ūgavanaऊगवन
ਉਦਯਨ. ਪ੍ਰਗਟ ਹੋਣਾ। ੨. ਅੰਕੁਰਿਤ ਹੋਣਾ. ਉੱਗਣਾ. "ਸੁਰਤਿ ਹੋਵੈ ਪਤਿ ਊਗਵੈ." (ਸ੍ਰੀ ਮਃ ੧)
उदयन. प्रगट होणा। २. अंकुरित होणा. उॱगणा."सुरति होवै पति ऊगवै." (स्री मः १)
ਸੰ. उदयन. ਸੰਗ੍ਯਾ- ਪ੍ਰਗਟ ਹੋਣਾ. ਜੈਸੇ ਸੂਰਜ ਦਾ ਉਦਯਨ। ੨. ਦੇਖੋ, ਕੁਸੁਮਾਂਜਲਿ ੨....
ਦੇਖੋ, ਪ੍ਰਕਟ "ਪ੍ਰਗਟ ਕੀਨੇ ਪ੍ਰਭ ਕਰਣੇਹਾਰੇ." (ਧਨਾ ਮਃ ੫)...
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਸੰਗ੍ਯਾ- ਚਿੱਤ. ਅੰਤਹਕਰਣ ਦਾ ਉਹ ਭੇਦ, ਜਿਸ ਦਾ ਕੰਮ ਚੇਤਾ ਹੈ. "ਘੜੀਐ ਸੁਰਤਿ ਮਤਿ ਮਨਿ ਬੁਧਿ." (ਜਪੁ) ਦੇਖੋ, ਅੰਤਹਕਰਣ। ੨. ਧਿਆਨ. ਤਵੱਜੋ. "ਫਾਹੀ ਸੁਰਤਿ ਮਲੂਕੀ ਵੇਸ." (ਸ੍ਰੀ ਮਃ ੧) ਭੇਖ ਫ਼ਰਿਸ਼ਤਿਆਂ (ਸੰਤਾਂ) ਦਾ ਹੈ, ਅਤੇ ਲੋਕਾਂ ਦੇ ਫਾਹੁਣ ਵਿੱਚ ਖਿਆਲ ਹੈ. ਦੇਖੋ, ਸੁਰਤਿ ਸਿਮ੍ਰਤਿ। ੩. ਉੱਤਮ ਪ੍ਰੀਤਿ. ਸ਼੍ਰੇਸ੍ਠ ਰਤਿ. "ਦੂਧ ਕਰਮ ਫੁਨਿ ਸੁਰਤਿ ਸਮਾਇਣੁ." (ਸੂਹੀ ਮਃ ੧) ੪. ਸ਼੍ਰੁਤਿ ਵੇਦ। ੫. ਸੁਣਨਾ. ਸ਼੍ਰਵਣਸ਼ਕਤਿ. "ਸ੍ਰਵਨਿ ਨ ਸੁਰਤਿ." (ਗਉ ਮਃ ੫) ੬. ਕੰਨ. ਸ਼੍ਰੋਤ੍ਰ. "ਸਬਦ ਸੁਰਤਿ ਪਰੈ." (ਭਾਗੁ) ੭. ਸ੍ਵਰ ਦਾ ਵਿਭਾਗ. ਸ਼੍ਰੁਤਿ. "ਰਾਗ ਨਾਦ ਸਭਕੋ ਸੁਣੈ ਸਬਦ ਸੁਰਤਿ ਸਮਝੈ ਵਿਰਲੋਈ." (ਭਾਗੁ) ਦੇਖੋ, ਸ਼੍ਰੁਤਿ ੬....
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....