sabalāसबला
ਵਿ- ਬਲ ਵਾਲਾ. ਪ੍ਰਬਲ. ਦੇਖੋ, ਸਬਲ. "ਕਾਮ ਕਰੋਧ ਨਗਰ ਮਹਿ ਸਬਲਾ." (ਕਲਿ ਅਃ ਮਃ ੪) ੨. ਬਲ ਵਾਲੀ ਇਸਤ੍ਰੀ. ਦੇਖੋ, ਅਬਲਾ.
वि- बल वाला. प्रबल. देखो, सबल. "काम करोध नगर महि सबला." (कलि अः मः ४) २. बल वाली इसत्री. देखो, अबला.
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਵਿ- ਬਹੁਤ ਬਲ ਵਾਲਾ. ਜ਼ੋਰਾਵਰ....
ਵਿ- ਪ੍ਰਬਲ. ਬਲ ਵਾਲਾ. ਜ਼ੋਰਾਵਰ. "ਇਹ ਮਨੂਆ ਅਤਿ ਸਬਲ ਹੈ." (ਸ੍ਰੀ ਮਃ ੩) ੨. ਬਲ (ਫੌਜ) ਸਮੇਤ. ਸੈਨਾ ਸਹਿਤ। ੩. ਸੰ. ਸ਼ਵਲ. ਡੱਬਖੜੱਬਾ. ਰੰਗ ਬਰੰਗਾ. ਦੇਖੋ, ਸ਼ਕਤੀ ਸਬਲ ੨। ੪. ਯਮ ਦੇ ਦੋ ਕੁੱਤੇ ਜੋ ਚਾਰ ਚਾਰ ਅੱਖਾਂ ਵਾਲੇ ਹਨ. ਇਹ ਸ਼ਵਲ (ਚਿੱਟਾ ਅਤੇ ਕਾਲਾ) ਰੰਗ ਰੱਖਦੇ ਹਨ। ਇਸ ਲਈ ਇਹ ਸੰਗ੍ਯਾ ਹੈ....
ਸੰ. ਕਰ੍ਮ. ਸੰਗ੍ਯਾ- ਕੰਮ. ਕਾਰ੍ਯ. "ਊਤਮ ਊਚਾ ਸਬਦ ਕਾਮ." (ਬਸੰ ਮਃ ੩) ੨. ਸੰ. ਕਾਮ (ਕਮ੍ ਧਾ- ਚਾਹਨਾ. ਇੱਛਾ ਕਰਨਾ. ) ਕਾਮਦੇਵ. ਮਨੋਜ. "ਕਾਮ ਕ੍ਰੋਧ ਕਰਿ ਅੰਧ." (ਧਨਾ ਮਃ ੫) ੩. ਇੱਛਾ. ਕਾਮਨਾ. "ਮੁਕਤਿਦਾਯਕ ਕਾਮ." (ਜਾਪੁ) ੪. ਸੰਕਲਪ. ਫੁਰਣਾ. "ਤਿਆਗਹੁ ਮਨ ਕੇ ਸਗਲ ਕਾਮ." (ਬਸੰ ਮਃ ੫) ੫. ਕ੍ਰਿਸਨ ਜੀ ਦਾ ਪੁਤ੍ਰ ਪ੍ਰਦ੍ਯੁਮਨ, ਜਿਸਨੂੰ ਕਾਮ ਦਾ ਅਵਤਾਰ ਹੋਣ ਕਰਕੇ "ਕਾਮ" ਲਿਖਿਆ ਹੈ.#ਕਾਮਪਾਲ ਅਨੁਜਨਨੀ ਆਦਿ ਭਨੀਜੀਐ।#ਜਾਚਰ ਕਹਿਕੈ ਪੁਨ ਨਾਇਕ ਪਦ ਦੀਜੀਐ।#ਸਤ੍ਰੁ ਸਬਦ ਕੋ ਤਾਂਕੇ ਅੰਤ ਉਚਾਰੀਐ।#ਹੋ! ਸਕਲ ਤੁਪਕੇ ਕੇ ਨਾਮ ਸੁਮੰਤ੍ਰ ਵੀਚਾਰੀਐ। (ਸਾਨਾਮਾ)#ਕਾਮ (ਪ੍ਰਦ੍ਯੁਮਨ) ਨੂੰ ਪਾਲਨ ਵਾਲਾ ਬਲਰਾਮ, ਉਸ ਦੇ ਅਨੁਜ (ਛੋਟੇ ਭਾਈ) ਕ੍ਰਿਸਨ ਜੀ ਦੀ ਇਸਤ੍ਰੀ ਯਮੁਨਾ. ਉਸ ਤੋਂ ਪੈਦਾ ਹੋਇਆ ਘਾਹ, ਉਸ ਨੂੰ ਚਰਣ ਵਾਲਾ ਮ੍ਰਿਗ, ਮ੍ਰਿਗਾਂ ਦਾ ਰਾਜਾ ਸ਼ੇਰ, ਉਸ ਦੀ ਵੈਰਣ ਬੰਦੂਕ। ੬. ਵੀਰਯ. ਸ਼ੁਕ੍ਰ. ਰੇਤ. ਮਨੀ. "ਤਾਂ ਉਸ ਨੂੰ ਦੇਖਕੇ ਉਸ ਦਾ ਕਾਮ ਗਿਰਿਆ." (ਜਸਾ) ੭. ਵਿ- ਮਨੋਹਰ. ਦਿਲਕਸ਼. "ਕਾਮਨੈਨ ਸੁੰਦਰ ਬਦਨ." (ਸਲੋਹ) ੮. ਕਾਰਾਮਦ. ਭਾਵ- ਲਾਭਦਾਇਕ. "ਅਵਰਿ ਕਾਜ ਤੇਰੈ ਕਿਤੈ ਨ ਕਾਮ." (ਆਸਾ ਮਃ ੫) ੯. ਫ਼ਾ. [کام] ਸੰਗ੍ਯਾ- ਮੁਰਾਦ. ਪ੍ਰਯੋਜਨ। ੧੦. ਤਾਲੂਆ....
ਦੇਖੋ, ਕ੍ਰੋਧ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...
ਵਿ- ਬਲ ਵਾਲਾ. ਪ੍ਰਬਲ. ਦੇਖੋ, ਸਬਲ. "ਕਾਮ ਕਰੋਧ ਨਗਰ ਮਹਿ ਸਬਲਾ." (ਕਲਿ ਅਃ ਮਃ ੪) ੨. ਬਲ ਵਾਲੀ ਇਸਤ੍ਰੀ. ਦੇਖੋ, ਅਬਲਾ....
ਸੰ. ਸੰਗ੍ਯਾ- ਪਾਪ। ੨. ਕਲਹ. ਝਗੜਾ. "ਹੇ ਕਲਿਮੂਲ ਕ੍ਰੋਧੰ." (ਸਹਸ ਮਃ ੫) ੩. ਚੌਥਾ ਯੁਗ. "ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ." x x x "ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ। ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ." (ਰਾਮ ਅਃ ਮਃ ੧) ਦੇਖੋ, ਯੁਗ। ੪. ਯੋਧਾ. ਸੂਰਮਾ। ੫. ਕਲਿਯੁਗ ਦੀ ਪ੍ਰਜਾ ਵਾਸਤੇ ਭੀ ਕਲਿ ਸ਼ਬਦ ਆਇਆ ਹੈ. "ਕਲਿ ਹੋਈ ਕੁਤੇਮੁਹੀ." (ਵਾਰ ਸਾਰ ਮਃ ੧) ੬. ਕਲਕੀ ਅਵਤਾਰ ਲਈ ਭੀ ਕਲਿ ਸ਼ਬਦ ਵਰਤਿਆ ਹੈ. "ਪੌਨ ਸਮਾਨ ਬਹੈਂ ਕਲਿਬਾਨ." (ਕਲਕੀ) ੭. ਸੰ. कल्लि ਕੱਲਿ. ਵ੍ਯ- ਆਉਣ ਵਾਲੇ ਦਿਨ ਵਿੱਚ. ਕਲ੍ਹ ਨੂੰ. "ਖੇਲਣੁ ਅਜੁ ਕਿ ਕਲਿ." (ਸ੍ਰੀ ਅਃ ਮਃ ੧)...
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸੰ. ਸੰਗ੍ਯਾ- ਇਸਤ੍ਰੀ. ਨਾਰੀ। ੨. ਵਿ- ਦੁਬਲੀ. ਕਮਜ਼ੋਰ। ੩. ਅ਼. [ابلہ] ਮੂਰਖ. ਬੁੱਧਿ ਰਹਿਤ....