asupatiअसुपति
ਸੰਗ੍ਯਾ- ਅਸ਼੍ਵ (ਉਚੈਃ ਸ਼੍ਰਵਾ ਘੋੜੇ) ਦਾ ਸ੍ਵਾਮੀ ਸੂਰਜ। ੨. ਅਸੁ (ਪ੍ਰਾਣ) ਪਤਿ. ਜੀਵਾਤਮਾ। ੩. ਪਾਰਬ੍ਰਹਮ.
संग्या- अश्व (उचैः श्रवा घोड़े) दा स्वामी सूरज। २. असु (प्राण) पति. जीवातमा। ३. पारब्रहम.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. अश्व. ਅਸ਼੍ਵ. ਸੰਗ੍ਯਾ- ਘੋੜਾ. ਤੁਰੰਗ. ਅਸਪ। ੨. ਵਿ- ਵ੍ਯਾਪਕ। ੩. ਸੰ. अस्व. ਜਿਸ ਪਾਸ ਸ੍ਵ (ਧਨ) ਨਹੀਂ. ਕੰਗਾਲ. "ਕਨਕ ਅਸ੍ਵ ਹੈਵਰ ਭੂਮਿਦਾਨ." (ਸੁਖਮਨੀ) ਅਨਾਥ ਨੂ ਕਨਕ (ਸੋਨਾ) ਸੁੰਦਰ ਘੋੜੇ ਅਤੇ ਪ੍ਰਿਥਿਵੀ ਦਾ ਦਾਨ ਕਰਨਾ....
ਸੰ. स्वामिन ਵਿ- ਮਾਲਿਕ। ੨. ਧਨਵਾਨ। ੩. ਵਡਿਆਈ ਵਾਲਾ। ੪. ਸੰਗ੍ਯਾ- ਰਾਜਾ। ੫. ਕਰਤਾਰ. "ਸ੍ਵਾਮੀ ਸਰਨਿ ਪਰਿਓ ਦਰਬਾਰੇ." (ਟੋਡੀ ਮਃ ੫)...
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....
ਦੇਖੋ, ਅਸ ਧਾ. ਸੰਗ੍ਯਾ- ਮਨ. ਚਿੱਤ। ੨. ਪ੍ਰਾਣ. "ਬਸੁ ਦੈ ਅਸੁ ਦੈ ਜਗ ਮੇ ਜਸ ਲੀਜੈ." (ਕ੍ਰਿਸਨਾਵ) ਵਸੁ (ਧਨ) ਦੇਕੇ, ਅਸੁ (ਪ੍ਰਾਣ) ਦੇਕੇ, ਜਗਤ ਵਿੱਚ ਜਸ ਲਓ। ੩. ਸੰ. ਅਸ਼੍ਰ. ਹੰਝੂ. ਆਂਸੂ. ਅਸ਼ਕ. "ਉਤਸਵ ਸਮੈ ਜਾਨਿ ਅਸੁ ਰੋਕੀ." (ਗੁਪ੍ਰਸੂ) ੪. ਸੰ. ਅਸ਼੍ਵ. ਘੋੜਾ. ਅਸਪ. "ਅਸੁ ਹਸਤੀ ਰਥ ਅਸਵਾਰੀ." (ਸੁਖਮਨੀ)...
ਸੰ. ਸੰਗ੍ਯਾ- ਸ੍ਵਾਸ. ਦਮ. "ਪ੍ਰਾਣ ਮਨ ਤਨ ਜੀਅ ਦਾਤਾ." (ਗਉ ਛੰਤ ਮਃ ੫) ੨. ਵਿਦ੍ਵਾਨਾਂ ਨੇ ਪ੍ਰਾਣ ਦੇ ਦਸ ਭੇਦ ਮੰਨੇ ਹਨ. ਦੇਖੋ, ਦਸ ਪ੍ਰਾਣ। ੩. ਜੀਵਨ। ੪. ਮਨ. ਚਿੱਤ. "ਜਿਸ ਸੰਗਿ ਲਾਗੇ ਪ੍ਰਾਣ." (ਫੁਨਹੇ ਮਃ ੫) ੫. ਬਲ. ਸ਼ਕਤਿ। ੬. ਬ੍ਰਹਮ. ਪਰਮਾਤਮਾ....
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
ਸੰ. जीवात्मन्. ਸੰਗ੍ਯਾ- ਦੇਹ ਨੂੰ ਚੇਤਨਸੱਤਾ ਦੇਣ ਵਾਲਾ ਆਤਮਾ. ਰੂਹ. ਪ੍ਰਤ੍ਯਗਾਤਮਾ. ਦੇਖੋ, ਆਤਮਾ....
ਦੇਖੋ, ਪਰਬ੍ਰਹਮ. "ਪਾਰਬ੍ਰਹਮ ਅਪਰੰਪਰ ਸੁਆਮੀ." (ਗਉ ਮਃ ੫)...