sabadh satranīसबद सत्रणी
ਸੰਗ੍ਯਾ- ਵੈਰੀ ਦੇ ਸ਼ਬਦ ਵਾਲੀ, ਸੈਨਾ. ਜਿਸ ਵਿੱਚ ਸ਼ਤ੍ਰੁ ਦਾ ਸ਼ੋਰ ਹੈ. (ਸਨਾਮਾ)
संग्या- वैरी दे शबद वाली, सैना. जिस विॱच शत्रु दा शोर है. (सनामा)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੁਸ਼ਮਨ. ਦੇਖੋ, ਬੈਰੀ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਫੌਜ. ਦੇਖੋ, ਸੇਨਾ. "ਔਰ ਸਕਲ ਸੈਨਾ ਜਰੀ ਬਚ੍ਯੋ ਸੁ ਏਕੈ ਪ੍ਰੇਤ" (ਚੰਡੀ ੧) ੨. ਵਿ- ਸਿਆਣੂ. ਮੇਲੀ. "ਨਾਮ ਜਪਹੁ ਮੇਰੇ ਸਾਜਨ ਸੈਨਾ." (ਆਸਾ ਮਃ ੪)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....