samasatoparājīसमसतोपराजी
(ਜਾਪੁ) ਵਿ- ਸਭ ਦੇ ਉਪਰਾਜਨ (ਉਪਾਰ੍ਜਨ) ਕਰਨ ਵਾਲਾ. ਸਭ ਦੇ ਰਚਨ ਵਾਲਾ। ੨. ਸਭ ਨੂੰ ਉਪਰਾਜਨ (ਰੰਗਣ) ਵਾਲਾ. ਜਿਸ ਤੋਂ ਸਾਰੀ ਵਿਸ਼੍ਵ ਅਨੇਕ ਰੰਗ ਦੀ ਭਾਸ ਰਹੀ ਹੈ.
(जापु) वि- सभ दे उपराजन (उपार्जन) करन वाला. सभ दे रचन वाला। २. सभ नूं उपराजन (रंगण) वाला. जिस तों सारी विश्व अनेक रंग दी भास रही है.
ਦੇਖੋ, ਜਪ, ਜਪੁ ਅਤੇ ਜਾਪੁ. "ਜਾਪ ਤਾਪੁ ਗਿਆਨੁ ਸਭ ਧਿਆਨੁ." (ਸੁਖਮਨੀ) ੨. ਦਸ਼ਮੇਸ਼ ਦੀ ਬਾਣੀ, ਜੋ ਜਪੁ ਦੇ ਤੁੱਲ ਹੀ ਸਿੱਖਾਂ ਦਾ ਨਿੱਤ ਦਾ ਪਾਠ ਹੈ. ਦੇਖੋ, ਜਾਪਜੀ। ੩. ਜਾਪ੍ਯ. ਜਪਣ ਯੋਗ੍ਯ. "ਰਾਮਨਾਮ ਜਪ ਜਾਪੁ." (ਸ੍ਰੀ ਮਃ ੫)...
ਸੰ. ਉਪਰਾਗਨ. ਕ੍ਰਿ- ਰੰਗਣਾ ਚਿੱਤਣਾ। ੨. ਸੰ. उपार्जन ਉਪਾਰ੍ਜਨ. ਪੈਦਾ ਕਰਨਾ. "ਤੁਮ ਸਭ ਕੋ ਉਪਰਾਜਹੀ ਤੁਮਹੀ ਲੇਹੁ ਉਬਾਰ." (ਸਨਾਮਾ) ੩. ਜਮਾ ਕਰਨਾ. ਸੰਗ੍ਰਹ. "ਸੁਖ ਉਪਰਾਜੈ ਮੱਧ ਉਰੰ." (ਅਕਾਲ) "ਗ੍ਯਾਨ ਰਿਦੇ ਉਪਰਾਜਤ ਹੈ. (ਗੁਪ੍ਰਸੂ)...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਸੰਗ੍ਯਾ- ਬਣਾਉਣ ਦੀ ਕ੍ਰਿਯਾ। ੨. ਕਾਵ੍ਯ ਬਣਾਉਣ ਦਾ ਕਰਮ। ੩. ਪ੍ਰਬੰਧ. ਇੰਤਜਾਮ। ੪. ਰਾਵੀ ਅਤੇ ਚਨਾਬ ਦੇ ਮੱਧ ਦਾ ਦੋਆਬ. ਰਚਨ ਦੋਆਬ। ੫. ਰਚਨਾ. ਸ੍ਰਿਸ੍ਰਟਿ. "ਜਿਨਿ ਆਪੇ ਰਚਨ ਰਚਾਈ." (ਮਃ ੧. ਵਾਰ ਰਾਮ ੧)...
ਕ੍ਰਿ- ਰੰਜਨ ਕਰਨਾ. ਰੰਗ ਚੜ੍ਹਾਉਣਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਵਿ- ਸਰਵ. ਪੂਰੀ। ੨. ਸਾਰ ਰੂਪ. "ਨਾਨਕ ਇਹੁ ਮਤਿ ਸਾਰੀ ਜੀਉ." (ਮਾਝ ਮਃ ੫) ੩. ਕਥਨ (ਬਯਾਨ) ਕੀਤੀ. "ਗੁਰੁ ਪੂਰੇ ਏਹ ਗਲ ਸਾਰੀ." (ਸੋਰ ਮਃ ੫) ੪. ਸੰਗ੍ਯਾ- ਸਾਰ. ਸੁਧ. ਖ਼ਬਰ. "ਅਪਨੀ ਇਤਨੀ ਕਛੂ ਨ ਸਾਰੀ." (ਸਾਰ ਮਃ ੫) ੫. ਦੇਖੋ, ਸਾਰਿ. "ਕਰਮ ਧਰਮ ਤੁਮ ਚਉਪੜ ਸਾਜਹੁ ਸਤਿ ਕਰਹੁ ਤੁਮ ਸਾਰੀ." (ਬਸੰ ਮਃ ੫) "ਆਪੇ ਪਾਸਾ ਆਪੇ ਸਾਰੀ." (ਮਾਰੂ ਸੋਲਹੇ ਮਃ ੧) ੬. ਬਾਜੀ. ਖੇਲ. "ਸਾਰੀ ਸਿਰਜਨਹਾਰ ਕੀ." (ਸ. ਕਬੀਰ) ੭. ਸਾੜ੍ਹੀ. ਓਢਨੀ. "ਡਾਰੇ ਸਾਰੀ ਨੀਲ ਕੀ." (ਚਰਿਤ੍ਰ ੧੩੬) "ਸੇਤ ਧਰੇ ਸਾਰੀ ਬ੍ਰਿਖਭਾਨੁ ਕੀ ਕੁਮਾਰੀ." (ਕ੍ਰਿਸਨਾਵ) ੮. ਸਾਲੀ. ਬਹੂ ਦੀ ਭੈਣ. "ਨਹੀ ਸਸੁਰਾਲ ਸਾਸ ਸਸੁਰਾ ਔ ਸਾਰੋ ਸਾਰੀ." (ਭਾਗੁ ਕ) "ਰਾਮੋ ਲਗਤ ਹੁਤੀ ਗੁਰੁ ਸਾਰੀ." (ਗੁਪ੍ਰਸੂ) "ਸਾਰੀਆਂ ਸਾਰੀਆਂ ਆਇ ਪਿਖ੍ਯੋ." (ਗੁਪ੍ਰਸੂ) ਸਭ ਸਾਲੀਆਂ ਨੇ ਆਕੇ ਦੇਖਿਆ। ੯. ਸਾਰਿਕਾ. ਮੈਨਾ....
ਸੰ. ਸੰਗ੍ਯਾ- ਜਗਤ. ਸੰਸਾਰ। ੨. ਸ਼੍ਰਾੱਧ ਦੇ ਅਭਿਮਾਨੀ ਦੇਵਤਾ, ਜੋ ਦਕ੍ਸ਼੍ ਦੀ ਪੁਤ੍ਰੀ ਵਿਸ਼੍ਵਾ ਦੇ ਉਤਰ ਤੋਂ ਧਰਮ ਦੇ ਪੁਤ੍ਰ ਹਨ. ਇਨ੍ਹਾਂ ਦੀ ਗਿਣਤੀ ਦਸ ਹੈ. ਦੇਖੋ, ਵਿਸ਼੍ਵਦੇਵ ੨। ੩. ਜੀਵਾਤਮਾ, ਜੋ ਜਾਗ੍ਰਤ ਅਵਸ੍ਥਾ ਦਾ ਅਭਿਮਾਨੀ ਹੈ। ੪. ਵਿਸਨੁ। ੫. ਸ਼ਿਵ। ੬. ਦੇਹ. ਸ਼ਰੀਰ। ੭. ਵਿ- ਸਾਰਾ. ਤਮਾਮ. ਸਭ। ੮. ਬਹੁਤ....
ਸੰ. ਵਿ- ਨਾ ਇੱਕ. ਇੱਕ ਤੋਂ ਵੱਧ. ਬਹੁਤ. ਨਾਨਾ. "ਅਨੇਕ ਉਪਾਵ ਕਰੀ ਗੁਰ ਕਾਰਣਿ."#(ਸੂਹੀ ਅਃ ਮਃ ੪)...
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਸੰ. भास्. ਧਾ- ਚਮਕਣਾ, ਦਿਖਾਈ ਦੇਣਾ। ੨. ਸੰ. भाष्- ਭਾਸ੍. ਧਾ- ਬੋਲਣਾ। ੩. ਸੰ. ਭਾਸ. ਸੰਗ੍ਯਾ- ਚਮਕ. ਪ੍ਰਕਾਸ਼। ੪. ਵਿ- ਪ੍ਰਗਟ, ਰੌਸ਼ਨ. "ਹੋਵਤ ਪੁਰਾਣ ਤੇ ਨਾਮ ਭਾਸ." (ਮਨੁਰਾਜ) ੫. ਦੇਖੋ, ਭਾਸ੍ਯ....
ਵਸੀ। ੨. ਠਹਿਰੀ. ਰੁਕੀ। ੩. ਬੰਦ ਹੋਈ....