ulamā, ulamāu, ulamāvaउलमा, उलमाउ, उलमाव
ਅ਼ [عُلمہ] ਵਿ- ਆਲਿਮ ਦਾ ਬਹੁ ਵਚਨ. ਵਿਦ੍ਵਾਨ. ਪੰਡਿਤ. ਡਾਕਟਰ ਹੁਕਮਾ. "ਚੌਦਾ ਸੈ ਉਲਮਾਵਨ ਰਾਖੇ." (ਗੁਪ੍ਰਸੂ)
अ़ [عُلمہ] वि- आलिम दा बहु वचन. विद्वान. पंडित. डाकटर हुकमा. "चौदा सै उलमावन राखे." (गुप्रसू)
ਦੇਖੋ, ਆਲਮ....
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
ਸੰਗ੍ਯਾ- ਕਥਨ. ਕਹਿਣਾ. ਦੇਖੋ, ਵਚ ਧਾ। ੨. ਵਾਕ। ੩. ਵ੍ਯਾਕਰਣ ਅਨੁਸਾਰ ਨਾਮ ਅਥਵਾ ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾਃ ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ....
ਵਿ- ਵਿਦ੍ਯਾ (ਇ਼ਲਮ) ਵਾਲਾ. ਪੰਡਿਤ. ਆ਼ਲਿਮ। ੨. ਸੰਗ੍ਯਾ- ਪੰਜਾਬੀ ਦਾ ਇੱਕ ਇਮਤਹ਼ਾਨ....
ਸੰ. ਵਿ- ਵਿਦ੍ਵਾਨ. ਗ੍ਯਾਨੀ. "ਬਿਨੁ ਬਿਦਿਆ ਕਹਾ ਕੋਈ ਪੰਡਿਤ" (ਭੈਰ ਮਃ ੫) ੨. ਸੰਗ੍ਯਾ- ਵਿਦ੍ਯਾ ਵਿੱਚ ਨਿਪੁਣ ਪੁਰਖ. "ਪੰਡਿਤ, ਦੇਖਹੁ ਰਿਦੈ ਬੀਚਾਰਿ." (ਗਉ ਕਬੀਰ) ੩. ਵ੍ਯਾਸਸਿਮ੍ਰਿਤਿ ਦਾ ਲੇਖ ਹੈ- ''इन्द्रयिाणां जयं शूरा धर्म चरति पण्डितः '' (ਅਧ੍ਯਾਯ ੪, ਸ਼ ੬੦) ਜੋ ਇੰਦ੍ਰੀਆਂ ਜਿੱਤਦਾ ਹੈ, ਧਰਮ ਆਚਰਣ ਕਰਦਾ ਹੈ. ਉਹ ਪੰਡਿਤ ਹੈ. ਦੇਖੋ, ਪੰਡਿਤੁ....
ਅੰ. Doctor. ਵਿਦ੍ਵਾਨ. ਪੰਡਿਤ। ੨. ਵੈਦ੍ਯ. ਤਬੀਬ....
ਅ਼. [حُکما] ਹ਼ੁਕਮਾ. ਹ਼ਕੀਮ ਦਾ ਬਹੁ ਵਚਨ....
ਦਖੋ, ਚਉਦਾ....