jigīsā, jigīkhāजिगीसा, जिगीखा
ਸੰ. जिगीष. ਜਿਗੀਸਾ. ਸੰਗ੍ਯਾ- ਜੈ ਕਰਨ ਦੀ ਇੱਛਾ। ੨. ਉੱਦਮ. ਪੁਰਖਾਰਥ.
सं. जिगीष. जिगीसा. संग्या- जै करन दी इॱछा। २. उॱदम. पुरखारथ.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਦੇਖੋ, ਇਛਾ....
ਸੰ. ਉਦ੍ਯਮ. ਸੰਗ੍ਯਾ- ਜਤਨ. ਕੋਸ਼ਿਸ਼. ਮਿਹਨਤ. ਪੁਰਖਾਰਥ (ਪੁਰੁਸਾਰਥ)...
ਦੇਖੋ, ਪੁਰਸਾਰਥ, "ਨਾਨਕ ਕੈ ਮਨਿ ਇਹੁ ਪੁਰਖਾਰਥੁ." (ਭੈਰ ਮਃ ੫)...