samradhaसम्रथ
ਦੇਖੋ, ਸਮਰਥ. "ਤੂੰ ਸਮ੍ਰਥ ਪੁਰਖੁ ਮਿਹਰਵਾਨੁ." (ਧਨਾ ਮਃ ੫) "ਹੇ ਸਮਰਥ ਅਗਮ ਪੂਰਨ." (ਮਲਾ ਮਃ ੫. ਪੜਤਾਲ)
देखो, समरथ. "तूं सम्रथ पुरखु मिहरवानु." (धना मः ५) "हे समरथ अगम पूरन." (मला मः ५. पड़ताल)
ਸੰ. ਸੰ- ਅਰ੍ਥ. ਸਮਰ੍ਥ. ਵਿ- ਬਲਵਾਨ. ਸ਼ਕਤਿ ਵਾਲਾ। ੨. ਯੋਗ. ਲਾਇਕ. "ਸਰਬ ਕਲਾ ਸਮਰਥ." (ਬਾਵਨ) ੩. ਤੁਲ੍ਯ. ਬਰੋਬਰ, "ਹਮ ਹਰਿ ਸਿਉ ਧੜਾ ਕੀਆ ਜਿਸਕਾ ਕੋਈ ਸਮਰਥ ਨਾਹਿ." (ਆਸਾ ਮਃ ੪)...
ਫ਼ਾ. [توُ] ਸਰਵ- "ਤੂੰ ਅਕਾਲ ਪੁਰਖ ਨਾਹੀ ਸਿਰਿ ਕਾਲਾ." (ਮਾਰੂ ਸੋਲਹੇ ਮਃ ੧) "ਤੂੰ ਊਚ ਅਥਾਹੁ ਅਪਾਰ ਅਮੋਲਾ." (ਮਾਝ ਅਃ ਮਃ ੫)...
ਦੇਖੋ, ਸਮਰਥ. "ਤੂੰ ਸਮ੍ਰਥ ਪੁਰਖੁ ਮਿਹਰਵਾਨੁ." (ਧਨਾ ਮਃ ੫) "ਹੇ ਸਮਰਥ ਅਗਮ ਪੂਰਨ." (ਮਲਾ ਮਃ ੫. ਪੜਤਾਲ)...
ਸੰ. ਪੁਰੁਸ. ਸੰਗ੍ਯਾ- ਮਨੁੱਖ. ਆਦਮੀ, ਜੋ ਪੁਰ ਵਿੱਚ ਸੌਂਦਾ (ਨਿਵਾਸ ਕਰਦਾ) ਹੈ."ਨਾਰੀ ਤੇ ਜੋ ਪੁਰਖੁ ਕਰਾਵੈ, ਪੁਰਖਨ ਤੇ ਜੋ ਨਾਰੀ." (ਸਾਰ ਕਬੀਰ) ੨. ਪਤਿ. ਭਰਤਾ. "ਜਿਉ ਪੁਰਖੈ ਘਰਿ ਭਗਤੀ ਨਾਰਿ ਹੈ." (ਸਵਾ ਮਃ ੩) ੩. ਪੂਰਣਰੂਪ ਕਰਤਾਰ. ਸਰਵਵ੍ਯਾਪੀ ਪਾਰਬ੍ਰਹਮ. "ਸਤਿ ਨਾਮੁ ਕਰਤਾ ਪੁਰਖੁ." (ਜਪੁ) ੪. ਜੀਵਾਤਮਾ. "ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ." (ਸੋਰ ਮਃ ੪) ੫. ਸੂਰਜ। ੬. ਪਾਰਾ। ੭. ਨਰ. ਪੁਰੁਸਤ਼ ਦੇ ਲੱਛਣਾਂ ਵਾਲਾ. "ਬਿਨੁ ਪਿਰ ਪੁਰਖੁ ਨ ਜਾਣਈ." (ਸ੍ਰੀ ਅਃ ਮਃ ੧) ੮. ਸਾਂਖ੍ਯਮਤ ਅਨੁਸਾਰ ਪ੍ਰਕ੍ਰਿਤਿ ਤੋਂ ਭਿੰਨ ਇੱਕ ਪਦਾਰਥ, ਜੋ ਇੱਕ ਰਸ ਰਹਿਣ ਵਾਲਾ, ਅਕਰਤਾ ਅਤੇ ਅਸੰਗ ਹੈ। ੯. ਰਿਗਵੇਦ ਅਨੁਸਾਰ ਈਸ਼੍ਵਰ, ਜੋ ਜਗਤ ਰਚਨਾ ਕਰਦਾ ਹੈ. ਰਿਗਵੇਦ ਦੇ 'ਪੁਰੁਸਸੂਕ੍ਤ' ਵਿੱਚ ਲਿਖਿਆ ਹੈ ਕਿ ਇਸ ਦੇ ੧੦੦੦ ਸਿਰ, ੧੦੦੦ ਅੱਖਾਂ ਅਤੇ ੧੦੦੦ ਪੈਰ ਹਨ. ਸਾਰੀ ਪ੍ਰਿਥਿਵੀ ਦੇ ਚੁਫੇਰੇ ਲਪੇਟਣ ਪੁਰ ਇਹ ੧੦. ਉਂਗਲ ਵਧ ਰਿਹਾ ਸੀ. ਇਸ ਸਾਰੀ ਪ੍ਰਿਥਿਵੀ ਤੇ ਜੋ ਕੁਝ ਹੋ ਚੁੱਕਾ ਹੈ ਅਤੇ ਜੋ ਕੁਛ ਅੱਗੋਂ ਹੋਵੇਗਾ, ਉਹ ਸਭ ਪੁਰਖੁ ਹੀ ਹੈ. ਸਾਰੀ ਉਤਪੱਤੀ ਇਸ ਦਾ ਭਾਗ ਹੈ, ਅਤੇ ਇਸ ਦਾ ਭਾਗ ਉਹ ਚੀਜਾਂ ਹਨ, ਜੇਹੜੀਆਂ ਕਿ ਆਕਾਸ਼ ਵਿੱਚ ਹਨ ਅਤੇ ਅਮਰ ਹਨ. ਜਦ ਇਹ ਪੁਰਖ ਖੜਾ ਹੋਇਆ ਤਾਂ ਏਸ ਦਾ ਭਾਗ ਆਕਾਸ਼ ਤੋਂ ਭੀ ਉੱਪਰ ਲੰਘ ਗਿਆ, ਜਦ ਦੇਵਤਿਆਂ ਨੇ "ਪੁਰਸ ਯਗ੍ਯ" ਕੀਤਾ ਤਦ ਬਸੰਤ ਰੁੱਤ ਦਾ ਘੀ, ਗ੍ਰੀਖਮ ਦੀਆਂ ਲੱਕੜਾਂ ਹੋਈਆਂ ਅਤੇ ਸ਼ਿਸ਼ਿਰ ਦਾ ਹਵਨ ਕੀਤਾ ਤਾਂ ਇਹ ਯਗ੍ਯ ਵਿੱਚੋਂ ਵੇਦ ਅਤੇ ਪਸ਼ੁ ਪੰਛੀ ਉਪਜੇ, ਜਦ ਦੇਵਤਿਆਂ ਨੇ ਪੁਰੁਸ ਦੀ ਵੰਡ ਕੀਤੀ ਤਾਂ ਇਸ ਦਾ ਮੁਖ ਬ੍ਰਾਹਮਣ, ਭੁਜਾ ਛਤ੍ਰੀ, ਪੱਟ ਵੈਸ਼੍ਯ ਅਤੇ ਪੈਰ ਸ਼ੂਦ੍ਰ ਬਣੇ. ਇਸ ਦੇ ਮਨ ਵਿੱਚੋਂ ਪ੍ਰਾਤਹਕਾਲ ਦਾ ਸਮਾਂ, ਅੱਖਾਂ ਵਿੱਚੋਂ ਸੂਰਜ, ਮੂੰਹ ਵਿੱਚੋਂ ਇੰਦ੍ਰ ਅਤੇ ਅਗਨਿ, ਸ੍ਵਾਸ ਵਿੱਚੋਂ ਵਾਯੂ, ਸਿਰ ਵਿੱਚੋਂ ਆਕਾਸ਼, ਪੈਰਾਂ ਵਿੱਚੋਂ ਧਰਤੀ ਅਤੇ ਕੰਨਾਂ ਵਿੱਚੋਂ ਚਾਰ ਦਿਸ਼ਾ ਪ੍ਰਗਟ ਹੋਈਆਂ. "ਜਹ ਨਿਰਮਲ ਪੁਰਖੁ ਪੁਰਖਪਤਿ ਹੋਤਾ." (ਸੁਖਮਨੀ) ੧੦. ਵ੍ਯਾਕਰਣ ਅਨੁਸਾਰ ਉੱਤਮ ਮਧ੍ਯਮ ਅਤੇ ਅਨ੍ਯਪੁਰਖ. Person ਜੈਸੇ- "ਮੈ ਤੈਨੂ ਅਨੇਕ ਵਾਰ ਸਮਝਾਇਆ ਹੈ ਕਿ ਤੂੰ ਕਦੇ ਉਸ ਦੀ ਸੰਗਤਿ ਨਾ ਕਰੀਂ" ਇਸ ਵਾਕ ਵਿੱਚ ਮੈਂ ਉੱਤਮ ਪੁਰਖੁ, first person ਹੈ, ਤੂੰ ਮੱਧਮ ਪੁਰਖ seconz person ਹੈ, ਉਹ ਅਨ੍ਯਪੁਰਖ third person ਹੈ....
ਦੇਖੋ, ਮਿਹਰਬਾਨ. "ਹੁਕਮ ਹੋਆ ਮਿਹਰਵਾਣ ਦਾ." (ਸ੍ਰੀ ਮਃ ੫. ਪੈਪਾਇ) "ਬੇਅੰਤ ਸਾਹਿਬੁ ਮੇਰਾ ਮਿਹਰਵਾਣ." (ਰਾਮ ਅਃ ੫) "ਜੀਅ ਹੋਏ ਮਿਹਰਵਾਨ." (ਸੋਰ ਮਃ ੫) "ਸਾਹਿਬੁ ਮੇਰਾ ਮਿਹਰਾਵਾਨੁ." (ਤਿਲੰ ਮਃ ੫)...
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਵਿ- ਜੋ ਗਮਨ ਨਾ ਕਰੇ. ਅਚਲ. "ਅਗਮ ਅਗੋਚਰੁ ਅਨਾਥੁ ਅਜੋਨੀ." (ਸਾਰ ਅਃ ਮਃ ੧)#੨. ਸੰਗ੍ਯਾ- ਬਿਰਛ। ੩. ਪਹਾੜ। ੪. ਸੰ. ਅਗਮ੍ਯ. ਵਿ- ਜਿੱਥੇ ਪਹੁੰਚਿਆ ਨਾ ਜਾਵੇ. "ਅਗਮ ਤੀਰ ਨਹ ਲੰਘਨਹ." (ਸਹਸ ਮਃ ੫) ੫. ਜਿਸ ਵਿੱਚ ਬੁੱਧੀ ਦੀ ਪਹੁੰਚ ਨਾ ਹੋਵੇ. ਅਚਿੰਤ੍ਯ। ੬. ਦੇਖੋ, ਆਗਮ। ੭. ਭਵਿਸ਼੍ਯਤ. "ਜਨ ਨਾਨਕ ਅਗਮ ਵੀਚਾਰਿਆ." (ਵਾਰ ਗਉ ੧, ਮਃ ੪) ੮. ਆਗਮ. ਸ਼ਾਸ੍ਤ. "ਅਗਮ ਨਿਗਮ ਸਤਿਗੁਰੂ ਦਿਖਾਇਆ." (ਮਾਰੂ ਅਃ ਮਃ ੩) "ਹਰਿ ਅਗਮ ਅਗੋਚਰ ਗੁਰਿ ਅਗਮ ਦਿਖਾਲੀ." (ਭੈਰ ਮਃ ੪) ਗੁਰੁਸ਼ਾਸ੍ਤ ਨੇ ਦਿਖਾਇਆ।#੯. ਭਾਈ ਸੰਤੋਖ ਸਿੰਘ ਨੇ ਔਖੇ (ਮੁਸ਼ਕਿਲ) ਲਈ ਅਗਮ ਸ਼ਬਦ ਵਰਤਿਆ ਹੈ. "ਸਬ ਬਿਧਿ ਸੁਗਮ ਅਗਮ ਕਛੁ ਨਾਹੀ." (ਨਾਪ੍ਰ)...
ਦੇਖੋ, ਪੂਰਣ. "ਪੂਰਨ ਆਸ ਕਰੀ ਖਿਨ ਭੀਤਰਿ." (ਮਾਝ ਮਃ ੫) ੨. ਸੰਗ੍ਯਾ- ਸ਼ਾਲਿਵਾਹਨਕੋਟ (ਸਿਆਲਕੋਟ) ਦੇ ਪ੍ਰਤਾਪੀ ਰਾਜੇ ਸ਼ਾਲਿਵਾਹਨ ਦਾ ਪੁਤ੍ਰ ਅਤੇ ਰਸਾਲੂ ਦਾ ਭਾਈ, ਜੋ ਰਾਜ ਦੀ ਇੱਛਾ ਤਿਆਗ ਕੇ ਯੋਗੀ ਹੋ ਗਿਆ ਸੀ. ਸਿਆਲਕੋਟ ਤੋਂ ਚਾਰ ਮੀਲ ਉੱਤਰ ਪੂਰਨ ਦਾ ਖੂਹ ਹੈ, ਜਿਸ ਵਿੱਚ ਮਤੇਈ ਦੀ ਚਲਾਕੀ ਨਾਲ ਪੂਰਨ ਸੁੱਟਿਆ ਗਿਆ ਸੀ ਅਰ ਉਸ ਵਿੱਚੋਂ ਗੋਰਖਨਾਥ ਨੇ ਆਕੇ ਕੱਢਿਆ ਸੀ. ਗੋਰਖਨਾਥ ਦੇ ਬੈਠਣ ਦਾ ਟਿੱਬਾ ਭੀ ਖੂਹ ਦੇ ਪਾਸ ਹੀ ਹੈ. ਸੰਤਾਨ ਦੀ ਇੱਛਾ ਵਾਲੀਆਂ ਅਨੇਕ ਜਾਤੀ ਦੀਆਂ ਇਸਤ੍ਰੀਆਂ ਪੂਰਨ ਦੇ ਖੂਹ ਤੇ ਆਕੇ ਇਸਨਾਨ ਕਰਦੀਆਂ ਹਨ. ਏਥੋਂ ਦੇ ਪੁਜਾਰੀ ਜੋਗੀ ਹਨ. ਸ਼ਹਿਰ ਸਿਆਲਕੋਟ ਵਿੱਚ ਪੂਰਨ ਦਾ ਭੋਰਾ ਭੀ ਹੈ, ਜਿਸ ਵਿੱਚ ਜੋਤਿਸੀਆਂ ਦੇ ਆਖੇ ਉਹ ਬਾਲ ਅਵਸਥਾ ਵਿੱਚ ਰੱਖਿਆ ਗਿਆ ਸੀ....
ਸੰਗ੍ਯਾ- ਕੰਡੇਦਾਰ ਝਾੜ। ੨. ਫੋੜਾ। ੩. ਸੰ. ਚਮੜਾ। ੪. ਬਿੱਛੂ ਦਾ ਕੰਡਾ....
ਸੰਗ੍ਯਾ- ਜਾਂਚ. ਛਾਨ ਬੀਨ. ਦੇਖ ਭਾਲ। ੨. ਪੱਟਤਾਲ. ਚਾਰ ਤਾਲ ਦਾ ਭੇਦ. ਇਸ ਤਾਲ ਵਿੱਚ ਗਾਏ ਜਾਣ ਵਾਲੇ ਪਦਾਂ ਦੀ "ਪੜਤਾਲ" ਸੰਗ੍ਯਾ ਹੋ ਗਈ ਹੈ, ਭਾਵੇਂ ਉਹ ਕਿਸੇ ਧਾਰਨਾ ਦੇ ਹੋਣ. ਦੇਖੋ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਆਸਾ ਕਾਨੜੇ ਆਦਿਕ ਰਾਗਾਂ ਦੇ ਪੜਤਾਲ. ਸਰਬਲੋਹ ਵਿੱਚ ਅਨੇਕ ਛੰਦਾਂ ਦੇ ਆਦਿ "ਪੜਤਾਲ" ਲਿਖਿਆ ਹੈ. ਪੜਤਾਲ ਗਾਉਣ ਦੀਆਂ ਪੁਰਾਣੀਆਂ ਰੀਤਾਂ ਹੁਣ ਲੋਪ ਹੋ ਰਹੀਆਂ ਹਨ. ਸ਼੍ਰੀ ਗੁਰੂ ਅਰਜਨਦੇਵ ਦਾ ਸਿਖਾਇਆ ਸੰਗੀਤ ਸਿੱਖਾਂ ਨੇ ਅਨਗਹਿਲੀ ਕਰਕੇ ਭੁਲਾ ਦਿੱਤਾ ਹੈ. ਭਾਈ ਗੁਰਮੁਖ ਸਿੰਘ ਭਾਈ ਅਤਰਾ ਅਤੇ ਭਾਈ ਦਿੱਤੂ ਆਦਿਕ ਦੇ ਗਾਏ ਪੜਤਾਲ ਜੋ ਸਾਡੇ ਸੁਣਨ ਵਿੱਚ ਆਏ ਹਨ, ਹੁਣ ਉਹ ਕੇਵਲ ਸਿਮ੍ਰਿਤੀ ਵਿੱਚ ਰਹਿ ਗਏ ਹਨ....