sabata, sabadhaसबत, सबथ
ਅ਼. [سبت] ਹੀ- Shabbath. L. Sabbatum. ਫ੍ਰ- Shabath. ਸੰਗ੍ਯਾ- ਵਿਸ਼੍ਰਾਮ (ਆਰਾਮ) ਕਰਨਾ. ਛੁੱਟੀ ਮਨਾਉਣੀ। ੨. ਯਹੂਦੀਆਂ ਦੇ ਨਿਸ਼ਚੇ ਅਨੁਸਾਰ ਸ਼ਨਿਸ਼ਚਰ (ਛਨਿੱਛਰ) ਦਾ ਦਿਨ. ਬਾਈਬਲ ਅਨੁਸਾਰ ਇਸ ਦਿਨ ਖ਼ੁਦਾ ਨੇ ਦੁਨੀਆ ਬਣਾਕੇ ਆਰਾਮ ਕੀਤਾ ਹੈ। ੩. ਈਸਾਈ ਐਤਵਾਰ ਨੂੰ ਸਬਤ ਮੰਨਦੇ ਹਨ. ਦੇਖੋ, ਸ੍ਰਿਸ੍ਟਿਰਚਨਾ ਅਤੇ ਮੂਸਾ.
अ़. [سبت] ही- Shabbath. L. Sabbatum. फ्र- Shabath. संग्या- विश्राम (आराम) करना. छुॱटी मनाउणी। २. यहूदीआं दे निशचे अनुसार शनिशचर (छनिॱछर) दा दिन.बाईबल अनुसार इस दिन ख़ुदा ने दुनीआ बणाके आराम कीता है। ३. ईसाई ऐतवार नूं सबत मंनदे हन. देखो, स्रिस्टिरचना अते मूसा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਬਿਸਰਾਮ....
ਫ਼ਾ. [آرام] ਸੰਗ੍ਯਾ- ਸੁਖ. ਆਨੰਦ। ੨. ਵਿਸ਼੍ਰਾਮ। ੩. ਸੰ. ਬਾਗ. ਬਗੀਚਾ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰਗ੍ਯਾ- ਰੁਖ਼ਸਤ. ਵਿਦਾਇਗੀ। ੨. ਮੁਕਤਿ. ਰਿਹਾਈ....
ਕ੍ਰਿ ਵਿ- ਯਕੀਨਨ...
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਸਨਿ ੫- ੬ ਅਤੇ ਛਨਿਛਰ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਦੇਖੋ, ਬਾਇਬਲ....
ਫ਼ਾ. [خُدا] ਸੰਗ੍ਯਾ- ਖ਼ੁਦ ਹੋਣ ਵਾਲਾ. ਸ੍ਵਯੰਭਵ, ਕਰਤਾਰ. "ਕੋਈ ਬੋਲੈ ਰਾਮ ਰਾਮ ਕੋਈ ਖੁਦਾਇ." (ਰਾਮ ਮਃ ੫)...
ਦੇਖੋ, ਦੁਨਿਯਾ. "ਅਉਰ ਦੁਨੀ ਸਭ ਭਰਮਿ ਭੁਲਾਨੀ." (ਸ੍ਰੀ ਕਬੀਰ) "ਦੁਨੀਆ ਰੰਗ ਨ ਆਵੈ ਨੇੜੇ," (ਮਾਰੂ ਸੋਲਹੇ ਮਃ ੫) ੨. ਭਾਵ- ਮਾਇਆ. ਧਨ. "ਦੁਖੀ ਦੁਨੀ ਸਹੇੜੀਐ, ਜਾਹਿ ਤ ਲਗਹਿ ਦੁਖ." (ਵਾਰ ਮਲਾ ਮਃ ੧) "ਇਸ ਕੇ ਪੱਲੇ ਬਹੁਤ ਦੁਨੀਆ ਹੈ." (ਜਸਾ)...
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਫ਼ਾ. [عیِسائی] ਵਿ- ਈ਼ਸਾ ਨਾਲ ਸੰਬੰਧਿਤ। ੨. ਸੰਗ੍ਯਾ- ਈ਼ਸਾ ਦਾ ਧਰਮ ਧਾਰਣ ਵਾਲਾ. ਈਸਾ ਮਸੀਹ ਦਾ ਪੈਰੋ (ਅਨੁਗਾਮੀ). Christian....
ਅ਼. [سبت] ਹੀ- Shabbath. L. Sabbatum. ਫ੍ਰ- Shabath. ਸੰਗ੍ਯਾ- ਵਿਸ਼੍ਰਾਮ (ਆਰਾਮ) ਕਰਨਾ. ਛੁੱਟੀ ਮਨਾਉਣੀ। ੨. ਯਹੂਦੀਆਂ ਦੇ ਨਿਸ਼ਚੇ ਅਨੁਸਾਰ ਸ਼ਨਿਸ਼ਚਰ (ਛਨਿੱਛਰ) ਦਾ ਦਿਨ. ਬਾਈਬਲ ਅਨੁਸਾਰ ਇਸ ਦਿਨ ਖ਼ੁਦਾ ਨੇ ਦੁਨੀਆ ਬਣਾਕੇ ਆਰਾਮ ਕੀਤਾ ਹੈ। ੩. ਈਸਾਈ ਐਤਵਾਰ ਨੂੰ ਸਬਤ ਮੰਨਦੇ ਹਨ. ਦੇਖੋ, ਸ੍ਰਿਸ੍ਟਿਰਚਨਾ ਅਤੇ ਮੂਸਾ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
[مۇسٰے] Moses ਇਸਰਾਈਲ ਵੰਸ਼ੀ ਇ਼ਮਰਾਨ ( [عِمران] ) Amran ਦਾ ਪੁਤ੍ਰ, ਜੋ ਈਸਾ ਦੇ ਜਨਮ ਤੋਂ ਬਾਰਾਂ ਸੌ ਵਰ੍ਹੇ ਪਹਿਲਾਂ ਹੋਇਆ ਹੈ. ਇਸ ਦਾ ਜਨਮ ਮਿਸਰ ਵਿੱਚ ਹੋਇਆ. ਉਸ ਸਮੇਂ ਫ਼ਰਊਨ ਬਾਦਸ਼ਾਹ ਇਸਰਾਈਲ ਵੰਸ਼ ਦੇ ਬਾਲਕਾਂ ਨੂੰ ਮਰਵਾ ਦਿੰਦਾ ਸੀ, ਇਸ ਲਈ ਇਸ ਦਾ ਮਾਤਾ ਨੇ ਇੱਕ ਸੰਦੂਕ ਵਿੱਚ ਰੱਖਕ਼ੇ ਮੂਸਾ ਨੂੰ ਦਰਿਆ ਵਿੱਚ ਵਹਾ ਦਿੱਤਾ. ਮਿਸਰ ਦੀ ਸ਼ਾਹਜ਼ਾਦੀ ਜੋ ਦਰਿਆ ਦੇ ਕਿਨਾਰੇ ਤੇ ਵਿਚਰ ਰਹੀ ਸੀ. ਉਸ ਦੀ ਨਿਗਾਹ ਇਹ ਬਾਲਕ ਪਿਆ, ਉਸ ਨੇ ਪਾਣੀ ਵਿੱਚੋਂ ਕੱਢਕੇ ਆਪਣਾ ਪਾਲਿਤ ਬਣਾ ਲਿਆ, ਇਬਰਾਨੀ ਭਾਸਾ ਵਿੱਚ ਮਾਸ਼ਾਹ ਦਾ ਅਰਥ ਹੈ ਖਿੱਚਿਆ, ਸੋ ਨਦੀ ਵਿੱਚੋਂ ਖਿੱਚਕੇ ਕਢਣੇ ਕਾਰਣ ਨਾਉਂ "ਮੂਸਾ" ਹੋਇਆ.#ਚਾਲੀਹ ਵਰ੍ਹੇ ਦੀ ਉਮਰ ਵਿੱਚ ਮੂਸਾ ਅਰਬ ਵੱਲ ਆਇਆ ਅਤੇ ਸ਼ਾਦੀ ਕਰਕੇ ਗ੍ਰਿਹਸਥੀ ਬਣਿਆ. ਬਾਈਬਲ ਅਤੇ ਕ਼ੁਰਾਨ ਵਿੱਚ ਲਿਖਿਆ ਹੈ ਕਿ ਮੂਸਾ ਨੂੰ ਖ਼ੁਦਾ ਵੱਲੋਂ ਹੁਕਮ ਆਇਆ ਕਰਦਾ ਸੀ ਅਰ ਤੂਰ (sinal) ਪਹਾੜ ਪੁਰ ਖ਼ੁਦਾ ਨਾਲ ਉਸ ਦੀਆਂ ਗੱਲਾਂ ਭੀ ਹੋਈਆਂ ਸਨ, ਬਲਕਿ ਖ਼ੁਦਾ ਨੇ ਆਪਣੀਆਂ ਉਂਗਲਾਂ ਨਾਲ ਲਿਖੀਆਂ ਹੋਈਆਂ ਸਲੇਟਾਂ ਮੂਸਾ ਨੂੰ ਦਿੱਤੀਆਂ ਸਨ, ਅਰ ਇੱਕ ਬਾਰ ਚਾਲੀ ਦਿਨ ਅੰਨ ਪਾਣੀ ਬਿਨਾ ਤੂਰ ਉੱਪਰ ਮੂਸਾ ਖ਼ੁਦਾ ਨਾਲ ਗੋਸਟਿ ਕਰਦਾ ਰਿਹਾ, ਇਸੇ ਕਾਰਣ ਯਹੂਦੀ ੪੦ ਰੋਜ਼ੇ ਰਖਦੇ ਹਨ.#ਯਹੂਦੀਆਂ ਦਾ ਧਰਮਗੁਰੂ ਅਤੇ ਤੌਰੇਤ ਦੇ ਪ੍ਰਗਟ ਕਰਨ ਵਾਲਾ ਇਹੀ ਪੈਗੰਬਰ ਹੈ. ਬਾਈਬਲ ਵਿੱਚ ਖ਼ੁਦਾ ਦੇ ਦਸ ਹੁਕਮ ਜੋ ਲਿਖੇ ਹਨ, ਉਹ ਮੂਸਾ ਨੂੰ ਹੀ ਪ੍ਰਾਪਤ ਹੋਏ ਸਨ. ਉਹ ਹੁਕਮ ਇਹ ਹਨ-#(ੳ) ਮੇਰੇ ਮੁਕਾਬਲੇ, ਤੇਰੇ ਤਾਂਈ ਦੂਜਾ ਪਰਮੇਸ਼੍ਵਰ ਨਾ ਹੋਵੇ.#(ਅ) ਮੂਰਤੀਪੂਜਾ ਨਾ ਕਰੀ.#(ੲ) ਖ਼ੁਦਾ ਦਾ ਨਾਮ ਅਕਾਰਥ ਨਾ ਲਈਂ.#(ਸ) ਸਨਚਿਰ (ਛਨਿੱਚਰ) ਦਾ ਦਿਨ ਪਵਿਤ੍ਰ ਜਾਣਕੇ ਕੋਈ ਕੰਮ ਨਾ ਕਰੀਂ, ਕਿਉਂਕਿ ਇਸ ਦਿਨ ਦੁਨੀਆਂ ਰਚਕੇ ਮੈ ਆਰਾਮ ਕੀਤਾ ਹੈ.#(ਹ) ਮਾਂ ਪਿਉ ਦਾ ਆਦਰ ਕਰੀਂ.#(ਕ) ਖ਼ੂਨ ਨਾ ਕਰੀਂ#(ਖ) ਜਾਰੀ ਨਾ ਕਰੀਂ.#(ਗ) ਚੋਰੀ ਨਾ ਕਰੀਂ.#(ਘ) ਗਵਾਂਢੀ ਪੁਰ ਝੂਠੀ ਗਵਾਹੀ ਨਾ ਦੇਵੀਂ.#(ਙ) ਗਵਾਂਢੀ ਦੀ ਕਿਸੇ ਚੀਜ ਦਾ ਲਾਲਚ ਨਾ ਕਰੀਂ.#ਮੂਸਾ ਦੀ ਸਾਰੀ ਉਮਰ ੧੨੦ ਵਰ੍ਹੇ ਦੀ ਸੀ.¹ "ਨਾਉ ਧਾਰਇਨ ਈਸੇ ਮੂਸੇ, ××× ਈਸਾਈ ਮੂਸਾਈਆ ਹਉਮੈ ਹੈਰਾਣੇ." (ਭਾਗੁ) ਦੇਖੋ, ਫਰਊਨ।#੨. ਸੰ. मृष. ਚੂਹਾ. ਦੇਖੋ, ਮੂਸ ੨. "ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ." (ਧਨਾ ਮਃ ੫)#੩. ਦੇਖੋ, ਧੁਨੀ (ਘ). ੪. ਭਾਵ- ਵਿਸਿਆਂ ਦੇ ਰਸ. "ਘਰ ਕੀ ਬਿਲਾਈ ਅਵਰ ਸਿਖਾਈ, ਮੂਸਾ ਦੇਖਿ ਡਰਾਈ." (ਆਸਾ ਮਃ ੫) ਭੋਗਇੱਛਾ ਰੂਪ ਘਰ ਦੀ ਬਿੱਲੀ ਨੂੰ ਹੁਣ ਹੋਰ ਗੱਲ ਸਿਖਾਈ ਗਈ ਹੈ, ਵਿਸਿਆਂ ਦੇ ਰਸਾਂ ਨੂੰ ਦੇਖਕੇ ਡਰਨ ਲੱਗੀ ਹੈ। ੫. ਭਾਵ- ਕਾਲ. "ਅਨੁਦਿਨ ਮੂਸਾ ਲਾਜੁ ਟੁਕਾਈ." (ਆਸਾ ਮਃ ੫) ਉਮਰਰੂਪ ਰੱਸੀ ਨੂੰ....