samudhrasutaसमुद्रसुत
ਸੰਗ੍ਯਾ- ਚੰਦ੍ਰਮਾ. (ਸਨਾਮਾ)#੨. ਜੇ ਇਸ ਵ੍ਯੁਤਪੱਤਿ ਨੂੰ ਲੈ ਕੇ ਨਾਮ ਥਾਪੀਏ, ਤਦ ਚੌਦਾਂ ਰਤਨ ਅਤੇ ਮੋਤੀ ਮੂੰਗਾ ਆਦਿ ਸਾਰੇ ਸਮੁਦ੍ਰਸੁਤ ਕਹੇ ਜਾ ਸਕਦੇ ਹਨ.
संग्या- चंद्रमा. (सनामा)#२. जे इस व्युतपॱति नूं लै के नाम थापीए, तद चौदां रतन अते मोती मूंगा आदि सारे समुद्रसुत कहे जा सकदे हन.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਚੰਦ. ਚਾਂਦ। ੨. ਇੱਕ ਗਿਣਤੀ ਦਾ ਬੋਧਕ....
ਵਿ- ਉਤਪੱਤਿ. ਸੰਗ੍ਯਾ- ਮੂਲ ਉਤਪੱਤਿ। ੨. ਲਯਾਕ਼ਤ. ਇ਼ਲਮੀਯਤ। ੩. ਧਾਤੁ ਪ੍ਰਤ੍ਯਯ ਆਦਿ ਦ੍ਵਾਰਾ ਸ਼ਬਦ ਦਾ ਅਰਥ ਸਿੱਧ ਕਰਣ ਦੀ ਕ੍ਰਿਯਾ. Derivation....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਦੇਖੋ, ਚਉਦਹ....
ਸੰ. रत्न. (ਦੇਖੋ, ਰਮ੍ ਧਾ) ਸੰਗ੍ਯਾ- ਜਿਸ ਤੋਂ ਖ਼ੁਸ਼ ਹੋਈਏ, ਮਾਣਿਕ ਆਦਿ ਕੀਮਤੀ ਪੱਥਰ, ਅਥਵਾ ਅਦਭੁਤ ਵਸ੍ਤੂ. "ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਨਵਰਤਨ। ੨. ਉੱਤਮ ਪਦਾਰਥ. "ਹੋਮੇ ਬਹੁ ਰਤਨਾ." (ਸੁਖਮਨੀ) ਘ੍ਰਿਤ ਆਦਿਕ ਪਦਾਰਥ ਹੋਮੇ (ਹਵਨ ਕੀਤੇ). ੩. ਅੱਖ ਦੀ ਪੁਤਲੀ। ੪. ਪੁਰਾਣਕਥਾ ਅਨੁਸਾਰ ਖੀਰਸਮੁੰਦਰ ਨੂੰ ਰਿੜਕਕੇ ਕੱਢੇ ਹੋਏ ਅਦਭੁਤ ਪਦਾਰਥ, ਜਿਨ੍ਹਾਂ ਦੀ ਚੌਦਾਂ ਗਿਣਤੀ ਹੈ- ਉੱਚੈਃ ਸ਼੍ਰਵਾ ਘੋੜਾ, ਕਾਮਧੇਨੁ, ਕਲਪਵ੍ਰਿਕ੍ਸ਼੍, ਰੰਭਾ ਅਪਸਰਾ, ਲਕ੍ਸ਼੍ਮੀ, ਅਮ੍ਰਿਤ, ਕਾਲਕੂਟ (ਜ਼ਹਿਰ) ਸ਼ਰਾਬ (ਸੁਰਾ), ਚੰਦ੍ਰਮਾ, ਧਨ੍ਵੰਤਰਿ, ਪਾਂਚਜਨ੍ਯ ਸ਼ੰਖ, ਕੌਸ੍ਟੁਭਮਣਿ, ਸਾਰੰਗ ਧਨੁਖ, ਅਤੇ ਐਰਾਵਤ ਹਾਥੀ. "ਰਤਨ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਮੁਕ੍ਤਾ. ਸਿੱਪੀ ਵਿੱਚੋਂ ਪੈਦਾ ਹੋਇਆ ਇੱਕ ਚਮਤਕਾਰੀ ਰਤਨ. "ਮੋਤੀ ਤ ਮੰਦਿਰ ਊਸਰਹਿ." (ਸ੍ਰੀ ਮਃ ੧) ਦੇਖੋ, ਗਜਮੁਕਤਾ। ੨. ਭਾਵ- ਉੱਜਲਦੰਦ. "ਉਜਲ ਮੋਤੀ ਸੋਹਣੇ ਰਤਨਾ ਨਾਲਿ ਜੜੰਨਿ। ਤਿਨ ਜਰੁ ਵੈਰੀ ਨਾਨਕਾ ਜਿ ਬੁੱਢੇ ਥੀਇ ਮਰੰਨਿ." (ਮਃ ੧. ਵਾਰ ਸੂਹੀ) ਮੋਤੀ ਦੰਦ, ਰਤਨ ਨੇਤ੍ਰ, ਜਰੁ ਬੁਢਾਪਾ, ਬੁੱਢਾ ਵਿਸਯ ਵਿਕਾਰਾਂ ਨਾਲ ਆਪਣੇ ਤਾਈਂ ਕਮਜ਼ੋਰ ਕਰਨ ਵਾਲਾ....
ਸੰਗ੍ਯਾ- ਲਾਲ ਰੰਗ ਦਾ ਇੱਕ ਰਤਨ, ਜੋ ਸਮੁੰਦਰ ਵਿੱਚੋਂ ਨਿਕਲਦਾ ਹੈ. ਵਿਦ੍ਰੂਮ. ਪ੍ਰਵਾਲ. Coral. ਇਹ ਇੱਕ ਪ੍ਰਕਾਰ ਦੇ ਕੀੜੇ (Coral Polyp) ਦੀ ਰਚਨਾ ਹੈ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....
ਸੰਗ੍ਯਾ- ਚੰਦ੍ਰਮਾ. (ਸਨਾਮਾ)#੨. ਜੇ ਇਸ ਵ੍ਯੁਤਪੱਤਿ ਨੂੰ ਲੈ ਕੇ ਨਾਮ ਥਾਪੀਏ, ਤਦ ਚੌਦਾਂ ਰਤਨ ਅਤੇ ਮੋਤੀ ਮੂੰਗਾ ਆਦਿ ਸਾਰੇ ਸਮੁਦ੍ਰਸੁਤ ਕਹੇ ਜਾ ਸਕਦੇ ਹਨ....