jīadhānaजीअदान
ਸੰਗ੍ਯਾ- ਜੀਵਨਦਾਨ. ਸੱਚੀ ਜ਼ਿੰਦਗੀ ਦੀ ਦਾਤ. "ਜੀਆ ਦਾਨ ਦੇ ਭਗਤੀ ਲਾਇਨ." (ਸੂਹੀ ਮਃ ੫) ੨. ਜਾਨਬਖਸ਼ੀ. ਜੀਵਦਾਨ। ੩. ਜਲਦਾਨ. ਦੇਖੋ, ਜੀਅ ੩.
संग्या- जीवनदान. सॱची ज़िंदगी दी दात. "जीआ दान दे भगती लाइन." (सूही मः ५) २. जानबखशी. जीवदान। ३. जलदान. देखो, जीअ ३.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਸੰਚਯ (ਜਮਾ) ਕੀਤੀ। ੨. ਪਾਲੀ. ਪਾਲਨ ਕੀਤੀ. "ਅਮਰ ਜਾਨਿ ਸੰਚੀ ਇਹ ਕਾਇਆ." (ਬਿਲਾ ਕਬੀਰ) ੩. ਸੰਗ੍ਯਾ- ਕਾਗਜਾਂ ਦੀ ਨੱਥੀ. ਜੁਜ਼. "ਸੰਚੀ ਸੁਜਨੀ ਤਰੇ ਦਬਾਈ." (ਗੁਪ੍ਰਸੂ)...
ਫ਼ਾ. [زِندگانی] ਅਤੇ [زِندگی] ਸੰਗ੍ਯਾ- ਜੀਵਨ। ੨. . ਉਮਰ. ਅਵਸ੍ਥਾ....
ਸੰ. ਦਾਤ੍ਰ. ਸੰਗ੍ਯਾ- ਖੇਤੀ ਕੱਟਣ ਦਾ ਸੰਦ. ਦਾਤੀ. "ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ." (ਸ੍ਰੀ ਮਃ ੫) ੨. ਦੇਖੋ, ਦਾਤਿ। ੩. ਸੰ. ਦਾਤ. ਵਿ- ਖੰਡਿਤ. ਕੱਟਿਆ ਹੋਇਆ। ੪. ਸ਼ੁੱਧ. ਪਵਿਤ੍ਰ....
ਜੀਵਾਂ ਨੂੰ ਜੀਆਂ. "ਜੀਆ ਕੁਹਤ ਨ ਸੰਗੈ ਪ੍ਰਾਣੀ." (ਗਉ ਮਃ ੫) ਜੀਵਾਂ ਦੇ. "ਜੀਆ ਅੰਦਰਿ ਜੀਉ." (ਵਾਰ ਰਾਮ ੨. ਮਃ ੫)...
ਸੰ. ਸੰਗ੍ਯਾ- ਦੇਣ ਦਾ ਕਰਮ. ਖ਼ੈਰਾਤ. "ਦਾਨ ਦਾਤਾਰਾ ਅਪਰ ਅਪਾਰਾ." (ਰਾਮ ਛੰਤ ਮਃ ੫) "ਘਰਿ ਘਰਿ ਫਿਰਹਿ ਤੂੰ ਮੂੜੇ! ਦਦੈ ਦਾਨ ਨ ਤੁਧੁ ਲਇਆ." (ਆਸਾ ਪਟੀ ਮਃ ੩) ਦਾਨ ਕਰਨ ਦਾ ਗੁਣ ਤੈਂ ਅੰਗੀਕਾਰ ਨਹੀਂ ਕੀਤਾ। ੨. ਉਹ ਵਸਤੁ ਜੋ ਦਾਨ ਵਿੱਚ ਦਿੱਤੀ ਜਾਵੇ। ੩. ਮਹ਼ਿਸੂਲ. ਕਰ. ਟੈਕਸ. "ਰਾਜਾ ਮੰਗੈ ਦਾਨ." (ਆਸਾ ਅਃ ਮਃ ੧) ੪. ਹਾਥੀ ਦਾ ਟਪਕਦਾ ਹੋਇਆ ਮਦ. "ਦਾਨ ਗਜਗੰਡ ਮਹਿ ਸੋਭਤ ਅਪਾਰ ਹੈ." (ਨਾਪ੍ਰ) ੫. ਯਗ੍ਯ. "ਸਹੰਸਰ ਦਾਨ ਦੇ ਇੰਦ੍ਰ ਰੋਆਇਆ." (ਵਾਰ ਰਾਮ ੧. ਮਃ ੧) ੬. ਰਾਜਨੀਤਿ ਦਾ ਇੱਕ ਅੰਗ. ਕੁਝ ਦੇਕੇ ਵੈਰੀ ਨੂੰ ਵਸ਼ ਕਰਨ ਦਾ ਉਪਾਉ। ੭. ਫ਼ਾ. [دانہ] ਦਾਨਹ (ਦਾਣਾ) ਦਾ ਸੰਖੇਪ. ਕਣ. ਅੰਨ ਦਾ ਬੀਜ। ੮. ਦਾਨਿਸਤਨ ਮਸਦਰ ਤੋਂ ਅਮਰ ਹ਼ਾਜਿਰ ਦਾ ਸੀਗ਼ਾ. ਵਿ- ਜਾਣਨ ਵਾਲਾ।. ੯. ਫ਼ਾ. [دان] ਪ੍ਰਤ੍ਯ- ਜੋ ਸ਼ਬਦਾਂ ਦੇ ਅੰਤ ਲਗਕੇ ਰੱਖਣ ਵਾਲਾ, ਵਾਨ ਆਦਿ ਅਰਥ ਦਿੰਦਾ ਹੈ, ਜਿਵੇਂ- ਕ਼ਲਮਦਾਨ. ਜੁਜ਼ਦਾਨ, ਆਤਿਸ਼ਦਾਨ ਆਦਿ....
ਦੇਖੋ, ਭਗਤਿ. "ਕਰਿ ਕਿਰਪਾ ਪ੍ਰਭੁ ਭਗਤੀ ਲਾਵਹੁ." (ਮਾਝ ਮਃ ੫) ੨. ਭਕ੍ਤਾ ਭਗਤਿ ਵਾਲੀ. "ਜਿਉ ਪੋਰਖੈ ਘਰਿ ਭਗਤੀ ਨਾਰਿ ਹੈ." (ਸਵਾ ਮਃ ੩) ੩. ਗੋਸਾਈਂ ਸਾਧਾਂ ਦਾ ਇੱਕ ਫਿਰਕਾ, ਜੋ ਕਾਸ਼ੀਰਾਮ ਤੋਂ ਚੱਲਿਆ ਹੈ, ਭਗਤੀਏ ਨਿਰਤਕਾਰੀ ਕਰਕੇ ਭਜਨ ਗਾਉਂਦੇ ਹਨ.¹ "ਭਗਤੀਆਂ ਗਈ ਭਗਤਿ ਭੁੱਲ." (ਭਾਗੁ) ੪. ਦੇਖੋ, ਭਗਤੀ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਦੇਖੋ, ਜੀਅਦਾਨ....
ਸੰਗ੍ਯਾ- ਪ੍ਰਾਣੀ ਜੀਵਨ. "ਮੈ ਤਉ ਮੋਲਿ ਮਹਗੀ ਲਈ ਜੀਅ ਸਟੈ." (ਧਨਾ ਰਵਿਦਾਸ) ੨. ਮਨ. ਚਿੱਤ. "ਜੀਅ ਸੰਗਿ ਪ੍ਰਭੁ ਅਪਨਾ ਧਰਤਾ." (ਆਸਾ ਮਃ ੫) ੩. ਜਲ. "ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅਦਾਨ." (ਵਾਰ ਮਲਾ ਮਃ ੩) ਇਸ ਥਾਂ "ਜੀਅ" ਦੋ ਅਰਥ ਰਖਦਾ ਹੈ, ਜਲ ਅਤੇ ਜੀਵਨ। ੪. ਜ਼ਿੰਦਗੀ। ੫. ਪ੍ਰਾਣੀ. ਜੀਵ. "ਜੇਤੇ ਜੀਅ ਜੀਵਹਿ ਲੈ ਸਾਹਾ." (ਵਾਰ ਮਾਝ ਮਃ ੧) ੬. ਜੀਵਾਤਮਾ। ੭. ਦੇਖੋ, ਜਿਅ....