾ- ਸੀਨਾ. ਵਕ੍ਸ਼੍ਸ੍ਥਲ. Thorax. "ਛਾਤੀ ਸੀਤਲ ਮਨ ਸੁਖੀ." (ਬਾਵਨ)...
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)...
ਸੰ. अन्तः करण. ਸੰਗ੍ਯਾ- ਅੰਤਰ ਦੀ ਇੰਦ੍ਰੀ (ਇੰਦ੍ਰਿਯ) ਜਿਸ ਦੇ ਸੰਜੋਗ ਨਾਲ ਬਾਹਰਲੀਆਂ ਇੰਦ੍ਰੀਆਂ ਕਾਰਜ ਕਰਦੀਆਂ ਹਨ. ਇਸ ਦੇ ਚਾਰ ਭੇਦ ਹਨ-#੧. ਮਨ, ਜਿਸ ਕਰਕੇ ਸੰਕਲਪ ਵਿਕਲਪ ਫੁਰਦੇ ਹਨ.#੨. ਬੁੱਧਿ, ਜਿਸਤੋਂ ਵਿਚਾਰ ਅਤੇ ਨਿਸ਼ਚਾ ਹੁੰਦਾ ਹੈ.#੩. ਚਿੱਤ, ਜਿਸ ਕਰਕੇ ਸ੍ਮਰਣ (ਚੇਤਾ) ਹੁੰਦਾ ਹੈ.#੪. ਅਹੰਕਾਰ, ਜਿਸ ਤੋਂ ਪਦਾਰਥਾਂ ਨਾਲ ਆਪਣਾ ਸੰਬੰਧ ਹੁੰਦਾ ਹੈ. ਮਮਤ੍ਵ. ਮਮਤਾ. ਸਤਿਗੁਰੂ ਨਾਨਕ ਦੇਵ ਨੇ ਜਪੁ ਜੀ ਵਿੱਚ ਇਨ੍ਹਾਂ ਦਾ ਜਿਕਰ ਕੀਤਾ ਹੈ- "ਤਿਥੈ ਘੜੀਐ ਸੁਰਤਿ (ਚਿੱਤ) ਮਤਿ (ਮਮਤ੍ਵ- ਅਹੰਕਾਰ) ਮਨਿ, ਬੁਧਿ."...
ਸੰਗ੍ਯਾ- ਡੰਡੇ ਵਾਂਙ ਸਿੱਧੇ ਪੈਕੇ ਨਮਸਕਾਰ ਕਰਨ ਦੀ ਕ੍ਰਿਯਾ. ਸਾਸ੍ਟਾਂਗ ਪ੍ਰਣਾਮ. ਦੇਖੋ, ਡੰਡਉਤ....