ūpari gal honīऊपरि गॱलहोणी
ਕ੍ਰਿ- ਚਰਚਾ ਵਿੱਚ ਫਤੇ ਹੋਣੀ. ਮੁਕ਼ੱਦਮੇ ਵਿੱਚ ਦੂਜੇ ਫ਼ਰੀਕ਼ ਤੋਂ ਜਿੱਤਣਾ. "ਤਿਨ ਕੀ ਊਪਰਿ ਗਲ ਤੁਧ ਆਣੀ ਹੈ." (ਮਾਰੂ ਸੋਲਹੇ ਮਃ ੪)
क्रि- चरचा विॱच फते होणी. मुक़ॱदमे विॱच दूजे फ़रीक़ तों जिॱतणा. "तिन की ऊपरि गल तुध आणी है." (मारू सोलहे मः ४)
ਸੰ. ਚਰ੍ਚਾ. ਸੰਗ੍ਯਾ- ਵਰਣਨ. ਬਯਾਨ (ਬਿਨਾ). ਕਥਨ। ੨. ਪ੍ਰਸ਼ਨ ਉੱਤਰ. ਵਿਦ੍ਵਾਨਾਂ ਨੇ ਚਰਚਾ ਦੇ ਚਾਰ ਭੇਦ ਥਾਪੇ ਹਨ-#(ੳ) ਵਾਦ, ਪ੍ਰੇਮਭਾਵ ਨਾਲ ਪਰਸਪਰ ਪ੍ਰਸ਼ਨ ਉੱਤਰ ਕਰਕੇ ਤਸੱਲੀ ਕਰਨੀ.#(ਅ) ਹਿਤ, ਬਿਨਾ ਈਰਖਾ ਤੋਂ ਖੰਡਨ ਮੰਡਨ ਕਰਨਾ.#(ੲ) ਜਲਪ, ਆਪਣੇ ਮਤ ਦੀ ਪੁਸ੍ਟੀ ਲਈ ਦੂਜੇ ਦੀ ਦਲੀਲ ਨੂੰ ਰੱਦ ਕਰਨਾ.#(ਸ) ਵਿਤੰਡਾ, ਦੂਜੇ ਦਾ ਪੱਖ ਡੇਗਣ ਵਾਸਤੇ ਛਲ ਕਪਟ ਈਰਖਾ ਹਠ ਨਾਲ ਮਿਲੀ ਚਰਚਾ। ੩. ਪੂਜਾ. ਚੰਦਨ ਆਦਿਕ ਪਦਾਰਥਾਂ ਦਾ ਲੇਪਨ। ੪. ਸ਼ੁਹਰਤ. ਅਫ਼ਵਾਹ....
ਦੇਖੋ, ਫਤਹ ਅਤੇ ਵਾਹਗੁਰੂ ਜੀ ਕੀ ਫਤਹ....
ਹੋਣ ਦਾ ਭਾਵ. "ਜਲ ਤੇ ਸੀਤਲ ਹੋਣੀ." (ਦੇਵ ਮਃ ੫) ੨. ਹੋਣਹਾਰ. ਭਵਿਤਵ੍ਯਤਾ. ਭਾਵੀ. "ਹੋਣੀ ਜਾਨ ਸਭਿਨ ਕੇ ਮਾਥ." (ਗੁਵਿ ੬)...
ਅ਼. [فریق] ਸੰਗ੍ਯਾ- ਦੂਸਰੇ ਪੱਖ ਦਾ. ਮੁਕਾਬਲਾ ਕਰਨ ਵਾਲਾ. ਪ੍ਰਤਿਪਕ੍ਸ਼ੀ। ੨. ਤਰਫ਼ਦਾਰ....
ਸਰਵ- ਉਨ੍ਹਾਂ. ਉਨ੍ਹਾਂ ਨੇ. "ਤਿਨ ਅੰਤਰਿ ਸਬਦੁ ਵਸਾਇਆ." (ਸ੍ਰੀ ਮਃ ੧. ਜੋਗੀ ਅੰਦਰ) ੨. ਉਨ੍ਹਾਂ ਦੇ. "ਤਿਨ ਪੀਛੈ ਲਾਗਿ ਫਿਰਾਉ." (ਸ੍ਰੀ ਮਃ ੪) ੩. ਸੰਗ੍ਯਾ- ਤ੍ਰਿਣ. ਘਾਸ. ਫੂਸ. "ਅਉਧ ਅਨਲ ਤਨੁ ਤਿਨ ਕੋ ਮੰਦਿਰ." (ਗਉ ਕਬੀਰ) ੪. ਕ੍ਰਿ. ਵਿ- ਤਿਸ ਪਾਸੇ. ਉਧਰ. "ਡੋਰੀ ਪ੍ਰਭੁ ਪਕੜੀ, ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ੫. ਦੇਖੋ, ਤਿੰਨ....
ਸੰ. उपरि- ਉਪਰਿ. ਕ੍ਰਿ. ਵਿ- ਉੱਤੇ. ਉਤਾਹਾਂ. "ਊਪਰਿ ਭੁਜਾ ਕਰਿ ਮੈ ਗੁਰੁ ਪਹਿ ਪੁਕਾਰਿਆ" (ਸੂਹੀ ਕਬੀਰ) ੨. ਉੱਤੋਂ ਊਪਰ ਸੇ. "ਰਾਜ ਮਾਲ ਜੋਬਨ ਤਨੁ ਜੀਅਰਾ ਇਨ ਊਪਰਿ ਲੈ ਬਾਰੇ." (ਧਨਾ ਮਃ ੫)...
ਸਰਵ- ਤੁਝੇ. ਤੈਨੂੰ. ਤੇਰਾ. ਤੇਰੇ. "ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ." (ਸੋਦਰੁ) "ਤੁਧੁ ਜੇਵਡੁ ਅਵਰੁ ਨ ਭਾਲਿਆ." (ਸ੍ਰੀ ਮਃ ੫. ਪੈਪਾਇ)...
ਲਿਆਂਦੀ. ਦੇਖੋ, ਆਣਨ ਅਤੇ ਆਣਿ. "ਗੁਰੁ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ." (ਆਸਾ ਮਃ ੫) ੨. ਸਿੰਧੀ. ਸੰਗ੍ਯਾ- ਖੁਦਗ਼ਰਜੀ. ਸ੍ਵਾਰਥਪਨ। ੩. ਆਸ਼ਾ. ਉਮੀਦ। ੪. ਅਭ੍ਯਾਸ। ੫. ਭਰੋਸਾ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....