samīpataसमीपत
ਵਿ- ਅਤਿ ਸਮੀਪ. ਬਹੁਤ ਨੇੜੇ। ੨. ਸੰ. ਸੰਵ੍ਯਾਪ੍ਤ. ਸੰਗ੍ਯਾ- ਆਕਾਸ਼. "ਮਿਰਤ ਲੋਕ ਪਇਆਲ ਸਮੀਪਤ ਅਸਤਿਰ ਥਾਨ ਜਿਸੁ ਹੈ." (ਮਾਰੂ ਸੋਲਹੇ ਮਃ ੫)
वि- अति समीप. बहुत नेड़े। २. सं. संव्याप्त. संग्या- आकाश. "मिरत लोक पइआल समीपत असतिर थान जिसु है." (मारू सोलहे मः ५)
ਸੰ. ਵਿ- ਬਹੁਤ. ਅਧਿਕ. "ਅਤਿ ਸੂਰਾ ਜੇ ਕੋਊ ਕਹਾਵੈ." (ਸੁਖਮਨੀ)...
ਸੰ. ਕ੍ਰਿ. ਵਿ- ਪਾਸ. ਨੇੜੇ. ਕੋਲ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰਗ੍ਯਾ- ਸਮੀਪਤਾ. "ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ." (ਸੂਹੀ ਅਃ ਮਃ ੫) ਕ੍ਰਿ. ਵਿ- ਕੋਲੇ. ਪਾਸ. "ਨੇੜੈ ਦੇਖਉ ਪਾਰਬ੍ਰਹਮ." (ਵਾਰ ਗਉ ੨. ਮਃ ੫)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਅਕਾਸ। ੨. ਭਾਵ- ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ। ੩. ਖਗੋਲ. ਆਕਾਸ਼ ਮੰਡਲ. ਭਾਵ- ਸੁਰਗਾਦਿ ਲੋਕ. "ਤ੍ਰੈ ਗੁਣ ਮੋਹੇ ਮੋਹਿਆ ਆਕਾਸ." (ਆਸਾ ਮਃ ੫) ੪. ਸੂਰਜ ਚੰਦ੍ਰਮਾ ਆਦਿ ਗ੍ਰਹ, ਜੋ ਕਾਸ਼ (ਚਮਕ) ਰੱਖਦੇ ਹਨ. ਦੇਖੋ, ਗਗਨ ਆਕਾਸ਼। ੫. ਹੌਮੈ. ਅਭਿਮਾਨ. "ਊਪਰਿ ਚਰਣ ਤਲੈ ਆਕਾਸ." (ਰਾਮ ਮਃ ੫) ਸੇਵਕਭਾਵ (ਨੰਮ੍ਰਤਾ) ਉੱਪਰ ਅਤੇ ਅਭਿਮਾਨ ਹੇਠਾਂ ਹੋ ਗਿਆ ਹੈ....
ਸੰਗ੍ਯਾ- ਮਰ੍ਤ੍ਯਲੋਕ. ਮਰਣ ਵਾਲੇ ਲੋਕਾਂ ਦਾ ਦੇਸ਼. ਪ੍ਰਿਥਿਵੀ ਮੰਡਲ. "ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ." (ਰਾਮ ਮਃ ੫) ੨. ਮਾਰੁਤ ਮੰਡਲ. ਹਵਾਭਰਿਆ ਗਗਨ (ਆਕਾਸ਼) ਮੰਡਲ. "ਸੁਰਗ ਮਿਰਤ ਪਇਆਲ ਭੂਮੰਡਲ ਸਗਲ ਬਿਆਪੇ ਮਾਇ." (ਧਨਾ ਮਃ ੫) ੩. ਸੰ. ਮ੍ਰਿਤ (मृत्) ਵਿ- ਮੁਰਦਾ. "ਏ ਮਨ ਮਿਰਤ!" (ਗੂਜ ਅਃ ਮਃ ੧) ੪. ਸੰਗ੍ਯਾ- ਮੰਗਣ ਦੀ ਕ੍ਰਿਯਾ. ਯਾਚਨਾ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਸੰ. ਪਾਤਾਲ. ਪ੍ਰਿਥਿਵੀ ਦੇ ਹੇਠ ਦਾ ਲੋਕ. ਸੰਸਕ੍ਰਿਤ ਦੇ ਵਿਦ੍ਵਾਨਾਂ ਨੇ ਸੱਤ ਪਾਤਾਲ ਮੰਨੇ ਹਨ. ਦੇਖੋ, ਸਪਤ ਪਾਤਾਲ. "ਤੂੰ ਦੀਪ ਲੋਅ ਪਇਆਲਿਆ." (ਸ੍ਰੀ ਮਃ ੫. ਪੈਪਾਇ) ੨. ਥੱਲਾ. ਹੇਠਲਾ ਭਾਗ. ਪਾਦਤਲ। ੩. ਕ੍ਰਿ. ਵਿ- ਹੇਠ. ਥੱਲੇ. "ਊਚਾ ਚੜੈ ਸੁ ਪਵੈ ਪਇਆਲਾ." (ਆਸਾ ਮਃ ੫)...
ਵਿ- ਅਤਿ ਸਮੀਪ. ਬਹੁਤ ਨੇੜੇ। ੨. ਸੰ. ਸੰਵ੍ਯਾਪ੍ਤ. ਸੰਗ੍ਯਾ- ਆਕਾਸ਼. "ਮਿਰਤ ਲੋਕ ਪਇਆਲ ਸਮੀਪਤ ਅਸਤਿਰ ਥਾਨ ਜਿਸੁ ਹੈ." (ਮਾਰੂ ਸੋਲਹੇ ਮਃ ੫)...
ਸੰਗ੍ਯਾ- ਅਸਥਾਨ. ਥਾਂ. "ਥਾਨ ਪਵਿਤ੍ਰਾ ਮਾਨ ਪਵਿਤ੍ਰਾ." (ਸਾਰ ਮਃ ੫) ੨. ਬੁਣੇਹੋਏ ਕੋਰੇ ਵਸਤ੍ਰ ਦਾ ਤਹਿ ਕੀਤਾ ਟੁਕੜਾ....
ਦੇਖੋ, ਜਿਸ. "ਜਿਸੁ ਸਿਮਰਤ ਦੁਖਡੇਰਾ ਢਹੈ." (ਗਉ ਮਃ ੫)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....