ūchī bānīऊची बाणी
ਸੰਗ੍ਯਾ- ਗੁਰਬਾਣੀ. ਆਲਾ ਦਰਜੇ ਦੀ ਬਾਣੀ. ਅਕਾਲੀ ਬਾਣੀ. ਇਲਾਹੀ ਬਾਣੀ. "ਊਚੀ ਬਾਣੀ ਊਚਾ ਹੋਇ." (ਆਸਾ ਮਃ ੩)
संग्या- गुरबाणी. आला दरजे दी बाणी. अकाली बाणी. इलाही बाणी. "ऊची बाणी ऊचा होइ." (आसा मः ३)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਗੁਰੂ ਨਾਨਕਦੇਵ ਅਤੇ ਉਨ੍ਹਾਂ ਦੇ ਰੂਪ ਸਤਿਗੁਰਾਂ ਦੀ ਬਾਣੀ. ਅਕਾਲੀ ਬਾਣੀ, ਜੋ ਗੁਰੂ ਦ੍ਵਾਰਾ ਸਾਨੂੰ ਪ੍ਰਾਪਤ ਹੋਈ ਹੈ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) "ਗੁਰਬਾਣੀ ਹਰਿਨਾਮ ਸਮਾਇਆ." (ਗਉ ਮਃ ੪) ਦੇਖੋ, ਗੁਰੁਬਾਨੀ....
ਸੰਗ੍ਯਾ- ਆਲਯ. ਤਾਕ. ਤਾਕੀ। ੨. ਭਾਵ- ਦਸਮ- ਦ੍ਵਾਰ. "ਉਪਰਿ ਹਾਟ, ਹਾਟ ਪਰ ਆਲਾ, ਆਲੇ ਭੀਤਰਿ ਥਾਤੀ." (ਰਾਮ ਬੇਣੀ) ਸ਼ਰੀਰ ਉੱਪਰ ਸਿਰ ਹੈ, ਸਿਰ ਉੱਪਰ ਦਸ਼ਮਦ੍ਵਾਰ ਹੈ, ਉਸ ਵਿੱਚ ਆਤਮਗ੍ਯਾਨ ਰੂਪ ਥੈਲੀ ਹੈ। ੩. ਮਾਇਆ ਜੋ ਸਾਰੇ ਪ੍ਰਪੰਚ ਦੇ ਨਿਵਾਸ ਦਾ ਆਲਯ (ਘਰ) ਹੈ. "ਆਲਾ ਤੇ ਨਿਵਾਰਣਾ." (ਧਨਾ ਨਾਮਦੇਵ) ੪. ਅ਼. [اعلیئ] ਅਅ਼ਲਾ ਵਿ- ਮੁੱਖ. ਸ਼੍ਰੇਸ੍ਠ. ਉੱਤਮ "ਬੰਦਗੀ ਅਲਹ ਆਲਾ ਹੁਜਰਾ." (ਮਾਰੂ ਸੋਲਹੇ ਮਃ ੫) ੫. ਉੱਚਾ. ਬਲੰਦ। ੬. [آلہ] ਆਲਹ. ਸੰਦ. ਔਜ਼ਾਰ. ਹਥਿਆਰ....
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)...
ਵਿ- ਅਕਾਲ ਨਾਲ ਹੈ ਜਿਸ ਦਾ ਸੰਬੰਧ। ੨. ਸੰਗ੍ਯਾ- ਅਕਾਲ ਉਪਾਸਕ. ਵਾਹਗੁਰੂ ਜੀ ਕਾ ਖ਼ਾਲਸਾ.#ਕਮਲ ਜ੍ਯੋਂ ਮਾਯਾ ਜਲ ਵਿੱਚ ਹੈ ਅਲੇਪ ਸਦਾ#ਸਭ ਦਾ ਸਨੇਹੀ ਚਾਲ ਸਭ ਤੋਂ ਨਿਰਾਲੀ ਹੈ,#ਕਰਕੇ ਕਮਾਈ ਖਾਵੇ ਮੰਗਣਾ ਹਰਾਮ ਜਾਣੇ#ਭਾਣੇ ਵਿੱਚ ਵਿਪਦਾ ਨੂੰ ਮੰਨੋ ਖ਼ੁਸ਼ਹਾਲੀ ਹੈ,#ਸ੍ਵਾਰਥ ਤੋਂ ਬਿਨਾ ਗੁਰੁਦ੍ਵਾਰਿਆਂ ਦਾ ਚੌਕੀਦਾਰ#ਧਰਮ ਦੇ ਜੰਗ ਲਈ ਚੜ੍ਹੇ ਮੁਖ ਲਾਲੀ ਹੈ,#ਪੂਜੇ ਨੇ ਅਕਾਲ ਬਿਨਾ ਹੋਰ ਕੋਈ ਦੇਵੀ ਦੇਵ#ਸਿੱਖ ਦਸ਼ਮੇਸ਼ ਦਾ ਸੋ ਕਹੀਏ 'ਅਕਾਲੀ' ਹੈ.#੩. ਖ਼ਾਸ ਕਰਕੇ ਇਹ ਸ਼ਬਦ ਨਿਹੰਗ ਸਿੰਘਾਂ ਲਈ ਭੀ ਵਰਤਿਆ ਜਾਂਦਾ ਹੈ. ਦੇਖੋ, ਨਿਹੰਗ....
ਅ਼. [اِلٰہی] ਵਿ- ਈਸ਼੍ਵਰੀਯ. ਕਰਤਾਰ ਨਾਲ ਸੰਬੰਧਿਤ. ਰੱਬੀ. "ਗੁਰੁਮੁਖਿ ਪਾਈ ਦਾਤ ਇਲਾਹੀ." (ਭਾਗੁ)...
ਦੇਖੋ, ਉੱਚ। ੨. ਵਿ- ਉਤਕ੍ਰਿਸ੍ਟ. ਅਤਿ ਉੱਤਮ. "ਅਤਿ ਊਚਾ ਤਾਕਾ ਦਰਬਾਰਾ." (ਵਡ ਮਃ ੫)...
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...