umalaउमल
ਵਿ- ਉਮੰਗ ਸਹਿਤ. ਉਤਸਾਹਿਤ. "ਉਮਲ ਲਥੇ ਜੋਧੇ ਮਾਰੂ ਵਜਿਆ." (ਚੰਡੀ ੩)
वि- उमंग सहित. उतसाहित. "उमल लथे जोधे मारू वजिआ." (चंडी ३)
ਸੰਗ੍ਯਾ. ਚਿੱਤ ਦਾ ਉਤਸਾਹ ਭਰਿਆ ਉਛਾਲ। ੨. ਆਨੰਦ ਦੀ ਲਹਿਰ. "ਏਕ ਦਿਵਸ ਮਨ ਭਈ ਉਮੰਗ." (ਬਸੰ ਰਾਮਾਨੰਦ)...
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨....
ਵਿ- ਉਮੰਗ ਸਹਿਤ. ਉਤਸਾਹਿਤ. "ਉਮਲ ਲਥੇ ਜੋਧੇ ਮਾਰੂ ਵਜਿਆ." (ਚੰਡੀ ੩)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....