samundharādhhārīसमुंदराधारी
ਖ਼ਾ ਸਮੁੰਦਰ (ਦੁੱਧ) ਦੇ ਆਧਾਰ ਪੁਰ ਗੁਜਾਰਾ ਕਰਨ ਵਾਲਾ. ਦੂਧਾਧਾਰੀ.
ख़ा समुंदर (दुॱध) दे आधार पुर गुजारा करन वाला. दूधाधारी.
ਦੇਖੋ, ਸਮੁਦ੍ਰ। ੨. ਖ਼ਾ. ਦੁੱਧ....
ਦੇਖੋ, ਦੁੱਧ ਅਤੇ ਡੁਧੁ. ਨਾਰੀ, ਗਾਂ, ਬਕਰੀ, ਮੱਝ ਆਦਿਕਾਂ ਦੇ ਥਣਾਂ ਦੀਆਂ ਗਿਲਟੀਆਂ (mammary glands) ਵਿੱਚੋਂ ਟਪਕਿਆ ਹੋਇਆ ਇੱਕ ਚਿੱਟਾ ਪਦਾਰਥ. ਜੋ ਸਭ ਤੋਂ ਉੱਤਮ ਗਿਜਾ ਹੈ. ਸ਼ਰੀਰ ਨੂੰ ਪੁਸ੍ਟ ਕਰਨ ਲਈ ਜਿਤਨੇ ਅੰਸ਼ ਲੋੜੀਂਦੇ ਹਨ, ਉਹ ਸਭ ਕੁਦਰਤ ਨੇ ਦੁੱਧ ਅੰਦਰ ਰੱਖ ਦਿੱਤੇ ਹਨ, ਦੁਧ ਵਿਚ ਬੁਹਤਾ ਹਿੱਸਾ ਪਾਣੀ ਹੈ, ਬਾਕੀ ਮਿਸ਼ਰੀ, ਥੰਧਾ, ਲੂਣ, ਨਸ਼ਾਸਤਾ ਆਦਿ ਪਦਾਰਥ ਹਨ. ਬੱਚਿਆਂ ਵਾਸਤੇ ਸਭ ਤੋਂ ਚੰਗਾ ਮਾਤਾ ਦਾ ਦੁੱਧ ਹੈ, ਇਸ ਤੋਂ ਘਟੀਆ ਬਕਰੀ ਦਾ, ਉਸ ਤੋਂ ਗਧੀ ਦਾ, ਉਸ ਤੋਂ ਗਊ ਦਾ ਹੈ, ਮਹਿਂ (ਮੱਝ) ਦਾ ਦੁੱਧ ਬਹੁਤ ਭਾਰੀ ਅਤੇ ਥੰਧਾ ਹੈ ਇਹ ਬੱਚਿਆਂ ਲਈ ਗੁਣਕਾਰੀ ਨਹੀਂ....
ਦੇਖੋ, ਅਧਾਰ. "ਨਾਮ ਤੇਰਾ ਆਧਾਰ ਮੇਰਾ." (ਗਉ ਕਬੀਰ) ੨. ਗਿਜਾ. ਭੋਜਨ. "ਜਿਨ ਪੈਦਾ ਇਸ ਤੂ ਕੀਆ ਸੋਈ ਦੇਇ ਆਧਾਰ." (ਤਿਲੰ ਮਃ ੫)...
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਫ਼ਾ. [گُزارہ] ਸੰਗ੍ਯਾ- ਗੁਜ਼ਰਾਨ. ਨਿਰਵਾਹ। ੨. ਨਿਰਵਾਹ ਲਈ ਮਿਲਿਆ ਧਨ ਆਦਿ ਪਦਾਰਥ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. दुग्धाहारिन- ਦੁਗਧਾਹਾਰੀ. ਜੋ ਦੁੱਧ ਪੀਕੇ ਗੁਜ਼ਾਰਾ ਕਰੇ. ਦੁੱਧ ਦੇ ਆਧਾਰ ਰਹਿਣ ਵਾਲਾ. "ਜਗ ਮਹਿ ਬਕਤੇ ਦੂਧਾਧਾਰੀ." (ਗੋਂਡ ਕਬੀਰ) ੨. ਉਹ ਬੱਚਾ ਜਿਸ ਦੇ ਦੰਦ ਨਹੀਂ ਆਏ. ਸ਼ੀਰਖ਼ੋਰ....