ūdhha, ūndhhaऊध, ऊंध
ਵਿ- ਔਂਧਾ. ਮੂਧਾ. ਉਲਟਾ. "ਊਂਧ ਕਵਲ ਜਿਸ ਹੋਇ ਪ੍ਰਗਾਸਾ." (ਮਾਝ ਮਃ ੫)#੨. ਸੰ. ऊधम्- ਊਧਸ. ਸੰਗ੍ਯਾ- ਲੇਵਾ. ਥਣਾਂ ਦੇ ਉੱਪਰ ਦੁੱਧ ਦੀ ਥੈਲੀ, ਜੋ ਗਊ ਮਹਿੰ (ਮੱਝ) ਆਦਿਕ ਪਸ਼ੂਆਂ ਦੇ ਹੁੰਦੀ ਹੈ. Udder. "ਊਧ ਭਾਰ ਤੇ ਚਲ੍ਯੋ ਨ ਜਾਈ." (ਗੁਪ੍ਰਸੂ)
वि- औंधा. मूधा. उलटा. "ऊंध कवल जिस होइ प्रगासा." (माझ मः ५)#२. सं. ऊधम्- ऊधस. संग्या- लेवा. थणां दे उॱपर दुॱध दी थैली, जो गऊ महिं (मॱझ) आदिक पशूआं दे हुंदी है. Udder. "ऊध भार ते चल्यो न जाई." (गुप्रसू)
ਵਿ- ਅਧਃ ਉਲਟਾ. ਮੂਧਾ. "ਬਾਂਧ ਔਂਧ ਸਿਹਜਾ ਤਰ ਲਿਯਾ." (ਚਰਿਤ੍ਰ ੩੦੬)...
ਵਿ- ਅਧੋਮੁਖ. ਔਂਧਾ. ਉਲਟਾ. ਪੁੱਠਾ....
ਵਿ- ਵਿਪਰੀਤ। ੨. ਮੂਧਾ....
ਵਿ- ਔਂਧਾ. ਮੂਧਾ. ਉਲਟਾ. "ਊਂਧ ਕਵਲ ਜਿਸ ਹੋਇ ਪ੍ਰਗਾਸਾ." (ਮਾਝ ਮਃ ੫)#੨. ਸੰ. ऊधम्- ਊਧਸ. ਸੰਗ੍ਯਾ- ਲੇਵਾ. ਥਣਾਂ ਦੇ ਉੱਪਰ ਦੁੱਧ ਦੀ ਥੈਲੀ, ਜੋ ਗਊ ਮਹਿੰ (ਮੱਝ) ਆਦਿਕ ਪਸ਼ੂਆਂ ਦੇ ਹੁੰਦੀ ਹੈ. Udder. "ਊਧ ਭਾਰ ਤੇ ਚਲ੍ਯੋ ਨ ਜਾਈ." (ਗੁਪ੍ਰਸੂ)...
ਸੰ. ਸੰਗ੍ਯਾ- ਬੁਰਕੀ. ਗ੍ਰਾਸ. "ਭਰ੍ਯੋ ਕਵਲ ਕਰ ਆਨਨ ਪਾਯੋ." (ਗੁਪ੍ਰਸੂ) ੨. ਕਮਲ. "ਗੁਰ ਕੇ ਚਰਨ ਕਵਲ ਰਿਦ ਧਾਰੇ." (ਸੋਰ ਮਃ ੫) "ਕਵਲ ਖਿਰੇ ਮੁਖ ਕਵਲ ਸੁਧਾਰੇ." (ਗੁਪ੍ਰਸੂ) ਕਮਲ ਸਮਾਨ ਖਿੜੇ ਮੂੰਹ ਵਿੱਚ ਗ੍ਰਾਸ ਪਾਏ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਲੈਣ ਵਾਲਾ. ਗ੍ਰਾਹਕ। ੨. ਸੰਗ੍ਯਾ- ਗਊ ਆਦਿ ਦੁੱਧ ਦੇਣ ਵਾਲੇ ਪਸ਼ੂਆਂ ਦੀ ਉਹ ਥੈਲੀ, ਜਿਸ ਵਿੱਚ ਦੁੱਧ ਜਮਾਂ ਹੁੰਦਾ ਹੈ. ਸੰ. ਉਧ. ऊधस्. (udder) ਹਵਾਨਾ....
ਦੇਖੋ, ਦੁੱਧ ਅਤੇ ਡੁਧੁ. ਨਾਰੀ, ਗਾਂ, ਬਕਰੀ, ਮੱਝ ਆਦਿਕਾਂ ਦੇ ਥਣਾਂ ਦੀਆਂ ਗਿਲਟੀਆਂ (mammary glands) ਵਿੱਚੋਂ ਟਪਕਿਆ ਹੋਇਆ ਇੱਕ ਚਿੱਟਾ ਪਦਾਰਥ. ਜੋ ਸਭ ਤੋਂ ਉੱਤਮ ਗਿਜਾ ਹੈ. ਸ਼ਰੀਰ ਨੂੰ ਪੁਸ੍ਟ ਕਰਨ ਲਈ ਜਿਤਨੇ ਅੰਸ਼ ਲੋੜੀਂਦੇ ਹਨ, ਉਹ ਸਭ ਕੁਦਰਤ ਨੇ ਦੁੱਧ ਅੰਦਰ ਰੱਖ ਦਿੱਤੇ ਹਨ, ਦੁਧ ਵਿਚ ਬੁਹਤਾ ਹਿੱਸਾ ਪਾਣੀ ਹੈ, ਬਾਕੀ ਮਿਸ਼ਰੀ, ਥੰਧਾ, ਲੂਣ, ਨਸ਼ਾਸਤਾ ਆਦਿ ਪਦਾਰਥ ਹਨ. ਬੱਚਿਆਂ ਵਾਸਤੇ ਸਭ ਤੋਂ ਚੰਗਾ ਮਾਤਾ ਦਾ ਦੁੱਧ ਹੈ, ਇਸ ਤੋਂ ਘਟੀਆ ਬਕਰੀ ਦਾ, ਉਸ ਤੋਂ ਗਧੀ ਦਾ, ਉਸ ਤੋਂ ਗਊ ਦਾ ਹੈ, ਮਹਿਂ (ਮੱਝ) ਦਾ ਦੁੱਧ ਬਹੁਤ ਭਾਰੀ ਅਤੇ ਥੰਧਾ ਹੈ ਇਹ ਬੱਚਿਆਂ ਲਈ ਗੁਣਕਾਰੀ ਨਹੀਂ....
ਸੰਗ੍ਯਾ- ਛੋਟਾ ਥੈਲਾ। ੨. ਹਜ਼ਾਰ ਰੁਪਯੇ ਦੀ ਗੁਥਲੀ। ੩. ਢਾਲੇਹੋਏ ਸੁਵਰਣ ਦੀ ਡਲੀ. "ਅਲੰਕਾਰ ਮਿਲਿ ਥੈਲੀ ਹੋਈ ਹੈ ਤਾਤੇ ਕਨਿਕ ਵਖਾਨੀ." (ਧਨਾ ਮਃ ੫) ੪. ਨਕ਼ਦੀ. "ਸੰਚਤ ਸੰਚਤ ਥੈਲੀ ਕੀਨੀ." (ਆਸਾ ਮਃ ੫) ੫. ਮਾਇਆ. ਦੌਲਤ. "ਥੈਲੀ ਸੰਚਹੁ ਸ੍ਰਮ ਕਰਹੁ ਥਾਕਿਪਰਹੁ ਗਾਵਾਰ." (ਬਾਵਨ)...
ਦੇਖੋ, ਮਹਿ ੧। ੨. ਸੰਗ੍ਯਾ- ਭੈਂਸ. ਮਹਿਸੀ. ਮੱਝ....
ਸੰਗ੍ਯਾ- ਮਹਿਸੀ. ਭੈਂਸ. ਮੈਂਹ। ੨. ਮਧ੍ਯ. ਮਧ੍ਯਹੀ....
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
(ਦੇਖੋ, ਭ੍ਰੀ ਧਾ) ਸੰ. ਬੋਝ. ਫ਼ਾ- ਬਾਰ. "ਬੰਨਿਭਾਰ ਉਚਾਇਨਿ ਛਟੀਐ." (ਵਾਰ ਰਾਮ ੩) ੨. ਅੱਠ ਹਜ਼ਾਰ ਤੋਲਾ ਪ੍ਰਮਾਣ. "ਏਕ ਏਕ ਸੁਵਰਣ ਕੋ ਦਿਜ ਏਕ ਦੀਜੈ ਭਾਰ." (ਗ੍ਯਾਨ) "ਜਗਨ ਕਰੈ ਬਹੁ ਭਾਰ ਅਫਾਰੀ." (ਗਉ ਅਃ ਮਃ ੧) ੩. ਅੰਨ ਆਦਿ ਵਸਤੂਆਂ ਦਾ ਭਾਰ ਵੀਹ ਧੜੀਆਂ ਦਾ ਮੰਨਿਆ ਹੈ, ਅਰਥਾਤ ਪੰਜ ਮਣ ਕੱਚਾ. "ਜਉ ਗੁਰਦੇਉ ਅਠਾਰਹ ਭਾਰ." (ਭੈਰ ਨਾਮਦੇਵ) ਅਠਾਰਹ ਭਾਰ ਵਨਸਪਤਿ ਠਾਕੁਰ ਨੂੰ ਭੇਟਾ ਹੋ ਗਈ. ਦੇਖੋ, ਅਠਾਰਹਭਾਰ। ੪. ਆਧਾਰ. "ਤੀਨਿ ਲੋਕ ਜਾਕੈ ਹਹਿ ਭਾਰ." (ਗਉ ਕਬੀਰ) ੫. ਮਾਨ, ਸਤਕਾਰ. "ਅਸਾਂ ਤੇਰਾ ਭਾਰ ਰਖਿਆ ਹੈ." (ਜਸਭਾਮ) ੬. ਅਹਸਾਨ. ਉਪਕਾਰ ਦਾ ਬੋਝ। ੭. ਮੁਸੀਬਤ. "ਜੋ ਤੇਰੀ ਸਰਣਾਗਤਾ, ਤਿਨ ਨਾਹੀ ਭਾਰ." (ਬਿਲਾ ਰਵਿਦਾਸ) ੮. ਕ੍ਰਿ. ਵਿ- ਤੇਰੇ ਮਾਤ੍ਰ. "ਗਛੇਣ ਨੰਣਭਾਰੇਣ." (ਗਾਥਾ) ਨੇਤ੍ਰ ਦੇ ਭੌਰ ਵਿੱਚ (ਪਲਕ ਭਰ ਮੇਂ) ਸਭ ਥਾਂ ਜਾ ਸਕੇ। ੯. ਸਮੁਦਾਯ. ਗਰੋਹ. "ਸਭਿ ਧਰਤੀ ਸਭਿ ਭਾਰ." (ਮਃ ੧. ਵਾਰ ਸਾਰ) ਪ੍ਰਿਥਿਵੀ ਦੇ ਸਾਰੇ ਪਦਾਰਥ....
ਜਾਂਦਾ. "ਇਹ ਬਿਧਿ ਮਿਲਣ ਨ ਜਾਈ." (ਸੋਰ ਅਃ ਮਃ ੫) ੨. ਜਾਯ (ਥਾਂ) ਦਾ ਬਹੁਵਚਨ. ਥਾਵਾਂ. "ਸਭ ਤਿਸੈ ਕੀਆ ਜਾਈ ਜੀਉ." (ਮਾਝ ਮਃ ੫) ੩. ਪੈਦਾ ਕੀਤੀ. ਜਣੀ। ੪. ਬੇਟੀ. ਪੁਤ੍ਰੀ। ੫. ਜਾਇਅ਼. ਵ੍ਯਰਥ....