ulatanāउलटना
ਸੰ. उल्लुराठन. ਉੱਲੁੰਠਨ ਕ੍ਰਿ- ਮੋੜਨਾ ਪਰਤਣਾ. "ਮਨੂਆ ਉਲਟਿ ਸੁੰਨ ਮਹਿ ਗਹੈ. (ਰਾਮ ਬੇਣੀ) ੨. ਹੇਠ ਉੱਪਰ ਕਰਨਾ.
सं. उल्लुराठन. उॱलुंठन क्रि- मोड़ना परतणा. "मनूआ उलटि सुंन महि गहै. (राम बेणी) २. हेठ उॱपर करना.
ਕ੍ਰਿ- ਹਟਾਉਣਾ. ਵਰਜਣਾ। ੨. ਲੌਟਾਉਣਾ. "ਵਣਿ ਕੰਡਾ ਮੋੜੇਹਿ" (ਸ. ਫਰੀਦ) ਜੰਗਲ ਦੇ ਕੰਡੇ ਵਸਤ੍ਰਾਂ ਵਿੱਚ ਫਸਕੇ ਮੋੜਦੇ ਹਨ, ਭਾਵ- ਉਪਦੇਸ਼ ਕਰਦੇ ਹਨ ਕਿ ਘਰ ਨੂੰ ਪਰਤਜਾ....
ਕ੍ਰਿ- ਪਲਟਣਾ. ਲੌਟਣਾ. ਹਟਕੇ ਆਉਣਾ. ਮੁੜਨਾ। ੨. ਫੇਰਨਾ. ਘੁਮਾਉਣਾ. ਉਲਟਣਾ। ੩. ਮੱਕਰਨਾ. ਨਟਨਾ....
ਸੰਗ੍ਯਾ- मनस्. ਅੰਤਹਕਰਣ. "ਮਨੂਆ ਅਸਥਿਰੁ ਸਬਦੇ ਰਾਤਾ." (ਰਾਮ ਅਃ ਮਃ ੧) ੨. ਮਨੁਸ. ਆਦਮੀ. "ਮਨੂਆ ਅੰਧ ਨ ਚੇਤਈ." (ਮਃ ੧. ਵਾਰ ਰਾਮ ੧) ੩. ਮਮਤ੍ਵ. ਮਮਤਾ ਦਾ ਭਾਵ. "ਮਨ ਮਹਿ ਮਨੂਆ ਜੇ ਮਰੈ, ਤਾਂ ਪਿਰੁ ਰਾਵੈ ਨਾਰਿ." (ਸ੍ਰੀ ਅਃ ਮਃ ੧) ੪. ਮੰਨਦਾ ਹੈ. "ਜੋ ਪਰਾਈ, ਸੁ ਅਪਨੀ ਮਨੂਆ." (ਟੋਡੀ ਮਃ ੫)...
ਕ੍ਰਿ- ਵਿ- ਉਲਟਕੇ. ਪਰਤਕੇ. "ਉਲਟਿ ਕਮਲੁ ਅੰਮ੍ਰਿਤਿ ਭਰਿਆ." (ਵਾਰ ਮਲਾ ਮਃ ੧)...
ਸੰ. ਸ਼ੂਨ੍ਯ. ਵਿ- ਸੁੰਨਾ. ਖਾਲੀ। ੨. ਜੜ੍ਹ. ਚੇਤਨਤਾ ਰਹਿਤ."ਦਿੱਤੀ ਬਾਂਗ ਨਿਮਾਜ ਕਰ ਸੁੰਨ ਸਮਾਨ ਹੋਆ ਜਾਹਾਨਾ." (ਭਾਗੁ) ੩. ਸੰਗ੍ਯਾ- ਬਿੰਦੀ. ਸਿਫਰ. "ਨਉ ਅੰਗ ਨੀਲ ਅਨੀਲ ਸੁੰਨ." (ਭਾਗੁ) ਬਿੰਦੀ ਨੌ ਅੰਗਾਂ ਨਾਲ ਮਿਲਕੇ ਨੀਲ ਆਦਿਕ ਅਨੰਤ ਗਿਣਤੀ ਬੋਧ ਕਰਾਉਂਦੀ ਹੈ। ੪. ਆਕਾਸ਼. "ਸੁੰਨਹਿ ਸੁੰਨ ਮਿਲਿਆ." (ਮਾਰੂ ਕਬੀਰ) ਮਹਾਂ ਆਕਾਸ਼ (ਬ੍ਰਹਮ) ਨੂੰ ਘਟਾਕਾਸ਼ (ਜੀਵਾਤਮਾ) ਮਿਲਿਆ। ੫. ਜਿਸ ਵਿੱਚ ਮਾਇਆ ਦੀ ਚੇਸ੍ਟਾ ਨਹੀਂ. ਅਫੁਰ ਬ੍ਰਹਮ. "ਘਟਿ ਘਟਿ ਸੁੰਨ ਕਾ ਜਾਣੈ ਭੇਉ." (ਸਿਧਗੋਸਿਟ) ੬. ਪ੍ਰਕ੍ਰਿਤਿ. ਮਾਇਆ, ਕਿਉਂਕਿ ਇਹ ਬ੍ਰਹਮ ਦੀ ਸੱਤਾ ਬਿਨਾ ਸੁੰਨ (ਸ਼ੂਨ੍ਯ) ਹੈ. "ਸੁੰਨਹੁ ਧਰਤਿ ਅਕਾਸ ਉਪਾਏ." (ਮਾਰੂ ਸੋਲਹੇ ਮਃ ੧) ੭. ਜੜ੍ਹਤਾ. ਜਾਡ੍ਯ. "ਮਿਟੀ ਸੁੰਨ ਚੇਤਨਤਾ ਪਾਈ." (ਸਲੋਹ) ੮. ਮਹਾਂ ਪ੍ਰਲੈ ਦੀ ਉਹ ਦਸ਼ਾ ਜਦ ਕੁਝ ਰਚਨਾ ਨਹੀਂ ਸੀ. "ਸੁੰਨੇ ਵਰਤੇ ਜਗ ਸਬਾਏ." (ਮਾਰੂ ਸੋਲਹੇ ਮਃ ੧) ੯. ਸੰ. ਸ੍ਵਨ. ਧੁਨਿ. ਸ਼ੋਰ. ਸ਼ਬਦ. "ਸੁੰਨ ਸਮਾਧਿ ਦੋਊ ਤਹਿ ਨਾਹੀ." (ਗਉ ਕਬੀਰ) ਨਾ ਸ੍ਵਨ (ਸ਼ੋਰ) ਹੈ ਨਾ ਸਮਾਧਿ. "ਅਨਹਤ ਸੁੰਨ ਕਹਾ ਤੇ ਹੋਈ?" (ਸਿਧਗੋਸਟਿ) ਅਨਹਤ ਸ੍ਵਨ (ਧੁਨਿ) ਕਹਾਂ ਤੇ ਹੋਈ?#ਪੰਜਾਬੀ ਵਿੱਚ ਪੈਰ ਲੱਗਿਆ ਵਾਵਾ ਉਂਕੜ ਹੋ ਜਾਂਦਾ ਹੈ. ਦੇਖੋ, ਅਸ੍ਵ, ਸ੍ਵਪਨ, ਸ੍ਵਭਾਵ, ਸ੍ਵਰ, ਸ੍ਵਾਨ, ਜ੍ਵਾਲਾ, ਤ੍ਵਰਿਤ, ਦ੍ਵਾਰ, ਧ੍ਵਨਿ ਦੀ ਥਾਂ- ਅਸੁ, ਸੁਪਨਾ, ਸੁਭਾਉ, ਸੁਰ, ਸੁਆਨ, ਜੁਆਲਾ, ਤੁਰਤ, ਦੁਆਰ, ਧੁਨਿ ਆਦਿ ਸ਼ਬਦ....
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...
ਗ੍ਰਹਣ ਕਰਦਾ ਹੈ। ੨. ਗਾਹੈ। ੩. ਅਵਗਾਹੈ. ਸਨਾਨ ਕਰਦਾ ਹੈ. "ਭਰਮੇ ਭੂਲਾ ਸਭਿ ਤੀਰਥ ਗਹੈ." (ਵਾਰ ਰਾਮ ੧. ਮਃ ੩)...
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਸੰ. ਵੇਣਿ ਅਤੇ ਵੇਣੀ. ਸੰਗ੍ਯਾ- ਗੁੰਦੇ ਹੋਏ ਕੇਸ਼ ਗੁੱਤ। ੨. ਜਲ ਦਾ ਪ੍ਰਵਾਹ। ੩. ਗੰਗਾ ਯਮੁਨਾ ਅਤੇ ਸਰਸ੍ਵਤੀ ਦਾ ਸੰਗਮ. "ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ." (ਰਾਮ ਬੇਣੀ) ਭਾਵ ਇੜਾ, ਪਿੰਗਲਾ ਅਤੇ ਸੁਖਮਨਾ ਦੇ ਮੇਲ ਤੋਂ ਹੈ। ੪. ਇੱਕ ਭਗਤ, ਜਿਸ ਦੀ ਬਾਣੀ ਗੁਰੂ ਗ੍ਰੰਥਸਾਹਿਬ ਵਿੱਚ ਦੇਖੀ ਜਾਂਦੀ ਹੈ. ਇਸ ਦੇ ਜੀਵਨ ਦਾ ਹਾਲ ਕੁਝ ਮਾਲੂਮ ਨਹੀਂ. "ਭਗਤ ਬੇਣਿ ਗੁਣ ਰਵੈ." (ਸਵੈਯੇ ਮਃ ੧. ਕੇ) "ਬੇਣੀ ਜਾਚੈ ਤੇਰਾ ਨਾਮ." (ਰਾਮ)#ਭਾਈ ਗੁਰਦਾਸ ਜੀ ਨੇ ਬੇਣੀ ਭਗਤ ਦੀ ਕਥਾ ਦਸਵੀਂ ਵਾਰ ਵਿੱਚ ਲਿਖੀ ਹੈ ਕਿ ਉਸ ਦੀ ਲੋੜਾਂ ਪੂਰੀਆਂ ਕਰਨ ਲਈ ਕਰਤਾਰ ਨੇ ਰਾਜਾ ਰੂਪ ਹੋਕੇ ਸਾਰੇ ਪਦਾਰਥ ਦਿੱਤੇ, ਯਥਾ-#ਗੁਰਮੁਖ ਬੇਣੀ ਭਗਤਿ ਕਰ#ਜਾਇ ਇਕਾਂਤ ਬਹੈ ਲਿਵਲਾਵੈ।#ਕਰਮ ਕਰੈ ਅਧਿਆਤਮੀ#ਹੋਰਸੁ ਕਿਸੈ ਨ ਅਜਰ ਲਖਾਵੈ।#ਘਰ ਆਯਾ ਜਾਂ ਪੁੱਛੀਐ#ਰਾਜ ਦੁਆਰ ਗਇਆ ਆਲਾਵੈ।#ਘਰ ਸਭ ਵੱਥੂੰ ਮੰਗੀਅਨ#ਵਲ ਛਲ ਕਰਕੇ ਝੱਤ ਲੰਘਾਵੈ।#ਵੱਡਾ ਸਾਂਗ ਵਰੱਤਦਾ#ਓਹ ਇਕ ਮਨ ਪਰਮੇਸਰ ਧ੍ਯਾਵੈ।#ਪੈਜ ਸਵਾਰੈ ਭਗਤ ਦੀ#ਰਾਜਾ ਹੁਇਕੈ ਘਰ ਚਲ ਆਵੈ।#ਦੇਇ ਦਿਲਾਸਾ ਤੁੱਸਕੈ#ਅਣਗਣਤੀ ਖਰਚੀ ਪਹੁਚਾਵੈ।#ਓਥਹੁੰ ਆਇਆ ਭਗਤ ਪਾਸ#ਹੋਇ ਦਿਆਲ ਹੇਤ ਉਪਜਾਵੈ।#ਭਗਤ ਜਨਾਂ ਜੈਕਾਰ ਕਰਾਵੈ ॥#੫. ਪਿੰਡ ਚੂਹਣੀਆਂ (ਜਿਲਾ ਲਹੌਰ) ਦਾ ਵਸਨੀਕ ਇੱਕ ਪੰਡਿਤ, ਜੋ ਦਿਗਵਿਜਯ ਕਰਦਾ ਫਿਰਦਾ ਸੀ. ਇਹ ਜਦ ਗੋਇੰਦਵਾਲ ਆਇਆ, ਤਦ ਗੁਰੂ ਅਮਰਦਾਸ ਜੀ ਦਾ ਦਰਸ਼ਨ ਕਰਕੇ ਵਿਦ੍ਯਾਭਿਮਾਨ ਛੱਡਕੇ ਗੁਰਸਿੱਖ ਹੋਇਆ. ਮਲਾਰ ਰਾਗ ਵਿੱਚ- "ਇਹੁ ਮਨ ਗਿਰਹੀ ਕਿ ਇਹੁ ਮਨ ਉਦਾਸੀ"- ਸ਼ਬਦ ਕਿਸੇ ਪਰਥਾਇ ਗੁਰੂ ਸਾਹਿਬ ਨੇ ਉਚਾਰਿਆ ਹੈ. ਇਹ ਵਡਾ ਕਰਨੀ ਵਾਲਾ ਪ੍ਰਚਾਰਕ ਹੋਇਆ ਹੈ. ਗੁਰੂ ਸਾਹਿਬ ਨੇ ਇਸ ਨੂੰ ਮੰਜੀ ਬਖ਼ਸ਼ੀ. ਇਸ ਦਾ ਨਾਉਂ ਬੇਣੀਮਾਧੋ ਭੀ ਕਈਆਂ ਨੇ ਲਿਖਿਆ ਹੈ. ਇਸ ਦੀ ਵੰਸ਼ ਵਿੱਚ ਹਰਿਦਯਾਲ ਉੱਤਮ ਕਵੀ ਹੋਇਆ ਹੈ, ਜਿਸ ਨੇ ਸਾਰੁਕਤਾਵਲੀ ਅਤੇ ਵੈਰਾਗਸ਼ਤਕ ਦਾ ਮਨੋਹਰ ਉਲਥਾ ਕੀਤਾ ਹੈ....
ਕ੍ਰਿ. ਵਿ- ਥੱਲੇ. ਨੀਚੇ. ਤਲੇ। ੨. ਸੰ. हेठ् ਧਾ- ਰੋਕਣਾ. ਕ੍ਰੂਰ ਹੋਣਾ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....