sabadhūसबदू
ਸਬਦ ਕਰਕੇ. ਗੁਰਸ਼ਬਦ ਦ੍ਵਾਰਾ. "ਸਬਦੂ ਊਚਾ ਹੋਇ." (ਆਸਾ ਮਃ ੩) ੨. ਸਭ ਤੋਂ. ਸਰ੍ਵ ਸੇ.
सबद करके. गुरशबद द्वारा. "सबदू ऊचा होइ." (आसामः ३) २. सभ तों. सर्व से.
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸਤਿਗੁਰੂ ਦਾ ਉਪਦੇਸ਼. ਗੁਰੂ ਸਾਹਿਬ ਦਾ ਵਾਕ....
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਸਬਦ ਕਰਕੇ. ਗੁਰਸ਼ਬਦ ਦ੍ਵਾਰਾ. "ਸਬਦੂ ਊਚਾ ਹੋਇ." (ਆਸਾ ਮਃ ੩) ੨. ਸਭ ਤੋਂ. ਸਰ੍ਵ ਸੇ....
ਦੇਖੋ, ਉੱਚ। ੨. ਵਿ- ਉਤਕ੍ਰਿਸ੍ਟ. ਅਤਿ ਉੱਤਮ. "ਅਤਿ ਊਚਾ ਤਾਕਾ ਦਰਬਾਰਾ." (ਵਡ ਮਃ ੫)...
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...