jīauजीअउ
ਜੀਵੇ. ਚਿਰਜੀਵੀ ਹੋਵੇ. "ਜੀਅਹੁ ਹਮਾਰਾ ਜੀਉ ਦੇਨਹਾਰਾ." (ਆਸਾ ਮਃ ੫)
जीवे. चिरजीवी होवे. "जीअहु हमारा जीउ देनहारा." (आसा मः ५)
ਸੰ. चिरजीविन् ਵਿ- ਚਿਰ ਤੀਕ ਜੀਉਣ ਵਾਲਾ. ਜੋ ਦੇਰ ਤਕ ਜ਼ਿੰਦਾ ਰਹਿੰਦਾ ਹੈ. "ਕਈ ਕੋਟਿ ਕੀਏ ਚਿਰਜੀਵੇ." (ਸੁਖਮਨੀ) ੨. ਸੰਗ੍ਯਾ- ਪੁਰਾਣਾਂ ਵਿੱਚ ਸੱਤ ਚਿਰਜੀਵੀ ਲਿਖੇ ਹਨ, ਜੋ ਪ੍ਰਲੈ ਤਕ ਨਹੀਂ ਮਰਦੇ. ਮਾਰਕੰਡੇਯ, ਅਸ਼੍ਵੱਥਾਮਾ, ਬਲਿ, ਹਨੂਮਾਨ, ਵਿਭੀਸਣ, ਕ੍ਰਿਪਾਚਾਰਯ, ਪਰਸ਼ੁਰਾਮ. ਕਈ ਗ੍ਰੰਥਾਂ ਵਿੱਚ ਵ੍ਯਾਸ ਨਾਲ ਮਿਲਾਕੇ ਅੱਠ ਚਿਰਜੀਵੀ ਮੰਨੇ ਹਨ। ੩. ਵਿਸਨੁ। ੪. ਕਾਉਂ। ੫. ਸਿੰਮਲ ਬਿਰਛ....
ਦੇਖੋ, ਜੀਅਉ। ੨. ਜੀਅ (ਮਨ) ਤੋਂ. ਦਿਲ ਸੇ. "ਜੀਅਹੁ ਨਿਰਮਲ ਬਾਹਰਹੁ ਨਿਰਮਲ." (ਅਨੰਦੁ)...
ਵਿ- ਅਸਾਡਾ. ੨. ਫ਼ਾ. [ہمہ را] ਹਮਹ ਰਾ. ਸਭ ਤਾਈਂ. "ਹਮਾਰਾ ਏਕ ਆਸ ਵਸੇ." (ਵਾਰ ਮਾਝ ਮਃ ੧) ਸਭ ਨੂੰ ਇੱਕ ਦੀ ਆਸ ਬੱਸ ਹੈ....
ਵ੍ਯ- ਸਨਮਾਨ ਬੋਧਕ ਸ਼ਬਦ. "ਜਿਚਰੁ ਵਸਿਆ ਕੰਤੁ ਘਰਿ, ਜੀਉ ਜੀਉ ਸਭਿ ਕਹਾਤ." (ਸ੍ਰੀ ਮਃ ੫) ਇਸ ਥਾਂ ਘਰ ਦੇਹ, ਅਤੇ ਕੰਤ ਜੀਵਾਤਮਾ ਹੈ। ੨. ਸੰਗ੍ਯਾ- ਜੀਵਾਤਮਾ. "ਜੀਉ ਏਕੁ ਅਰਿ ਸਗਲ ਸਰੀਰਾ." (ਗਉ ਅਃ ਕਬੀਰ) ੩. ਜਾਨ. "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) ੪. ਜੀਵਨ. ਜ਼ਿੰਦਗੀ."ਜੀਉ ਸਮਪਉ ਆਪਣਾ." (ਓਅੰਕਾਰ) "ਲੀਪਤ ਜੀਉ ਗਇਓ." (ਬਿਲਾ ਕਬੀਰ)#੫. ਮਨ. ਦਿਲ. "ਜੀਉ ਡਰਤ ਹੈ ਆਪਣਾ." (ਧਨਾ ਮਃ ੧) "ਹਮਰਾ ਖੁਸੀ ਕਰੈ ਨਿਤ ਜੀਉ." (ਧਨਾ ਧੰਨਾ) "ਜੂਠ ਲਹੈ ਜੀਉ ਮਾਂਜੀਐ." (ਗੂਜ ਮਃ ੧) ੬. ਪ੍ਰਾਣੀ. ਜਾਨਵਰ। ੭. ਜਨਮ. "ਕਰਮਹਿ ਕਿਨ ਜੀਉ ਦੀਨ ਰੇ?" (ਗੌਂਡ ਕਬੀਰ) ਕਰਮ ਕਿਸ ਨੇ ਪੈਦਾ ਕੀਤਾ ਹੈ? ੮. ਸ੍ਵਰ (ਸੁਰ). "ਜਸ ਜੰਤੀ ਮਹਿ ਜੀਉ ਸਮਾਨਾ." (ਗਉ ਕਬੀਰ) ੯. ਸ੍ਵਾਗਤ. ਖ਼ੁਸ਼ਆਮਦੇਦ. "ਜੇ ਕੋ ਜੀਉ ਕਹੈ ਓਨਾ ਕਉ, ਜਮ ਕੀ ਤਲਬ ਨ ਹੋਈ." (ਪ੍ਰਭਾ ਮਃ ੧)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...