sanāhīसनाही
ਵਿ- ਜਿਸ ਨੇ ਸੰਨਾਹ ਪਹਿਰਿਆ ਹੈ. ਕਵਚਧਾਰੀ। ੨. ਦੇਖੋ, ਸਨਾਈ. ਹਵਾ ਭਰੀ ਮਸ਼ਕ."ਦੁਹੂੰ ਸਨਾਹੀ ਲਈ ਮਁਗਾਇ." (ਚਰਿਤ੍ਰ ੩੪੪)
वि- जिस ने संनाह पहिरिआ है. कवचधारी। २. देखो, सनाई. हवा भरी मशक."दुहूं सनाही लई मँगाइ." (चरित्र ३४४)
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਸਨਾਹ....
ਸੰਗਯਾ- ਸਨਾ (ਉਸਤਤਿ) ਯੋਗ੍ਯ, ਕਰਤਾਰ। ੨. ਸ਼ਹਨਾਈ. ਹਵਾ ਭਰੀ ਮਸ਼ਕ, ਜੋ ਨਦੀ ਆਦਿਕ ਦੇ ਤਰਨ ਲਈ ਸਹਾਇਤਾ ਦਿੰਦੀ ਹੈ. "ਭੂਪਹਿ ਲਯਾ ਚੜ੍ਹਾਇ ਸਨਾਈ। ਸਰਿਤਾ ਬੀਚ ਪਰੀ ਪੁਨ ਜਾਈ।।" (ਚਰਿਤ੍ਰ ੩੪੪) ੩. ਦੇਖੋ, ਸਨਾਇ ੩....
ਅ਼. [ہوا] ਸੰਗ੍ਯਾ- ਪਵਨ. ਵਾਯੁ। ੨. ਇੱਛਾ। ੩. ਹਿਰਸ. ਤ੍ਰਿਸਨਾ। ੪. ਅ਼. [حوا] ਹ਼ੱਵਾ. Eve. ਦੇਖੋ, ਆਦਮ....
ਸੰਗ੍ਯਾ- ਪੰਡ. ਬੋਝਾ. ਗਠੜੀ। ੨. ਦੇਖੋ, ਭ੍ਰੀ। ੩. ਦੇਖੋ, ਭਰੰਮਭਰੀ। ੪. ਭਰਨਾ ਕ੍ਰਿਯਾ ਦਾ ਭੂਤਕਾਲ, ਇਸਤ੍ਰੀ ਲਿੰਗ....
ਸੰ. ਮਸ਼ਕ. ਸੰਗ੍ਯਾ- ਮੱਛਰ. ਜੋ ਭੀਂ ਭੀਂ ਮਸ਼ (ਸ਼ਬਦ) ਕਰਦਾ ਹੈ. "ਮਸਕੰ ਭਗਨੰਤ ਸੈਲੰ." (ਸਹਸ ਮਃ ੫) ਸਪੇਨ ਦੀ ਬੋਲੀ ਵਿੱਚ mosca ਮੱਖੀ ਵਾਚਕ ਹੈ, ਜੋ ਲਾਤੀਨੀ musca ਤੋਂ ਨਿਕਲਿਆ ਹੈ। ੨. ਫ਼ਾ. [مشک] ਚੰਮ ਦੀ ਥੈਲੀ, ਮੱਖਣ ਅਥਵਾ ਪਾਣੀ ਜਿਸ ਵਿੱਚ ਪਾਇਆ ਜਾਵੇ। ੩. ਅ਼. [مشق] ਮਸ਼ਕ. ਅਭ੍ਯਾਸ। ੪. ਦ੍ਰਿਸ੍ਟਾਂਤ ਮਿਸਾਲ....
ਵਿ- ਜਿਸ ਨੇ ਸੰਨਾਹ ਪਹਿਰਿਆ ਹੈ. ਕਵਚਧਾਰੀ। ੨. ਦੇਖੋ, ਸਨਾਈ. ਹਵਾ ਭਰੀ ਮਸ਼ਕ."ਦੁਹੂੰ ਸਨਾਹੀ ਲਈ ਮਁਗਾਇ." (ਚਰਿਤ੍ਰ ੩੪੪)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....