jariyākhēlaजरियाखेल
ਸੰਗ੍ਯਾ- ਭੂਤਨੀਆਂ ਦਾ ਖੇਡ. ਕਈ ਪਹਾੜੀ ਇਸਤ੍ਰੀਆਂ ਆਪਣੇ ਵਿੱਚ ਜਰਿਯਾ (ਦੇਵੀ) ਆਈ ਦੱਸਕੇ ਖੇਡਦੀਆਂ ਅਤੇ ਪੁੱਛ ਦਾ ਉੱਤਰ ਦਿੰਦੀਆਂ ਹਨ. "ਜਰਿਯਾਖੇਲ ਕੂਕ ਜਬ ਦੀਜੋ." (ਚਰਿਤ੍ਰ ੧੭੮)
संग्या- भूतनीआं दा खेड. कई पहाड़ी इसत्रीआं आपणे विॱच जरिया (देवी) आई दॱसके खेडदीआं अते पुॱछ दा उॱतर दिंदीआं हन. "जरियाखेल कूक जब दीजो." (चरित्र १७८)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਖੇਲ। ੨. ਬਾਜ਼ੀ....
ਸੰਗ੍ਯਾ- ਛੋਟਾ ਪਰਵਤ। ੨. ਪਹਾੜ ਦੇ ਲੋਕਾਂ ਦੀ ਇੱਕ ਪਿਆਰੀ ਰਾਗਿਣੀ ਜੋ ਸੰਪੂਰਣ ਜਾਤਿ ਦੀ ਹੈ. ਇਸ ਵਿੱਚ ਨਿਸਾਦ ਕੋਮਲ ਅਤੇ ਸ਼ੁੱਧ ਦੋਵੇਂ ਹਨ. ਬਾਕੀ ਸਾਰੇ ਸੁਰ ਸ਼ੁੱਧ ਹਨ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ. ਇਸ ਨੂੰ ਲੋਕ ਝੰਝੋਟੀ ਭੀ ਆਖਦੇ ਹਨ. ਇਸ ਦੇ ਗਾਉਣ ਦਾ ਕੋਈ ਖਾਸ ਵੇਲਾ ਨਹੀਂ.#ਆਰੋਹੀ- ਧ ਸ ਰ ਮ ਗ ਮ ਪ ਧ ਨ ਸ.#ਅਵਰੋਹੀ- ਸ ਨਾ ਧ ਪ ਮ ਗ ਰ ਸ।#੩. ਪਹਾੜ ਦੀ ਭਾਸਾ (ਬੋੱਲੀ). ੪. ਪਹਾੜ ਦੇ ਵਸਨੀਕ। ੫. ਵਿ- ਪਹਾੜ ਨਾਲ ਸੰਬੰਧ ਰੱਖਣ ਵਾਲਾ. ਪਹਾੜ ਦਾ....
ਸੰਗ੍ਯਾ- ਜੜੀ. ਬੂਟੀ। ੨. ਪਹਾੜ ਦੀ ਦੇਵੀ. ਡਾਕਿਨੀ....
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. पुच्छ- ਪੁੱਛ. ਸੰਗ੍ਯਾ- ਪੂਛ. ਦੁਮ। ੨. ਕਿਸੇ ਵਸਤੁ ਦਾ ਪਿਛਲਾ ਭਾਗ. ਪਿੱਛਾ....
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਸੰਗ੍ਯਾ- ਭੂਤਨੀਆਂ ਦਾ ਖੇਡ. ਕਈ ਪਹਾੜੀ ਇਸਤ੍ਰੀਆਂ ਆਪਣੇ ਵਿੱਚ ਜਰਿਯਾ (ਦੇਵੀ) ਆਈ ਦੱਸਕੇ ਖੇਡਦੀਆਂ ਅਤੇ ਪੁੱਛ ਦਾ ਉੱਤਰ ਦਿੰਦੀਆਂ ਹਨ. "ਜਰਿਯਾਖੇਲ ਕੂਕ ਜਬ ਦੀਜੋ." (ਚਰਿਤ੍ਰ ੧੭੮)...
ਸੰਗ੍ਯਾ- ਪੁਕਾਰ. "ਜੇ ਦਰਿਮਾਂਗਤ ਕੂਕ ਕਰੇ ਮਹਲੀ ਖਸਮੁ ਸੁਣੇ." (ਆਸਾ ਮਃ ੧) ੨. ਘੋਸਣਾ. ਢੰਡੋਰਾ. "ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ." (ਮਲਾ ਮਃ ੩)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....