samānikāसमानिका
ਇੱਕ ਛੰਦ ਜਿਸ ਦੇ ਪ੍ਰਤਿ ਚਰਣ ਰ ਜ ਗ, , , , ਹੁੰਦਾ ਹੈ.#ਉਦਾਹਰਣ-#ਧਗਾਰ ਕੈ ਗੁਰੂ ਗਿਰਾ। ਕਾਮ ਕ੍ਰੋਧ ਤੈਂ ਫਿਰਾ।#ਸ਼ਾਂਤਚਿੱਤ ਹਨਐ ਰਹ੍ਯੋ। ਲਾਭ ਦੇਹ ਕੋ ਲਹ੍ਯੋ।।#(ਅ) ਦਸਮਗ੍ਰੰਥ ਵਿੱਚ "ਪ੍ਰਮਾਣਿਕਾ." ਦਾ ਹੀ ਨਾਉਂ ਸਮਾਨਿਕਾ ਆਇਆ ਹੈ. ਅਰਥਾਤ ਪ੍ਰਤਿ ਚਰਣ ਜ ਰ ਲ ਗ, , , , .#ਉਦਾਹਰਣ-#ਨਰੇਸ ਸੰਗ ਕੈਦਏ। ਪ੍ਰਬੀਨ ਬੀਨਕੈ ਲਏ।#ਸਨੱਧ ਬੱਧ ਹਨਐ ਚਲੇ। ਸੁਬੀਰ ਬੀਰਹਾ ਭਲੇ।। (ਰਾਮਾਵ)
इॱक छंद जिस दे प्रति चरण र ज ग, , , , हुंदा है.#उदाहरण-#धगार कै गुरू गिरा। काम क्रोध तैं फिरा।#शांतचिॱत हनऐ रह्यो। लाभ देह को लह्यो।।#(अ) दसमग्रंथ विॱच "प्रमाणिका." दा हीनाउं समानिका आइआ है. अरथात प्रति चरण ज र ल ग, , , , .#उदाहरण-#नरेस संग कैदए। प्रबीन बीनकै लए।#सनॱध बॱध हनऐ चले। सुबीर बीरहा भले।। (रामाव)
ਸੰ. छन्द् ਧਾ- ਬਲਵਾਨ ਹੋਣਾ, ਢਕਣਾ, ਆਛਾਦਨ ਕਰਨਾ, ਲਪੇਟਣਾ। ੨. ਸੰਗ੍ਯਾ- ਉਹ ਕਾਵ੍ਯ, ਜਿਸ ਵਿੱਚ ਮਾਤ੍ਰਾ, ਅੱਖਰ, ਗਣ ਆਦਿ ਦੇ ਨਿਯਮਾਂ ਦੀ ਪਾਬੰਦੀ ਹੋਵੇ, ਪਦ੍ਯ, ਨਜਮ। ੩. ਵੇਦ। ੪. ਉਹ ਵਿਦ੍ਯਾ, ਜਿਸ ਤੋਂ ਛੰਦਾਂ ਦੇ ਨਿਯਮਾਂ ਦਾ ਗ੍ਯਾਨ ਹੋਵੇ, ਪਿੰਗਲ. ਇਹ ਸ਼ਾਸਤ੍ਰ, ਵੇਦਾਂ ਦੇ ਛੀ ਅੰਗਾਂ ਵਿੱਚੋਂ ਹੈ। ੫. ਅਭਿਲਾਖਾ. ਇੱਛਾ. "ਤਜੇ ਸਰਬ ਆਸਾ ਰਹੇ ਏਕ ਛੰਦੰ." (ਦੱਤਾਵ) ੬. ਬੰਧਨ. "ਸਭ ਚੂਕੇ ਜਮ ਕੇ ਛੰਦੇ." (ਬਿਲਾ ਮਃ ੪) ੭. ਢੱਕਣ. ਪੜਦਾ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਦੇਵਤਿਆਂ ਨੇ ਮੌਤ ਅਰ ਦੁੱਖਾਂ ਤੋਂ ਡਰਕੇ ਜਿਨ੍ਹਾਂ ਮੰਤ੍ਰਾਂ ਨਾਲ ਆਪਣੇ ਤਾਈਂ ਢਕਿਆ, ਉਨ੍ਹਾਂ ਦੀ ਛੰਦ ਸੰਗ੍ਯਾ ਹੋ ਗਈ. ਇਸੇ ਕਰਕੇ ਵੇਦ ਦਾ ਨਾਉਂ "ਛੰਦ" ਪਿਆ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਵ੍ਯ- ਨੂੰ. ਕੋ. ਤਾਈਂ। ੨. ਵਿਰੁੱਧ. ਉਲਟ। ੩. ਫਿਰ. ਪੁਨਹ। ੪. ਬਦਲੇ ਵਿੱਚ। ੫. ਹਰ. ਹਰ ਇੱਕ. "ਪ੍ਰਤਿ ਵਾਸਰ ਸੈਨ ਵਧਾਵਤ ਹੈਂ" (ਗੁਪ੍ਰਸੂ) ੬. ਸਮਾਨ. ਤੁੱਲ। ੭. ਸਾਮ੍ਹਣੇ. ਮੁਕਾਬਲੇ ਵਿੱਚ। ੮. ਓਰ. ਤਰਫ। ੯. ਸੰਗ੍ਯਾ- ਨਕਲ. ਕਾਪੀ (copy)....
ਸੰ. ਧਾ- ਜਾਣਾ, ਫਿਰਨਾ, ਵਿਚਰਨਾ। ੨. ਸੰਗ੍ਯਾ- ਪੈਰ. ਪਾਦ. "ਚਰਣ ਠਾਕੁਰ ਕੇ ਰਿਦੈ ਸਮਾਣੇ." (ਮਾਝ ਮਃ ੫) ੩. ਛੰਦ ਦੀ ਤੁਕ. "ਤਿਥਿ ਹੋਂਇ ਕਲਾ ਪ੍ਰਥਮੇ ਚਰਣ." (ਰੂਪਦੀਪ) ੪. ਭੱਛਨ ਕਰਨਾ. ਖਾਣਾ। ੫. ਆਚਰਣ. ਸੁਭਾਵ. ਆਚਾਰ. "ਜਿਨ ਸਾਧੂ ਚਰਣ ਸਾਧਪਗ ਸੇਵੇ." (ਜੈਤ ਮਃ ੪)...
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਸੰ. उदाहरण. ਸੰਗ੍ਯਾ- ਦ੍ਰਿਸ੍ਟਾਂਤ. ਮਿਸਾਲ. ਨਜੀਰ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਗਿਰਹ। ੨. ਸੰ. ਸੰਗ੍ਯਾ- ਬਾਣੀ. ਕਲਾਮ। ੩. ਜੀਭ. ਰਸਨਾ। ੪. ਸਰਸ੍ਵਤੀ....
ਸੰ. ਕਰ੍ਮ. ਸੰਗ੍ਯਾ- ਕੰਮ. ਕਾਰ੍ਯ. "ਊਤਮ ਊਚਾ ਸਬਦ ਕਾਮ." (ਬਸੰ ਮਃ ੩) ੨. ਸੰ. ਕਾਮ (ਕਮ੍ ਧਾ- ਚਾਹਨਾ. ਇੱਛਾ ਕਰਨਾ. ) ਕਾਮਦੇਵ. ਮਨੋਜ. "ਕਾਮ ਕ੍ਰੋਧ ਕਰਿ ਅੰਧ." (ਧਨਾ ਮਃ ੫) ੩. ਇੱਛਾ. ਕਾਮਨਾ. "ਮੁਕਤਿਦਾਯਕ ਕਾਮ." (ਜਾਪੁ) ੪. ਸੰਕਲਪ. ਫੁਰਣਾ. "ਤਿਆਗਹੁ ਮਨ ਕੇ ਸਗਲ ਕਾਮ." (ਬਸੰ ਮਃ ੫) ੫. ਕ੍ਰਿਸਨ ਜੀ ਦਾ ਪੁਤ੍ਰ ਪ੍ਰਦ੍ਯੁਮਨ, ਜਿਸਨੂੰ ਕਾਮ ਦਾ ਅਵਤਾਰ ਹੋਣ ਕਰਕੇ "ਕਾਮ" ਲਿਖਿਆ ਹੈ.#ਕਾਮਪਾਲ ਅਨੁਜਨਨੀ ਆਦਿ ਭਨੀਜੀਐ।#ਜਾਚਰ ਕਹਿਕੈ ਪੁਨ ਨਾਇਕ ਪਦ ਦੀਜੀਐ।#ਸਤ੍ਰੁ ਸਬਦ ਕੋ ਤਾਂਕੇ ਅੰਤ ਉਚਾਰੀਐ।#ਹੋ! ਸਕਲ ਤੁਪਕੇ ਕੇ ਨਾਮ ਸੁਮੰਤ੍ਰ ਵੀਚਾਰੀਐ। (ਸਾਨਾਮਾ)#ਕਾਮ (ਪ੍ਰਦ੍ਯੁਮਨ) ਨੂੰ ਪਾਲਨ ਵਾਲਾ ਬਲਰਾਮ, ਉਸ ਦੇ ਅਨੁਜ (ਛੋਟੇ ਭਾਈ) ਕ੍ਰਿਸਨ ਜੀ ਦੀ ਇਸਤ੍ਰੀ ਯਮੁਨਾ. ਉਸ ਤੋਂ ਪੈਦਾ ਹੋਇਆ ਘਾਹ, ਉਸ ਨੂੰ ਚਰਣ ਵਾਲਾ ਮ੍ਰਿਗ, ਮ੍ਰਿਗਾਂ ਦਾ ਰਾਜਾ ਸ਼ੇਰ, ਉਸ ਦੀ ਵੈਰਣ ਬੰਦੂਕ। ੬. ਵੀਰਯ. ਸ਼ੁਕ੍ਰ. ਰੇਤ. ਮਨੀ. "ਤਾਂ ਉਸ ਨੂੰ ਦੇਖਕੇ ਉਸ ਦਾ ਕਾਮ ਗਿਰਿਆ." (ਜਸਾ) ੭. ਵਿ- ਮਨੋਹਰ. ਦਿਲਕਸ਼. "ਕਾਮਨੈਨ ਸੁੰਦਰ ਬਦਨ." (ਸਲੋਹ) ੮. ਕਾਰਾਮਦ. ਭਾਵ- ਲਾਭਦਾਇਕ. "ਅਵਰਿ ਕਾਜ ਤੇਰੈ ਕਿਤੈ ਨ ਕਾਮ." (ਆਸਾ ਮਃ ੫) ੯. ਫ਼ਾ. [کام] ਸੰਗ੍ਯਾ- ਮੁਰਾਦ. ਪ੍ਰਯੋਜਨ। ੧੦. ਤਾਲੂਆ....
ਗੁੱਸਾ. ਦੇਖੋ, ਕਰੋਧ. "ਕ੍ਰੋਧ ਬਿਨਾਸੈ ਸਗਲ ਬਿਕਾਰੀ." (ਗਉ ਅਃ ਮਃ ੧)...
ਸਰਵ- ਤੂੰ। ੨. ਤੈਨੇ. ਤੂਨੇ....
ਕਟਾਰਾ ਜਾਤਿ ਦਾ ਖਤ੍ਰੀ, ਜੋ ਯੰਤ੍ਰ ਮੰਤ੍ਰ ਦਾ ਵਿਸ਼੍ਵਾਸੀ ਸੀ. ਇਹ ਗੁਰੂ ਅਮਰਦੇਵ ਦਾ ਸਿੱਖ ਹੋਕੇ ਸਤ੍ਯ ਦਾ ਖੋਜੀ ਹੋਇਆ....
ਸੰਗ੍ਯਾ- ਫਾਇਦਾ. ਨਫ਼ਾ. ਦੇਖੋ, ਲਭ ਧਾ. "ਲਾਭ ਮਿਲੈ, ਤ਼ੋਟਾ ਹਿਰੈ." (ਗਉ ਥਿਤੀ ਮਃ ੫) ੨. ਬਿਆਜ. ਸੂਦ। ੩. ਇਲਮ. ਗਿਆਨ....
ਸੰ. (दिह. ਧਾ- ਲੇਪਨ ਕਰਨਾ, ਵਧਣਾ). ਸੰਗ੍ਯਾ- ਸ਼ਰੀਰ. ਜਿਸਮ. ਤਨ. "ਜਿਹ ਪ੍ਰਸਾਦਿ ਪਾਈ ਦੁਰਲਭ ਦੇਹ." (ਸੁਖਮਨੀ) ੨. ਫ਼ਾ. [دہ] ਅਥਵਾ [دیہ] ਪਿੰਡ. ਗ੍ਰਾਮ....
ਦਸ਼ਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਗ੍ਰੰਥ. ਇਸ ਗ੍ਰੰਥ ਦੀ ਸੰਖੇਪ ਕਥਾ ਇਉਂ ਹੈ:-#ਮਾਤਾ ਸੁੰਦਰੀ ਜੀ ਦੀ ਆਗ੍ਯਾ ਅਨੁਸਾਰ ਸੰਮਤ ੧੭੭੮ ਵਿੱਚ ਭਾਈ ਮਨੀਸਿੰਘ ਜੀ ਦਰਬਾਰ ਸਾਹਿਬ ਅਮ੍ਰਿਤਸਰ ਜੀ ਦੇ ਗ੍ਰੰਥੀ ਥਾਪੇ ਗਏ. ਭਾਈਸਾਹਿਬ ਨੇ ਇਹ ਸੇਵਾ ਬਹੁਤ ਉੱਤਮ ਰੀਤੀ ਨਾਲ ਨਿਬਾਹੀ ਅਤੇ ਸਿੱਖ ਧਰਮ ਦਾ ਪ੍ਰਚਾਰ ਚੰਗੀ ਤਰਾਂ ਕੀਤਾ. ਇਸ ਅਧਿਕਾਰ ਵਿੱਚ ਹੋਰ ਪੁਸਤਕ ਰਚਣ ਤੋਂ ਛੁੱਟ, ਭਾਈ ਸਾਹਿਬ ਨੇ ਇੱਕ ਚੌਥੀ ਬੀੜ ਗੁਰੂ ਗ੍ਰੰਥਸਾਹਿਬ ਜੀ ਦੀ ਬਣਾਈ, ਜਿਸ ਵਿੱਚ ਰਾਗਾਂ ਦੇ ਕ੍ਰਮ ਅਨੁਸਾਰ ਹਰੇਕ ਸਤਿਗੁਰੂ ਅਤੇ ਭਗਤ ਦੀ ਬਾਣੀ ਇੱਕ ਇੱਕ ਥਾਂ ਜੁਦੀ ਕਰਕੇ ਲਿਖੀ. ਇਸ ਤੋਂ ਵੱਖ, ਜਿੱਥੋਂ ਕਿੱਥੋਂ ਵਡੇ ਜਤਨ ਨਾਲ ਦਸਮ ਸਤਿਗੁਰੂ ਦੀ ਉਪਦੇਸ਼ਮਈ ਬਾਣੀ ਅਤੇ ਸੰਸਕ੍ਰਿਤ ਗ੍ਰੰਥਾਂ ਦੇ ਅਨੁਵਾਦ ਏਕਤ੍ਰ ਕਰਕੇ ਇੱਕ ਜਿਲਦ- "ਦਸਵੇਂ ਪਾਤਸ਼ਾਹ ਕਾ ਗ੍ਰੰਥ" ਨਾਮ ਕਰਕੇ ਲਿਖੀ.#ਸ਼੍ਰੀ ਗੁਰੂ ਗ੍ਰੰਥਸਾਹਿਬ ਜੀ ਦੀ ਚੌਥੀ ਬੀੜ ਗੁਰੂ ਅਰਜਨਦੇਵ ਦੀ ਰਚਨਾ ਦੇ ਵਿਰੁੱਧ ਦੇਖਕੇ ਪੰਥ ਦਾ ਭਾਈਸਾਹਿਬ ਤੇ ਵਡਾ ਕੋਪ ਹੋਇਆ ਅਤੇ ਗੁਰੂ ਖਾਲਸੇ ਨੇ ਬੀੜ ਅਪ੍ਰਮਾਣ ਕੀਤੀ. ਸੰਮਤ ੧੭੯੪ ਵਿੱਚ ਭਾਈ ਮਨੀਸਿੰਘ ਜੀ, ਸਿੱਖੀ ਦਾ ਸੱਚਾ ਨਮੂਨਾ ਦੱਸਕੇ ਲਹੌਰ ਵਿੱਚ ਸ਼ਹੀਦ ਹੋਏ. ਇਨ੍ਹਾਂ ਦੇ ਦੇਹਾਂਤ ਪੁਰ ਪੰਥ ਨੇ ਦਸਮਗ੍ਰੰਥ ਨੂੰ ਦਮਦਮੇ ਸਾਹਿਬ, ਜੋ ਉਸ ਸਮੇਂ ਵਿਦ੍ਯਾ ਦੀ ਟਕਸਾਲ (ਸਿੱਖਾਂ ਦੀ ਕਾਸ਼ੀ ਕਰਕੇ ਪ੍ਰਸਿੱਧ) ਸੀ ਵਿਚਾਰ ਲਈ ਭੇਜਦਿੱਤਾ. ਖਾਲਸਾਦੀਵਾਨ ਵਿੱਚ ਚਿਰ ਤੋੜੀ ਇਸ ਬੀੜ ਤੇ ਚਰਚਾ ਹੋਈ. ਕਿਤਨਿਆਂ ਨੇ ਕਿਹਾ ਕਿ ਜੁਦੀ ਜੁਦੀ ਪੋਥੀਆਂ ਵਿੱਚ ਬਾਣੀ ਦਾ ਰਹਿਣਾ ਯੋਗ ਨਹੀਂ, ਇੱਕ ਜਿਲਦ ਵਿੱਚ ਹੀ ਸਭ ਦਾ ਏਕਤ੍ਰ ਰਹਿਣਾ ਠੀਕ ਹੈ. ਕਈਆਂ ਨੇ ਆਖਿਆ ਕਿ ਇਸ ਬੀੜ ਦੀਆਂ ਜੁਦੀਆਂ ਜੁਦੀਆਂ ਪੋਥੀਆਂ ਰਹਿਣ, ਜਿਨ੍ਹਾਂ ਨੂੰ ਅਧਿਕਾਰ ਅਨੁਸਾਰ ਗੁਣੀ ਗ੍ਯਾਨੀ ਵਿਦ੍ਯਾਰਥੀ ਪਠਨ ਪਾਠਨ ਕਰ ਸਕਨ, ਬਹੁਤਿਆਂ ਨੇ ਆਖਿਆ ਕਿ ਇਸ ਦੀਆਂ ਦੋ ਜਿਲਦਾਂ ਬਣਾਈਆਂ ਜਾਣ. ਇੱਕ ਵਿੱਚ ਉਹ ਬਾਣੀ ਹੋਵੇ ਜੋ ਕਲਗੀਧਰ ਦੀ ਸ਼੍ਰੀ ਮੁਖਵਾਕ ਰਚਨਾ ਨੌ ਸਤਿਗੁਰਾਂ ਦੀ ਅਕਾਲੀ ਬਾਣੀ ਤੁੱਲ ਹੈ, ਅਰ ਦੂਜੀ ਵਿੱਚ ਇਤਿਹਾਸ ਆਦਿਕ ਲਿਖੇ ਜਾਵਨ. ਬਹੁਤਿਆਂ ਨੇ ਰਾਇ ਦਿੱਤੀ ਕਿ ਹੋਰ ਸਭ ਬਾਣੀਆਂ ਤਾਂ ਭਾਈ ਮਨੀਸਿੰਘ ਜੀ ਦੀ ਲਿਖੀਆਂ ਜ੍ਯੋਂ ਕੀ ਤ੍ਯੋਂ ਰਹਿਣ, ਪਰ ਚਰਿਤ੍ਰ ਅਤੇ ਜਫ਼ਰਨਾਮੇ ਦੇ ਨਾਲ ਜੋ ੧੧. ਹਕਾਯਤਾਂ ਲਿਖੀਆਂ ਹਨ, ਇਹ ਬੀੜ ਤੋਂ ਅਲਗ ਕੀਤੀਆਂ ਜਾਣ.#ਇਸ ਤਰਾਂ ਹੋਰ ਤਰਕ ਵਿਤਰਕ ਚਿਰ ਤਾਈਂ ਹੁੰਦੀ ਰਹੀ, ਪਰ ਕੋਈ ਫ਼ੈਸਲਾ ਨਹੀ ਹੋਇਆ. ਇਤਨੇ ਵਿੱਚ ਭਾਈ ਮਤਾਬਸਿੰਘ ਜੀ, ਮੱਸੇ ਰੰਘੜ ਦੇ ਹੱਥੋਂ (ਸੰਮਤ ੧੭੯੭ ਵਿੱਚ) ਦਰਬਾਰ ਅਮ੍ਰਿਤਸਰ ਜੀ ਦੀ ਬੇਅਦਬੀ ਦਾ ਹਾਲ ਸੁਣਕੇ ਬੀਕਾਨੇਰ ਤੋਂ ਅਮ੍ਰਿਤਸਰ ਜੀ ਉੱਪੜਨ ਲਈ ਰਾਹ ਜਾਂਦੇ, ਦਮਦਮੇ ਸਾਹਿਬ ਆ ਪੁੱਜੇ. ਪੰਥ ਨੇ ਉਨ੍ਹਾਂ ਦੀ ਰਾਇ ਭੀ ਦਸਮਗ੍ਰੰਥ ਬਾਬਤ ਲਈ, ਤਾਂ ਉਨ੍ਹਾਂ ਨੇ ਆਖਿਆ ਕਿ ਜੇ ਮੈਂ ਮੱਸੇ ਨੂੰ ਮਾਰਕੇ ਮੁੜ ਦਮਦਮੇ ਸਾਹਿਬ ਆਇਆ, ਤਾਂ ਬੀੜ ਭਾਈ ਮਨੀਸਿੰਘ ਜੀ ਦੀ ਲਿਖੀ ਕ਼ਾਇਮ ਰਹੇ, ਜੇ ਮੈ ਅਮ੍ਰਿਤਸਰ ਜੀ ਸ਼ਹੀਦ ਹੋਗਿਆ ਤਾਂ ਜਿਲਦ ਖੋਲ੍ਹਕੇ ਜੁਦੀਆਂ ਜੁਦੀਆਂ ਪੋਥੀਆਂ ਬਣਾਈਆਂ ਜਾਣ. ਭਾਈ ਮਤਾਬਸਿੰਘ ਜੀ ਬਹਾਦੁਰੀ ਨਾਲ ਪਾਮਰ ਅਨ੍ਯਾਈ ਮੱਸੇ ਨੂੰ ਮਾਰਕੇ ਜੈਕਾਰੇ ਗਜਾਉਂਦੇ ਦਮਦਮੇ ਸਾਹਿਬ ਆਏ. ਪੰਥ ਨੇ ਭਾਈ ਮਤਾਬਸਿੰਘ ਜੀ ਦਾ ਭਾਰੀ ਸਨਮਾਨ ਕੀਤਾ ਅਰ ਉਨ੍ਹਾਂ ਦੇ ਬਚਨ ਅਨੁਸਾਰ ਦਸਮਗ੍ਰੰਥ ਦੀ ਬੀੜ ਭਾਈ ਮਨੀਸਿੰਘ ਜੀ ਦੇ ਲਿਖੇ ਕ੍ਰਮ ਅਨੁਸਾਰ ਕ਼ਾਇਮ ਰੱਖੀ.#ਦਸਮਗ੍ਰੰਥ ਦੀ ਬੀੜ ਇੱਕ ਭਾਈ ਸੁੱਖਾਸਿੰਘ (ਪਟਨੇ ਸਾਹਿਬ ਦੇ ਗ੍ਰੰਥੀ) ਨੇ ਭੀ ਲਿਖੀ ਹੈ, ਜਿਸ ਵਿੱਚ ਛੱਕੇ ਭਗੌਤੀਸਤੋਤ੍ਰ ਆਦਿਕ ਸ਼ਾਮਿਲ ਕਰ ਦਿੱਤੇ ਹਨ. ਅਞਾਣ ਅਤੇ ਮਨਮੌਜੀ ਲਿਖਾਰੀਆਂ ਦੀ ਕ੍ਰਿਪਾ ਨਾਲ ਕਈ ਹੋਰ ਬੀੜਾਂ ਭੀ ਬਣ ਗਈਆਂ ਹਨ ਅਤੇ ਅਰਥਾਂ ਤੋਂ ਅਨਰਥ ਹੋਗਏ ਹਨ, ਪਰ ਕਿਸੇ ਗੁਰੁਮਤ ਪ੍ਰੇਮੀ ਨੇ ਇਸ ਦੇ ਸੁਧਾਰ ਦਾ ਉਪਾਉ ਨਹੀਂ ਕੀਤਾ. ਭਾਵੇਂ ਬੀੜਾਂ ਤਾਂ ਬੇਅੰਤ ਹਨ, ਪਰ ਮੁੱਖ ਦੋ ਹੀ ਹਨ ਇੱਕ ਭਾਈ ਮਨੀਸਿੰਘ ਦੀ, ਜਿਸ ਦਾ ਦੂਜਾ ਨਾਉਂ ਭਾਈ ਦੀਪਸਿੰਘ ਵਾਲੀ ਭੀ ਹੈ, ਦੂਜੀ ਭਾਈ ਸੁੱਖਾਸਿੰਘ ਦੀ, ਜਿਸ ਨੂੰ ਲੋਕ ਖ਼ਾਸਬੀੜ ਕਰਕੇ ਭੀ ਸਦਦੇ ਹਨ....
ਇਸ ਛੰਦ ਦਾ ਨਾਮ "ਨਗਸ੍ਵਰੂਪਿਣੀ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ਲਘੁ ਗੁਰੁ ਕ੍ਰਮ ਨਾਲ ਅਠ ਅੱਖਰ, ਅਥਵਾ- ਜ, ਰ, ਲ, ਗ, , , , .#ਉਦਾਹਰਣ-#ਨ ਦੇਵ ਦਾਨਵਾ ਨਰਾ। ਨ ਸਿੱਧ ਸਾਧਿਕਾ ਧਰਾ।#ਕਲਾ ਧਰੈ ਹਿਰੈ ਸੁਈ।। ×××#(ਵਾਰ ਮਾਝ ਮਃ ੧)#ਅਨੰਦਕੰਦ ਰੂਪ ਹੋ। ਬਲੰਦ ਭੂਪ ਭੂਪ ਹੋ।#ਨ ਆਦਿ ਅੰਤ ਤੋਹਿ ਕੋ। ਸਮਾਨ ਆਨ ਹੋਹਿ ਕੋ?#(ਗੁਪ੍ਰਸੂ)...
ਇੱਕ ਛੰਦ ਜਿਸ ਦੇ ਪ੍ਰਤਿ ਚਰਣ ਰ ਜ ਗ, , , , ਹੁੰਦਾ ਹੈ.#ਉਦਾਹਰਣ-#ਧਗਾਰ ਕੈ ਗੁਰੂ ਗਿਰਾ। ਕਾਮ ਕ੍ਰੋਧ ਤੈਂ ਫਿਰਾ।#ਸ਼ਾਂਤਚਿੱਤ ਹਨਐ ਰਹ੍ਯੋ। ਲਾਭ ਦੇਹ ਕੋ ਲਹ੍ਯੋ।।#(ਅ) ਦਸਮਗ੍ਰੰਥ ਵਿੱਚ "ਪ੍ਰਮਾਣਿਕਾ." ਦਾ ਹੀ ਨਾਉਂ ਸਮਾਨਿਕਾ ਆਇਆ ਹੈ. ਅਰਥਾਤ ਪ੍ਰਤਿ ਚਰਣ ਜ ਰ ਲ ਗ, , , , .#ਉਦਾਹਰਣ-#ਨਰੇਸ ਸੰਗ ਕੈਦਏ। ਪ੍ਰਬੀਨ ਬੀਨਕੈ ਲਏ।#ਸਨੱਧ ਬੱਧ ਹਨਐ ਚਲੇ। ਸੁਬੀਰ ਬੀਰਹਾ ਭਲੇ।। (ਰਾਮਾਵ)...
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਸੰ. अर्थात. ਵ੍ਯ- ਯਾਨੀ। ੨. ਦਰ ਹਕ਼ੀਕ਼ਤ. ਸਚ ਮੁਚ. ਅਸਲੋਂ....
ਸੰ. ਸੰਗ੍ਯਾ- ਨਰੇਸ਼. ਨਰ- ਈਸ਼. ਨਰਪਤਿ. ਰਾਜਾ....
ਵ੍ਯ- ਸਾਥ. ਨਾਲ. "ਜਿਸ ਕੇ ਸੰਗ ਨ ਕਛੂ ਅਲਾਈ." (ਨਾਪ੍ਰ) ੨. ਸੰਗ੍ਯਾ- ਮਿਲਾਪ. ਸੰਬੰਧ. "ਹਰਿ ਇਕ ਸੈ ਨਾਲਿ ਮੈ ਸੰਗ." (ਵਾਰ ਰਾਮ ੨. ਮਃ ੫) ੩. ਸਾਥੀਆਂ ਦਾ ਗਰੋਹ. ਮੰਡਲੀ. ਟੋਲਾ. "ਸੰਗ ਚਲਤ ਹੈ ਹਮ ਭੀ ਚਲਨਾ." (ਸੂਹੀ ਰਵਿਦਾਸ) "ਘਰ ਤੇ ਚਲ੍ਯੋ ਸੰਗ ਕੇ ਸੰਗ" (ਗੁਪ੍ਰਸੂ) ੪. ਸ਼ੰਕਾ. ਲੱਜਾ. ਸੰਕੋਚ. "ਮਨ ਪਾਪ ਕਰਤ ਤੂੰ ਸਦਾ ਸੰਗ." (ਬਸੰ ਮਃ ੫) ੫. ਸੰਸਾ. ਸ਼ੱਕ. "ਸਾਧੁ ਸੰਗਿ ਬਿਨਸੈ ਸਭ ਸੰਗ." (ਸੁਖਮਨੀ) ੬. ਫ਼ਾ. [سنگ] ਪੱਥਰ. "ਹਮ ਪਾਪੀ ਸੰਗ ਤਰਾਹ." (ਵਾਰ ਕਾਨ ਮਃ ੪) ੭. ਫ਼ਾ. [شنگ] ਸ਼ੰਗ. ਡਾਕੂ. ਫੰਧਕ. "ਜਮ ਸੰਗ ਨ ਫਾਸਹਿ." (ਮਾਰੂ ਸੋਲਹੇ ਮਃ ੫) ਜਮ ਫੰਧਕ ਫਸਾਊਗਾ ਨਹੀਂ....
ਸੰ. ਪ੍ਰ- ਵੀਣ. ਪ੍ਰਵੀਣ. ਵਿ- ਜੋ ਵੀਣਾ ਨਾਲ ਚੰਗੀ ਤਰਾਂ ਗਾਵੇ. ਗਾਉਣ ਵਜਾਉਣ ਵਿੱਚ ਪੂਰਾ ਨਿਪੁਣ। ੨. ਚਤੁਰ. ਦਾਨਾ। ੩. ਨਿਪੁਣ. ਗੁਣ ਵਿੱਚ ਪੂਰਣ....
ਸੰ. संनद्घ ਸੰਨੱਧ. ਵਿ- ਸੰ (ਚੰਗੀ ਤਰਾਂ) ਨੱਧ (ਬੰਨ੍ਹਿਆ ਹੋਇਆ). ੨. ਸ਼ਸਤ੍ਰਾਂ ਨਾਲ ਸਜਿਆ ਹੋਇਆ. ਜਿਸ ਨੇ ਸ਼ਸਤ੍ਰਾਂ ਨੂੰ ਸ਼ਰੀਰ ਨਾਲ ਬੰਨ੍ਹਿਆ ਹੈ। ੩. ਕਵਚ ਪਹਿਨ ਅਤੇ ਕਮਰ ਬੰਨ੍ਹਕੇ ਜੋ ਤਿਆਰ ਹੋਇਆ ਹੈ. "ਸਨੱਧ ਬੱਧ ਹਨਐ ਚਲੇ." (ਰਾਮਾਵ)...
ਵਿ- ਅਧਿਕ. ਵਾਧੂ. ਜਾਦਾ. ਵੱਧ। ੨. ਸੰ. ਬੱਧ बद्घ. ਬੰਨ੍ਹਿਆ ਹੋਇਆ. ਬੰਧਨ ਵਿੱਚ ਪਿਆ। ੩. ਸੰ. ਬਧ੍ਯ. ਮਾਰਨ ਯੋਗ੍ਯ. "ਬਧੇ ਬੱਧ" (ਚੰਡੀ ੨) ੪. ਸੰ. ਵਧ. ਸੰਗ੍ਯਾ- ਵਿਸ. ਜ਼ਹਿਰ. "ਬੱਧ ਨਾਸਨੀ ਬੀਰਹਾ." (ਸਨਾਮਾ)...
ਵੀਰ (ਯੋੱਧਾ) ਨੂੰ ਮਾਰਨ ਵਾਲਾ. वीरहन "ਸੁਰ ਬੀਰ ਬੀਰਹਾ ਭਲੇ." (ਵਿਚਿਤ੍ਰ) ੨. ਸੰਗ੍ਯਾ- ਤੀਰ. (ਸਨਾਮਾ) ੩. ਵਿਸ. ਜ਼ਹਿਰ. (ਸਨਾਮਾ) ੪. ਵਰੁਣ ਦੇਵਤਾ. (ਸਨਾਮਾ) ੫. ਮੀਮਾਂਸਾ ਅਨੁਸਾਰ ਉਹ ਆਦਮੀ, ਜਿਸ ਨੇ ਅਗਨਿਹੋਤ੍ਰ ਤ੍ਯਾਗ ਦਿੱਤਾ ਹੈ....