jālapāजालपा
ਸੰਗ੍ਯਾ- ਬਾਣੀ ਦੀ ਦੇਵੀ. ਦੇਖੋ, ਜਲਪਨ. "ਜਾਲਪਾ ਜਯੰਤੀ." (ਅਕਾਲ) ੨. ਦੇਖੋ, ਜਾਲਪ। ੩. ਜਾਲਪਾਗਿਰਿ ਵਿੱਚ ਪੂਜ੍ਯ ਦੁਰਗਾ. ਜਾਲਪੇਸ਼੍ਵਰੀ. ਦੇਖੋ, ਜਾਲਪੀਸ਼.
संग्या- बाणी दी देवी. देखो, जलपन. "जालपा जयंती." (अकाल) २. देखो, जालप। ३. जालपागिरि विॱच पूज्य दुरगा. जालपेश्वरी. देखो, जालपीश.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)...
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਸੰ. जल्पन ਸੰਗ੍ਯਾ- ਬਕਬਾਦ। ੨. ਸ਼ੇਖ਼ੀ ਮਾਰਨੀ।੩ ਚਰਚਾ। ੪. ਕ੍ਰਿ- ਬਕਬਾਦ ਕਰਨਾ....
ਸੰਗ੍ਯਾ- ਬਾਣੀ ਦੀ ਦੇਵੀ. ਦੇਖੋ, ਜਲਪਨ. "ਜਾਲਪਾ ਜਯੰਤੀ." (ਅਕਾਲ) ੨. ਦੇਖੋ, ਜਾਲਪ। ੩. ਜਾਲਪਾਗਿਰਿ ਵਿੱਚ ਪੂਜ੍ਯ ਦੁਰਗਾ. ਜਾਲਪੇਸ਼੍ਵਰੀ. ਦੇਖੋ, ਜਾਲਪੀਸ਼....
ਵਿ- ਜਯ ਕਰਨ ਵਾਲੀ। ੨. ਸੰਗ੍ਯਾ- ਧੁਜਾ. ਪਤਾਕਾ। ੩. ਹਲਦੀ। ੪. ਦੁਰਗਾ। ੫. ਸਾਲਗਿਰਹ ਦਾ ਉਤਸਵ। ੬. ਸ੍ਰੀ ਕ੍ਰਿਸਨ ਜੀ ਅਤੇ ਰਾਮਚੰਦ੍ਰ ਜੀ ਦੇ ਜਨਮ ਦੀ ਤਿਥਿ. ਭਾਦੋਂ ਬਦੀ ੮. ਅਤੇ ਚੇਤਸੁਦੀ ੯....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਗੁਰੁਯਸ਼ ਕਰਤਾ ਇੱਕ ਭੱਟ. "ਸਕਯਥ ਸੁ ਸਿਰ ਜਾਲਪ ਭਣੈ." (ਸਵੈਯੇ ਮਃ ੩. ਕੇ) "ਜਾਲਪਾ! ਪਦਾਰਥ ਇਤੜੇ." (ਸਵੈਯੇ ਮਃ ੩. ਕੇ)...
ਵਿ- ਪੂਜਣ ਯੋਗ੍ਯ. ਸਨਮਾਨ ਯੋਗ੍ਯ....
ਦੁਰ੍ਗ ਦੈਤ ਦੇ ਮਾਰਨ ਵਾਲੀ ਦੇਵੀ (ਦੁਰ੍ਗਾ). ਦੇਖੋ, ਦੁਰਗ ੩. "ਦੁਰਗਾ ਸਭ ਸੰਘਾਰੇ ਰਾਖਸ ਖੜਗ ਲੈ." (ਚੰਡੀ ੩) "ਦੁਰਗਾ ਕੋਟਿ ਜਾਕੈ ਮਰਦਨ ਕਰੈ." (ਭੈਰ ਅਃ ਕਬੀਰ) ੨. ਦੁਰਗ ਅਥਵਾ ਦੁਰਗਮ ਦੈਤ ਲਈ ਭੀ ਦੁਰਗਾ ਸ਼ਬਦ ਆਇਆ ਹੈ. "ਇਤਿ ਮਹਿਖਾਸੁਰ ਦੈਤ ਮਾਰੇ ਦੁਰਗਾ ਆਇਆ। ਚੌਦਹਿ ਲੋਕਹਿ ਰਾਣੀ ਸਿੰਘ ਨਚਾਇਆ ॥" (ਚੰਡੀ ੩) ੩. ਸ਼੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸਿੱਖ। ੪. ਭੰਭੀ ਜਾਤਿ ਦਾ ਬ੍ਰਾਹਮਣ, ਜੋ ਮਿਹੜੇ ਪਿੰਡ ਦਾ ਵਸਨੀਕ ਸੀ. ਜਿਸ ਨੇ ਆਪਣੇ ਯਕ਼ੀਨ ਅਨੁਸਾਰ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਦੀ ਪਦਮਰੇਖਾ ਦੇਖਕੇ ਆਖਿਆ ਸੀ ਕਿ ਆਪ ਚਕ੍ਰਵਰਤੀ ਸ਼ਹਨਸ਼ਾਹ ਬਣੋਗੇ, ਇਹ ਸਤਿਗੁਰੂ ਦਾ ਸਿੱਖ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ। ੫. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਇੱਕ ਪ੍ਰੇਮੀ ਸਿੱਖ....
ਪੂਰਵੀ ਬੰਗਾਲ ਦੇ ਜਿਲੇ ਜਾਲਪਾਗਿਰਿ ਵਿੱਚ ਤਿਸਤਾ ਨਦੀ ਦੇ ਕਿਨਾਰੇ ਮਹਾਦੇਵ ਦਾ ਮੰਦਿਰ. ਇਸ ਦਾ ਨਾਮ ਜਪ੍ਯੇਸ਼੍ਵਰ ਭੀ ਹੈ. ਪੁਰਾਣਾਂ ਵਿੱਚ ਜਾਲਪੀਸ਼ ਦੀ ਬਹੁਤ ਮਹਿਮਾ ਵੇਖੀਦੀ ਹੈ. ਦੇਖੋ, ਕਾਲਿਕਾਪੁਰਾਣ ਅਃ ੭੭....