sabāiā, sabāirhā, sabāirhī, sabāī, sabāēसबाइआ, सबाइड़ा, सबाइड़ी, सबाई, सबाए
ਵਿ- ਸਪਾਦ. ਸਵਾਇਆ. ਇੱਕ ਪੂਰਾ ਅਤੇ ਦੂਜੇ ਦੇ ਚੌਥੇ ਭਾਗ ਸਹਿਤ। ੨. ਸਰਵ. ਸਭ. "ਸੁਣਿਅਹੁ ਲੋਕ ਸਬਾਇਆ." (ਵਾਰ ਆਸਾ ਮਃ ੧) "ਠਾਕੁਰ ਏਕ ਸਬਾਈ ਨਾਰਿ." (ਓਅੰਕਾਰ) "ਰੁੰਨੇ ਬੀਰ ਸਬਾਏ." (ਵਡ ਮਃ ੧. ਅਲਾਹਣੀਆ) ੩. ਸੰ. ਸਮਵਾਯ. ਸ਼ੰਬੰਧ. ਮੇਲ. ਪੁਰਖ ਏਕ ਹੈ ਹੋਰ ਸਗਲੀ ਨਾਰਿ ਸਬਾਈ." (ਵਾਰ ਵਡ ਮਃ ੩) ੪. ਦੇਖੋ, ਸਮਵਾਯ ਸੰਬੰਧ.
वि- सपाद. सवाइआ. इॱक पूरा अते दूजे दे चौथे भाग सहित। २. सरव. सभ. "सुणिअहु लोक सबाइआ." (वार आसा मः १) "ठाकुर एक सबाई नारि." (ओअंकार) "रुंने बीर सबाए." (वड मः १. अलाहणीआ) ३. सं. समवाय. शंबंध. मेल. पुरख एक है होर सगली नारि सबाई." (वार वड मः ३) ४. देखो, समवाय संबंध.
ਵਿ- ਸਪਾਦ. ਭਾਵ- ਅਧਿਕ. ਜਾਦਾ "ਦਿਨੁ ਦਿਨੁ ਚੜੈ ਸਵਾਇਆ." (ਗਉ ਥਿਤੀ ਮਃ ੫) ੨. ਖ਼ਾ- ਥੋੜਾ. ਤਨਿਕ. ਅਲਪ. ਜਿਵੇਂ- "ਸਵਾਇਆ ਗੱਫਾ ਦੇਣਾ." (ਲੋਕੋ)...
ਵਿ- ਪੂਰਣ. "ਪੂਰਾ ਸਤਿਗੁਰੁ ਜੇ ਮਿਲੈ." (ਸ੍ਰੀ ਮਃ ੫) ੨. ਸੰਗ੍ਯਾ- ਜਲ ਦਾ ਕੀੜਾ. ਕੂਰਾ। ੩. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨....
ਦੇਖੋ, ਸਰਬ। ੨. ਫ਼ਾ. [سرو] ਸੰਗ੍ਯਾ- ਸਰੂ. "ਸਰਵੋ ਸਹੀ ਚਮਨ ਰਾ." (ਰਾਮਾਵ) ਦੇਖੋ, ਸਰੂ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਵਿ- ਸਪਾਦ. ਸਵਾਇਆ. ਇੱਕ ਪੂਰਾ ਅਤੇ ਦੂਜੇ ਦੇ ਚੌਥੇ ਭਾਗ ਸਹਿਤ। ੨. ਸਰਵ. ਸਭ. "ਸੁਣਿਅਹੁ ਲੋਕ ਸਬਾਇਆ." (ਵਾਰ ਆਸਾ ਮਃ ੧) "ਠਾਕੁਰ ਏਕ ਸਬਾਈ ਨਾਰਿ." (ਓਅੰਕਾਰ) "ਰੁੰਨੇ ਬੀਰ ਸਬਾਏ." (ਵਡ ਮਃ ੧. ਅਲਾਹਣੀਆ) ੩. ਸੰ. ਸਮਵਾਯ. ਸ਼ੰਬੰਧ. ਮੇਲ. ਪੁਰਖ ਏਕ ਹੈ ਹੋਰ ਸਗਲੀ ਨਾਰਿ ਸਬਾਈ." (ਵਾਰ ਵਡ ਮਃ ੩) ੪. ਦੇਖੋ, ਸਮਵਾਯ ਸੰਬੰਧ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਦੇਖੋ, ਠਕੁਰ. "ਠਾਕੁਰ ਸਰਬੇ ਸਮਾਣਾ." (ਸ੍ਰੀ ਮਃ ੫) ੨. ਹਿੰਦੀ ਦਾ ਇੱਕ ਪ੍ਰਸਿੱਧ ਕਵਿ, ਜਿਸ ਦਾ ਜਨਮ ਸਨ ੧੬੪੩ ਵਿੱਚ ਹੋਇਆ. ਦੇਖੋ, ਏਕਤਾ....
ਵਿ- ਸਪਾਦ. ਸਵਾਇਆ. ਇੱਕ ਪੂਰਾ ਅਤੇ ਦੂਜੇ ਦੇ ਚੌਥੇ ਭਾਗ ਸਹਿਤ। ੨. ਸਰਵ. ਸਭ. "ਸੁਣਿਅਹੁ ਲੋਕ ਸਬਾਇਆ." (ਵਾਰ ਆਸਾ ਮਃ ੧) "ਠਾਕੁਰ ਏਕ ਸਬਾਈ ਨਾਰਿ." (ਓਅੰਕਾਰ) "ਰੁੰਨੇ ਬੀਰ ਸਬਾਏ." (ਵਡ ਮਃ ੧. ਅਲਾਹਣੀਆ) ੩. ਸੰ. ਸਮਵਾਯ. ਸ਼ੰਬੰਧ. ਮੇਲ. ਪੁਰਖ ਏਕ ਹੈ ਹੋਰ ਸਗਲੀ ਨਾਰਿ ਸਬਾਈ." (ਵਾਰ ਵਡ ਮਃ ੩) ੪. ਦੇਖੋ, ਸਮਵਾਯ ਸੰਬੰਧ....
ਸੰ. ਨਾਲ. ਨਲਕੀ. "ਤੁਰੀ ਨਾਰਿ ਕੀ ਛੋਡੀ ਬਾਤਾ." (ਗੌਂਡ ਕਬੀਰ) ਬੁਰਛ (ਕੁੱਚ) ਅਤੇ ਨਾਲ ਦੀ ਗੱਲ ਹੀ ਛੱਡ ਦਿੱਤੀ ਹੈ. ਦੇਖੋ, ਤੁਰੀ। ੨. ਸੰ. ਨਾਡੀ. ਨਬਜ. ਨਾੜੀ "ਜਬ ਤਿਹ ਤ੍ਰਿਯ ਕੀ ਨਾਰਿ ਨਿਹਾਰੀ." (ਚਰਿਤ੍ਰ ੨੮੯) ੩. ਦੇਖੋ, ਨਾਰੀ. "ਸੰਗੀ ਜੋਗੀ ਨਾਰਿ ਲਪਟਾਣੀ." (ਮਾਰੂ ਸੋਲਹੇ ਮਃ ੫) ਇਸ ਥਾਂ ਯੋਗੀ ਤੋਂ ਭਾਵ ਜੀਵਾਤਮਾ ਹੈ ਅਤੇ ਨਾਰੀ ਤੋਂ ਭਾਵ ਦੇਹ ਹੈ। ੪. ਮਾਇਆ. "ਪੁਰਖ ਮਹਿ ਨਾਰਿ, ਨਾਰਿ ਮਹਿ ਪੁਰਖਾ." (ਰਾਮ ਮਃ ੧)...
ਸੰ. ओम्. ਇਸ ਸ਼ਬਦ ਦਾ ਮੂਲ ਅਵ (श्रव्) ਧਾਤੁ ਹੈ, ਜਿਸ ਦਾ ਅਰਥ ਹੈ ਰਖ੍ਯਾ (ਰਕ੍ਸ਼ਾ) ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਨਾ ਆਦਿ। 'ਓਅੰ' ਸ਼ਬਦ ਸਭ ਦੀ ਰਖ੍ਯਾ ਕਰਨ ਵਾਲੇ ਕਰਤਾਰ ਦਾ ਬੋਧਕ ਹੈ. "ਓਅੰ ਸਾਧ ਸਤਿਗੁਰ ਨਮਸਕਾਰੰ." (ਬਾਵਨ) "ਓਅੰ ਪ੍ਰਿਯ ਪ੍ਰੀਤਿ ਚੀਤਿ." (ਸਾਰ ਮਃ ੫) ਇਸ ਦੇ ਪਰ੍ਯਾਂਯ ਸ਼ਬਦ- "ਪ੍ਰਣਵ" ਅਤੇ "ਉਦਗੀਥ" ਭੀ ਹਨ.#ਓਅੰਕਾਰ ਸ਼ਬਦ ਦਾ ਅਰਥ ਹੈ- ਓਅੰ ਧੁਨਿ (ਓਅੰ ਦਾ ਉੱਚਾਰਣ)#"ਪ੍ਰਿਥਮ ਕਾਲ ਜਬ ਕਰਾ ਪਸਾਰਾ। ਓਅੰਕਾਰ ਤੇ ਸ੍ਰਿਸ੍ਟਿ ਉਪਾਰਾ." (ਵਿਚਿਤ੍ਰ)#ਕਈ ਥਾਈਂ "ਓਅੰਕਾਰ" ਸ਼ਬਦ ਕਰਤਾਰ ਦਾ ਬੋਧਕ ਭੀ ਦੇਖੀਦਾ ਹੈ. "ਓਅੰਕਾਰ ਏਕੋ ਰਵਿ ਰਹਿਆ." (ਕਾਨ ਮਃ ੪) "ਓਅੰਕਾਰ ਅਕਾਰ ਕਰਿ ਪਵਣ ਪਾਣੀ ਬੈਸੰਤਰ ਸਾਜੇ." (ਭਾਗੁ)#ਸੰਸਕ੍ਰਿਤ ਦੇ ਵਿਦਵਾਨਾਂ ਨੇ ੳ ਅ ਮ ਤਿੰਨ ਅੱਖਰਾਂ ਨੂੰ ਬ੍ਰਹਮਾ ਵਿਸਨੂ ਸ਼ਿਵ ਮੰਨਕੇ ਓਅੰ ਨੂੰ ਤਿੰਨ ਦੇਵ ਰੂਪ ਕਲਪਿਆ ਹੈ, ਪਰ ਗੁਰੁਮਤ ਵਿੱਚ ਓਅੰ ਦੇ ਮੁੱਢ ਏਕਾ ਅੰਗ ਲਿਖਕੇ ਸਿੱਧ ਕੀਤਾ ਹੈ ਕਿ ਕਰਤਾਰ ਇੱਕ ਹੈ. "ਏਕਾ ਏਕੰਕਾਰ ਲਿਖਿ ਵੇਖਾਲਿਆ। ਊੜਾ ਓਅੰਕਾਰ ਪਾਸਿ ਬਹਾਲਿਆ." (ਭਾਗੁ)#੨. ਮੱਧ ਭਾਰਤ ਦੇ ਜਿਲੇ ਨੀਮਾੜ ਵਿੱਚ ਨਰਮਦਾ ਨਦੀ ਦੇ ਮਾਂਧਾਤਾ ਟਾਪੂ (ਦ੍ਵੀਪ) ਵਿੱਚ ਉਸ ਨਾਉਂ ਦਾ ਇੱਕ ਵੱਡਾ ਪ੍ਰਸਿੱਧ ਹਿੰਦੂ ਮੰਦਿਰ ਹੈ, ਸਤਿਗੁਰੂ ਨਾਨਕ ਦੇਵ ਜੀ ਨੇ ਇਸੇ ਥਾਂ 'ਦੱਖਣੀ ਓਅੰਕਾਰ' ਉੱਚਾਰਣ ਕੀਤਾ ਹੈ।¹ ੩. ਵ੍ਯ- ਹਾਂ। ੪. ਸਤ੍ਯ. ਯਥਾਰਥ. ਠੀਕ....
ਸੰ. ਵੀਰ. ਸੰਗ੍ਯਾ- ਕਮਲ ਦੀ ਜੜ। ੨. ਖਸ. ਉਸ਼ੀਰ। ੩. ਨਟ। ੪. ਵਿਸਨੁ। ੫. ਯਗ੍ਯ ਦੀ ਅਗਨਿ। ੬. ਪਤਿ- ਭਰਤਾ। ੭. ਪੁਤ੍ਰ। ੮. ਮਿਤ੍ਰ. "ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ, ਸੋ ਭਾਈ ਸੋ ਮੇਰਾ ਬੀਰ." (ਗੌਂਡ ਮਃ ੪) ੯. ਭਾਈ. "ਮੋਹ ਅਰੁ ਭਰਮ ਤਜਹੁ ਤੁਮ ਬੀਰ." (ਆਸਾ ਮਃ ੧) ਹੇ ਭਾਈ! ਮੋਹ ਅਤੇ ਭ੍ਰਮ ਤ੍ਯਾਗੋ। ੧੦. ਵੈਦ੍ਯ. ਤਬੀਬ. "ਰੋਗ ਹੁਤੋ ਕਿਉ ਬਾਧਉ ਧੀਰਾ ××× ਢੂਢਤ ਖੋਜਤ ਗੁਰੁ ਮਿਲੇ ਬੀਰਾ." (ਬਸੰ ਅਃ ਮਃ ੧) ੧੧. ਬਹਾਦੁਰ. ਯੋਧਾ. "ਬੀਰ ਅਪਾਰ ਬਡੇ ਬਰਿਆਰ." (ਅਕਾਲ) ੧੨. ਕੁਲੀਨ. ਕੁਲਾਚਾਰ ਵਾਲਾ ਪੁਰਖ. "ਸਤੀ ਪੁਕਾਰੈ ਚਿਹ ਚੜੀ, ਸੁਨੁਹੋ ਬੀਰ ਮਸਾਨ." (ਸ. ਕਬੀਰ) ਹੇ ਸ਼ਮਸ਼ਾਨ ਵਿੱਚ ਆਏ ਕੁਲੀਨ ਲੋਕੋ! ਸੁਣੋ। ੧੩. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ੩੧ ਮਾਤ੍ਰਾ, ਦੋ ਵਿਸ਼੍ਰਾਮ ਅੱਠ ਅੱਠ ਪੁਰ, ਤੀਜਾ ੧੫. ਮਾਤ੍ਰਾ ਪੁਰ, ਅੰਤ ਗੁਰੁ ਲਘੁ.#ਉਦਾਹਰਣ-#ਸ਼ੀ ਅਕਾਲ ਕੋ, ਸਿਮਰਨ ਕਰਕੈ,#ਸਭ ਕਾਰਜ ਕੀਜੈ ਆਰੰਭ,#ਮਨ ਅਰ ਮੁਖ ਮੇ, ਏਕ ਬਾਤ ਹਨਐ,#ਭੂਲ ਨ ਕਬਹੁ ਕੀਜਿਯੇ ਦੰਭ. ×××#ਦੇਖੋ, ਪਉੜੀ ਦਾ ਰੂਪ ੨੮ ਅਤੇ ਸਵੈਯੇ ਦਾ ਰੂਪ ੧। ੧੪. ਕਾਵ੍ਯ ਦੇ ਨੌ ਰਸਾਂ ਵਿੱਚੋਂ ਇੱਕ ਰਸ. ਦੇਖੋ, ਰਸ ਸ਼ਬਦ ਦਾ ਅੰਗ ੯. ਅਤੇ ਵੀਰ ੭। ੧੫. ਦੇਖੋ, ਬਵੰਜਾ ਵੀਰ....
ਵਿ- ਸਪਾਦ. ਸਵਾਇਆ. ਇੱਕ ਪੂਰਾ ਅਤੇ ਦੂਜੇ ਦੇ ਚੌਥੇ ਭਾਗ ਸਹਿਤ। ੨. ਸਰਵ. ਸਭ. "ਸੁਣਿਅਹੁ ਲੋਕ ਸਬਾਇਆ." (ਵਾਰ ਆਸਾ ਮਃ ੧) "ਠਾਕੁਰ ਏਕ ਸਬਾਈ ਨਾਰਿ." (ਓਅੰਕਾਰ) "ਰੁੰਨੇ ਬੀਰ ਸਬਾਏ." (ਵਡ ਮਃ ੧. ਅਲਾਹਣੀਆ) ੩. ਸੰ. ਸਮਵਾਯ. ਸ਼ੰਬੰਧ. ਮੇਲ. ਪੁਰਖ ਏਕ ਹੈ ਹੋਰ ਸਗਲੀ ਨਾਰਿ ਸਬਾਈ." (ਵਾਰ ਵਡ ਮਃ ੩) ੪. ਦੇਖੋ, ਸਮਵਾਯ ਸੰਬੰਧ....
ਸੰ. ਸੰਗ੍ਯਾ- (समअव) ਮੇਲ. ਸੰਯੋਗ। ੨. ਸਮੁਦਾਇ. ਸਮੂਹ....
ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ....
ਸੰਗ੍ਯਾ- ਮਿਲਾਪ. ਮਿਲਣ ਦਾ ਭਾਵ। ੨. ਵਿਆਹ ਸਮੇਂ ਮਿਲੇ ਸੰਬੰਧੀਆਂ ਦਾ ਗਰੇਹ. "ਫਸ੍ਯੋ ਬ੍ਯਾਹ ਕੇ ਕਾਜ ਮੇ, ਬਹੁ ਮੇਲ ਬੁਲਾਏ." (ਗੁਪ੍ਰਸੂ)...
ਦੇਖੋ, ਪੁਰਖੁ। ੨. ਆਦਮੀ. ਮਨੁੱਖ। ੩. ਪਤਿ. ਭਰਤਾ. "ਕਵਨ ਪੁਰਖ ਕੀ ਜੋਈ." (ਆਸਾ ਕਬੀਰ)...
ਵ੍ਯ- ਔਰ। ੨. ਅਨ੍ਯ. ਅਪਰ. "ਕਰੇ ਦੁਹਕਰਮ ਦਿਖਾਵੈ ਹੋਰ." (ਗਉ ਮਃ ੫) ਕਰੇ ਖੋਟਾ ਕਰਮ, ਦਿਖਾਵੇ ਚੰਗਾ। ੩. ਦੇਖੋ, ਹੋਰਨਾ. "ਰਹੇ ਹੋਰ ਲੋਕੰ." (ਵਿਚਿਤ੍ਰ) ਲੋਕ ਵਰਜ ਰਹੇ....
ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ....