asta nāikā, ashat nāikāअस्ट नाइका, अशट नाइका
ਦੇਖੋ, ਨਾਇਕਾ ਸ਼ਬਦ ਫੁਟਨੋਟ
देखो, नाइका शबद फुटनोट
ਸੰ. ਨਾਯਿਕਾ. ਸੰਗ੍ਯਾ- ਹੋਰਨਾਂ ਨੂੰ ਪਿੱਛੇ ਲਾਉਣ ਵਾਲੀ. ਜੋ ਅੱਗੇ ਹੋਕੇ ਚੱਲੇ। ੨. ਸ੍ਵਾਮਿਨੀ "ਘਰ ਕੀ ਨਾਇਕਿ ਘਰ ਵਾਸੁ ਨ ਦੇਵੈ." (ਆਸਾ ਮਃ ੫) "ਘਰੁ ਮੇਰਾ ਇਹ ਨਾਇਕਿ ਹਮਾਰੀ." (ਆਸਾ ਮਃ ੫) ੩. ਕਾਵ੍ਯ ਅਨੁਸਾਰ ਨਾਯਿਕਾ "ਉਪਜਤ ਜਾਂਹਿ ਵਿਲਕਕੈ ਚਿੱਤ ਬੀਚ ਰਸਭਾਵ। ਤਾਂਹਿ ਬਖਾਨਤ ਨਾਯਿਕਾ ਜੇ ਪ੍ਰਬੀਨ ਕਵਿਰਾਵ." (ਰਸਰਾਜ)¹੪. ਜੋ ਕਿਸੇ ਕਾਵ੍ਯਚਰਿਤ ਦੀ ਆਧਾਰ ਹੋਵੇ. Heroine. ਜੈਸੇ- ਸ੍ਵਯੰਵਰ ਕਥਾ ਦੀ ਨਾਯਿਕਾ ਜਾਨਕੀ. ਚੰਡੀਚਰਿਤ੍ਰ ਦੀ ਨਾਯਿਕਾ ਦੁਰਗਾ। ੫. ਦੁਰਗਾ. ਦੇਵੀ. ਸੰਸਕ੍ਰਿਤ ਗ੍ਰੰਥਾਂ ਵਿੱਚ ਅੱਠ ਨਾਇਕਾ ਲਿਖੀਆ ਹਨ:-#ਉਗ੍ਰਚੰਡਾ, ਪ੍ਰਚੰਡਾ, ਚੰਡੋਗ੍ਰਾ, ਚੰਡਨਾਯਿਕਾ, ਅਤਿਚੰਡਾ, ਚਾਮੁੰਡਾ, ਚੰਡਾ ਅਤੇ ਚੰਡਵਤੀ. ਦੇਖੋ, ਬ੍ਰਹ੍ਮਵੈਵਰਤ, ਪ੍ਰਕ੍ਰਿਤਿ ਖੰਡ, ਅਃ ੬੧.#ਕਾਵ੍ਯਗ੍ਰੰਥਾਂ ਵਿੱਚ ਇਹ ਅਸ੍ਟਨਾਯਿਕਾ ਹਨ:-#ਸ੍ਵਾਧੀਨਪਤਿਕਾ, ਉਤਕਲਾ, ਵਾਸਕਸੱਜਾ, ਅਭਿਸੰਧਿਤਾ, ਕਲਹਾਂਤਰਿਤਾ, ਖੰਡਿਤਾ, ਪ੍ਰੋਸਿਤਪ੍ਰੇਯਸੀ ਅਤੇ ਵਿਪ੍ਰਲਬਧਾ। ੬. ਸੰਬੋਧਨ. ਹੇ ਨਾਯਕ! "ਸਗਲ ਭਵਨ ਕੇ ਨਾਇਕਾ." (ਗਉ ਰਵਿਦਾਸ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....