ulānāउलाणा
ਵਿ- ਪਲਾਣ ਬਿਨਾ. ਕਾਠੀ ਅਤੇ ਤਹਿਰੂ ਬਿਨਾ ਘੋੜਾ ਆਦਿਕ. "ਜੀਨ ਤੁਰੰਗਮ ਪਾਇ ਨਿਕਾਰਾ। ਕਿਧੌਂ ਉਲਾਣਾ ਲੀਨ ਸਿਧਾਰਾ?" (ਗੁਪ੍ਰਸੂ)
वि- पलाण बिना. काठी अते तहिरू बिना घोड़ा आदिक. "जीन तुरंगम पाइ निकारा। किधौं उलाणा लीन सिधारा?" (गुप्रसू)
ਫ਼ਾ. [پالان] ਪਾਲਾਨ. ਸੰਗ੍ਯਾ- ਊਂਟ ਗਧੇ ਆਦਿ ਦੀ ਪਿੱਠ ਪਰ ਕਸੀ ਹੋਈ ਕਾਠੀ ਅਥਵਾ ਗੱਦੀ। ੨. ਦੇਖੋ, ਪਰਯਾਣ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਸੰਗ੍ਯਾ- ਘੋੜੇ ਦਾ ਜ਼ੀਨ, ਜੋ ਕਾਠ ਦਾ ਬਣਾਕੇ ਉੱਪਰੋਂ ਚੰਮ ਅਥਵਾ ਰੇਸ਼ਮੀ ਵਸਤ੍ਰ ਨਾਲ ਮੜ੍ਹੀਦਾ ਹੈ। ੨. ਕਾਸ੍ਠ. ਕਾਠ. ਇੰਧਨ. ਲੱਕੜ. "ਕਾਠੀ ਧੋਇ ਜਲਾਵਹਿ." (ਆਸਾ ਕਬੀਰ) "ਤਨੁ ਭਇਆ ਕਾਠੀ." (ਗਉ ਕਬੀਰ) ਦੇਹਾਭਿਮਾਨ ਬਾਲਣ ਦੀ ਥਾਂ ਹੋਇਆ। ੩. ਸ਼ਰੀਰ ਦਾ ਪਿੰਜਰ। ੪. ਸੰ. ਕਾਸ੍ਠਾ. ਸ੍ਥਿਤੀ. ਠਹਿਰਾਉ. "ਕਾਠੀ ਭਿੰਨ ਭਿੰਨ ਭਿੰਨ ਤਣੀਏ." (ਰਾਮ ਮਃ ੫) ਮਣਕਿਆਂ ਦੀ ਇਸਥਿਤੀ ਮਾਲਾ ਵਿੱਚ ਅਲਗ ਅਲਗ ਹੈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਜ਼ੀਨ (ਕਾਠੀ) ਦੀ ਤਹ ਹੇਠ ਪਾਇਆ ਵਸਤ੍ਰ. ਇਸ ਤੋਂ ਘੋੜੇ ਦਾ ਪਸੀਨਾ ਜ਼ੀਨ ਨੂੰ ਨਹੀਂ ਲੱਗਦਾ. ਖ਼ੂਗੀਰ (ਖੁਰਗੀਨ)....
ਸੰ. ਘੋਟ. ਘੋਟਕ. ਅਸ਼੍ਵ. ਤੁਰਗ. "ਘੋੜਾ ਕੀਤੋ ਸਹਜ ਦਾ." (ਵਾਰ ਰਾਮ ੩)#ਰਾਜਪੂਤਾਨੇ ਵਿੱਚ ਰੰਗਾਂ ਅਨੁਸਾਰ ਘੋੜਿਆਂ ਦੇ ਇਹ ਨਾਉਂ ਹਨ-#ਚਿੱਟਾ- ਕਰਕ.#ਚਿੱਟਾ ਪੀਲਾ- ਖੋਂਗਾ.#ਪੀਲਾ- ਹਰਿਯ.#ਦੂਧੀਆ- ਸੇਰਾਹ.#ਕਾਲਾ- ਖੁੰਗਾਹ.#ਲਾਲ- ਕਿਯਾਹ.#ਕਾਲੀ ਪਿੰਜਣੀਆਂ ਵਾਲਾ ਚਿੱਟਾ- ਉਗਾਹ.#ਕਬਰਾ- ਹਲਾਹ.#ਪਿਲੱਤਣ ਨਾਲ ਕਾਲਾ- ਤ੍ਰਿਯੂਹ.#ਕਾਲੇ ਗੋਡਿਆਂ ਵਾਲਾ ਪੀਲਾ- ਕੁਲਾਹ.#ਲਾਲੀ ਦੀ ਝਲਕ ਨਾਲ ਪੀਲਾ- ਉਕਨਾਹ.#ਨੀਲਾ- ਨੀਲਕ.#ਗੁਲਾਬੀ- ਰੇਵੰਤ.#ਹਰੀ ਝਲਕ ਨਾਲ ਪੀਲਾ- ਹਾਲਕ.#ਛਾਤੀ ਖੁਰ ਮੁਖ ਅਯਾਲ ਪੂਛ ਜਿਸ ਦੇ ਚਿੱਟੇ ਹੋਣ- ਅਸ੍ਟਮੰਗਲ.#ਪੂਛ ਛਾਤੀ ਸਿਰ ਦੋਵੇਂ ਪਸਵਾੜੇ ਜਿਸ ਦੇ ਚਿੱਟੇ ਹੋਣ- ਪੰਚਭਦ੍ਰ.#(ਡਿੰਗਲਕੋਸ਼)...
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
ਫ਼ਾ. [زیِن] ਜ਼ੀਨ. ਸੰਗ੍ਯਾ- ਕਾਠੀ. "ਤਿਨ ਕੇ ਤੁਰੇ ਜੀਨ ਖੁਰਗੀਰ ਸਭ ਪਵਿਤ ਹਹਿ." (ਵਾਰ ਸੋਰ ਮਃ ੪) "ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ." (ਵਡ ਮਃ ੪. ਘੋੜੀਆਂ) ੨. ਸੰ. ਚੰਮ. ਦਾ ਥੈਲਾ....
ਸੰ. ਸੰਗ੍ਯਾ- ਘੋੜਾ। ੨. ਮਨ. ਦੇਖੋ, ਤੁਰੰਗ। ੩. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ਦੋ ਨਗਣ, ਦੋ ਗੁਰੁ. , , , .#ਉਦਾਹਰਣ-#ਸਰਬ ਸੁਖ ਲਹੈ ਸੋ। ਨਿਯਮ ਸੁਭ ਗਹੈ ਜੋ।×××...
ਸੰਗ੍ਯਾ- ਪਾਦ. ਪਾਈਆ। ੨. ਕ੍ਰਿ ਵਿ- ਪਾਕੇ. ਪ੍ਰਾਪਤ ਕਰਕੇ. "ਚਲੇ ਵਰ ਪਾਇ." (ਗੁਪ੍ਰਸੂ) "ਪਾਇ ਠਗਉਰੀ ਆਪਿ ਭੁਲਾਇਓ." (ਸਾਰ ਮਃ ੫) ੩. ਪੈਂਦਾ ਹੈ. ਪੜਤਾ ਹੈ. "ਜੋ ਪਾਥਰ ਕੀ ਪਾਈ ਪਾਇ." (ਭੈਰ ਕਬੀਰ) ੪. ਸੰ. ਪ੍ਰਾਯ. ਸਮਾਨ. ਤੁੱਲ. "ਤਿਲ ਤਿਲ ਪਾਇ ਰਥੀ ਕਟਡਾਰੇ." (ਪਾਰਸਾਵ) ੫. ਸੰ. ਪ੍ਰਾਯਃ ਵਿਸ਼ੇਸ ਕਰਕੇ ਥੀ। ੬. ਲਗਪਗ. ਕਰੀਬ ਕਰੀਬ. "ਦਸ ਦ੍ਯੋਸ ਪਾਇ ਦਿੱਕੀ ਨਰੈਣ." (ਦੱਤਾਵ) ੭. ਫ਼ਾ. [پائے] ਸੰਗ੍ਯਾ- ਪਾਦ. ਚਰਨ. "ਪਾਇ ਪਰਉ ਗੁਰ ਕੈ ਬਲਿਹਾਰੈ." (ਸੋਰ ਮਃ ੧) "ਪਾਇ ਗਹੇ ਜਬ ਤੇ ਤੁਮਰੇ." (ਰਾਮਾਵ) ੮. ਬੁਨਿਯਾਦ. ਨਿਉਂ "ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ." (ਵਾਰ ਮਾਝ ਮਃ ੧) ੯. ਦ੍ਰਿੜ੍ਹਤਾ. ਮਜਬੂਤ਼ੀ। ੧੦. ਸ਼ਕਤਿ. ਬਲ. "ਤੇਰਾ ਅੰਤੁ ਨ ਪਾਇਆ ਕਹਾ ਪਾਇ?" (ਬਸੰ ਮਃ ੧) ਮੇਰੀ ਕੀ ਸ਼ਕਤੀ ਹੈ?#੧੧ ਬਹਾਨਾ। ੧੨. ਹ਼ੱਦ. ਸੀਮਾ....
ਵ੍ਯ- ਅਥਵਾ. ਜਾਂ. ਵਾ. "ਕਿਧੋਂ ਦੇਵਕਨ੍ਯਾ ਕਿਧੋਂ ਬਾਸਵੀ ਹੈ." (ਰਾਮਾਵ) ੨. ਮਾਨੋਂ. ਗੋਯਾ। ੩. ਦਸਮਗ੍ਰੰਥ ਵਿੱਚ ਕਿਧੌਂ ਸ਼ਬਦ ਤਿਸ ਸਮੇਂ (ਉਸ ਵੇਲੇ) ਦਾ ਬੋਧਕ ਅਨੇਕ ਥਾਂ ਆਇਆ ਹੈ. "ਹੋਇ ਇਕਤ੍ਰ ਕਿਧੌਂ ਬ੍ਰਿਜਬਾਲਕ." (ਕ੍ਰਿਸਨਾਵ)...
ਵਿ- ਪਲਾਣ ਬਿਨਾ. ਕਾਠੀ ਅਤੇ ਤਹਿਰੂ ਬਿਨਾ ਘੋੜਾ ਆਦਿਕ. "ਜੀਨ ਤੁਰੰਗਮ ਪਾਇ ਨਿਕਾਰਾ। ਕਿਧੌਂ ਉਲਾਣਾ ਲੀਨ ਸਿਧਾਰਾ?" (ਗੁਪ੍ਰਸੂ)...
ਲੀਤਾ. ਲਇਆ. "ਤਊ ਨ ਹਰਿਰਸ ਲੀਨ." (ਸਃ ਮਃ ੯) ੨. ਸੰ. ਵਿ- ਲਯ. ਮਿਲਿਆ ਹੋਇਆ. "ਨਿਮਖ ਨ ਲੀਨ ਭਇਓ ਚਰਨਨ ਸਿਉ." (ਗਉ ਮਃ ੯) ੩. ਲਗਿਆ ਹੋਇਆ। ੪. ਡੁੱਬਿਆ ਹੋਇਆ. ਮਗਨ। ੫. ਗਲਿਆ ਹੋਇਆ। ੬. ਲੁਕਿਆ ਹੋਇਆ। ੭. ਸੰਗੀਤ ਅਨੁਸਾਰ ਹੱਥਾਂ ਨਾਲ ਨ੍ਰਿਤ੍ਯ ਸਮੇਂ ਭਾਵ ਦੱਸਕੇ, ਹੱਥ ਦਾ ਛਾਤੀ ਪੁਰ ਆਕੇ ਟਿਕਣਾ "ਲੀਨ" ਹੈ....