samundhāसमुंदा
ਦੇਖੋ, ਸਮੰਦ। ੨. ਸ਼੍ਰੀ ਗੁਰੂ ਅਰਜਨਦੇਵ ਜੀ ਦਾ ਇੱਕ ਸਿੱਖ, ਜਿਸ ਨੂੰ ਸਤਿਗੁਰੂ ਨੇ ਸੰਮੁਖ (ਸਨਮੁਖ) ਅਤੇ ਵਿਮੁਖ (ਬੇਮੁਖ) ਨਾ ਲੱਛਣ ਦੱਸਕੇ ਪਰਮਾਰਥ ਉਪਦੇਸ਼ ਕੀਤਾ.
देखो, समंद। २. श्री गुरू अरजनदेव जी दा इॱक सिॱख, जिस नूं सतिगुरू ने संमुख (सनमुख) अते विमुख (बेमुख) ना लॱछण दॱसके परमारथ उपदेश कीता.
ਫ਼ਾ. [سمند] ਸੰਗ੍ਯਾ- ਮਲਾਈ ਰੰਗਾ ਘੋੜਾ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਕ੍ਰਿ. ਵਿ- ਮੂੰਹ ਦੇ ਸਾਮ੍ਹਣੇ. ਅੱਗੇ. ਸਨਮੁਖ....
ਸੰ. सम्मुख- ਸੰਮੁਖ. ਕ੍ਰਿ. ਵਿ- ਸਾਮ੍ਹਣੇ. ਮੁਖ ਦੇ ਅੱਗੇ. "ਸਨਮੁਖ ਸਹਿ ਬਾਨ." (ਆਸਾ ਛੰਤ ਮਃ ੫) ੨. ਭਾਵ- ਆਗ੍ਯਾਕਾਰੀ. "ਮੋਹਰੀ ਪੁਤੁ ਸਨਮੁਖੁ ਹੋਇਆ." (ਸਦੁ) ੩. ਸੰਗ੍ਯਾ- ਗੁਰੂ ਵੱਲ ਹੈ ਜਿਸ ਦਾ ਮੁਖ, ਅਤੇ ਵਿਕਾਰਾਂ ਨੂੰ ਜਿਸ ਨੇ ਪਿੱਠ ਦਿੱਤੀ ਹੈ. ਜਿਸ ਵਿੱਚ ਮੈਤ੍ਰੀ ਆਦਿ ਸ਼ੁਭ ਗੁਣ ਹਨ. "ਮੈਤ੍ਰੀ ਕਰੁਣਾ ਦਨਐ ਲਖੋ ਮੁਦਿਤਾ ਤੀਜੀ ਜਾਨ। ਚਤੁਰ ਉਪੇਖ੍ਯਾ ਜਿਸ ਵਿਖੈ ਸਨਮੁਖ ਸੋ ਪਹਿਚਾਨ." (ਨਾਪ੍ਰ)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਵਿ- ਵਿਰੁੱਧ (ਦੂਜੇ ਪਾਸੇ) ਹੈ ਜਿਸ ਦਾ ਮੁਖ। ੨. ਮੁਖ਼ਾਲਿਫ਼. ਦੁਸ਼ਮਨ। ੩. ਬਹਿਰਮੁਖ. ਮਨਮੁਖ....
ਦੇਖੋ, ਵਿਮੁਖ....
ਦੇਖੋ, ਲਕ੍ਸ਼੍ਣ। ੨. ਦੇਖੋ, ਲਕ੍ਸ਼੍ਮਣ. "ਲੱਛਨੈ ਲੈ ਸੰਗ। ਜਾਨਕੀ ਸੋਭੰਗ." (ਰਾਮਾਵ) ੩. ਲਕ੍ਸ਼ੋਂ ਹੀ. ਲੱਖਾਂ. "ਲੱਛਨ ਦੈਕੈ ਪ੍ਰਦੱਛਨ." (ਚੰਡੀ ੧)...
ਸੰਗ੍ਯਾ- ਪਰਮਾਰ੍ਥ. ਪਰਮ ਉੱਤਮ ਪਦਾਰ੍ਥ। ੨. ਸਾਰ ਵਸਤੁ। ੩. ਆਤਮਵਿਦ੍ਯਾ. "ਪਰਮਾਰਥ ਪਰਵੇਸ ਨਹੀਂ." (ਸੋਰ ਰਵਿਦਾਸ) ੪. ਮੋਕ੍ਸ਼੍. ਮੁਕਤਿ। ੫. ਵਾਕ੍ਯ ਦਾ ਭਾਵਾਰਥ. ਸਿੱਧਾਂਤ. ਨਿਚੋੜ. "ਅੱਗੇ ਇਸ ਦਾ ਪਰਮਾਰਥ." (ਜਸਭਾਮ)...
ਸੰ. उपदेश. (ਉਪ- ਦਿਸ਼) ਸੰਗ੍ਯਾ- ਸਿਖ੍ਯਾ. ਨਸੀਹਤ. "ਆਪ ਕਮਾਉ ਅਵਰਾ ਉਪਦੇਸ." (ਗਉ ਮਃ ੫) ੨. ਹਿਤ ਦੀ ਬਾਤ। ੩. ਗੁਰੁਦੀਖ੍ਯਾ (ਦੀਕਾ). ੪. ਦੇਸ਼ਾਂਤਰਗਤ ਦੇਸ਼, ਜੈਸੇ ਭਾਰਤਖੰਡ ਵਿੱਚ ਪੰਜਾਬ ਆਦਿਕ. "ਮੇਰ ਕੇਤੇ, ਕੇਤੇ ਧੂ, ਉਪਦੇਸ." (ਜਪੁ)...
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...