sēankālaसयंकाल
ਦੇਖੋ, ਸਾਯੰਕਾਲ. "ਤੁਹੀ ਪੀਤ ਬਾਨਾ ਸ੍ਯੰਕਾਲ ਧਾਰ੍ਯੋ." (ਚਰਿਤ੍ਰ ੧)
देखो, सायंकाल. "तुही पीत बाना स्यंकाल धार्यो." (चरित्र १)
ਸੰਗ੍ਯਾ- ਸੰਝ. ਸੂਰਜ ਛਿਪਣ ਦਾ ਵੇਲਾ....
ਸਰਵ- ਕੇਵਲ ਤੂੰ. "ਤੁਹੀ ਤੁਹੀ ਤੁਹੀ." (ਅਕਾਲ)...
ਸੰ. ਵਿ- ਪੀਲਾ. ਜ਼ਰਦ. "ਪੀਤ ਬਸਨ." (ਸਵੈਯੇ ਮਃ ੪. ਕੇ) ੨. ਪੀਤਾ ਹੋਇਆ. ਪਾਨ ਕੀਤਾ. "ਕਹੂੰ ਜੋਗਿਨੀ ਪੀਤ ਲੋਹੂ." (ਚਰਿਤ੍ਰ ੧੦੨) ੩. ਸੰਗ੍ਯਾ- ਹਰਤਾਲ. "ਪੀਤ ਪੀਤੰਬਰ ਤ੍ਰਿਭਞਣ ਧਣੀ." (ਮਾਰੂ ਸੋਲਹੇ ਮਃ ੫) ਹਰਤਾਲ ਜੇਹੇ ਪੀਲੇ ਵਸਤ੍ਰ। ੪. ਪੁਖਰਾਜ ਰਤਨ। ੫. ਪ੍ਰੀਤਿ ਦੀ ਥਾਂ ਭੀ ਇਹ ਸ਼ਬਦ ਵਰਤਿਆ ਹੈ- "ਪਾਸ ਸੀ ਪੀਤ." (ਚਰਿਤ੍ਰ ੧੮੦) ਫਾਹੀ ਜੇਹੀ ਪ੍ਰੀਤਿ....
ਦੇਖੋ, ਬਾਣਾ. ੨. ਬਨ (ਜੰਗਲ) ਵਿੱਚ. "ਆਪੇ ਗਊ ਚਰਾਵੈ ਬਾਨਾ." (ਮਾਰੂ ਸੋਲਹੇ ਮਃ ੫) ੩. ਸੰਗ੍ਯਾ- ਭੇਸ. ਬਾਣਾ. ਲਿਬਾਸ. "ਬੰਧੇ ਬੀਰ ਬਾਨਾ." (ਵਿਚਿਤ੍ਰ) ਯੋਧਾ ਦਾ ਲਿਬਾਸ ਸਜਾਏ ਹੋਏ। ੪. ਸੰ. ਵਾਨ. ਬੁਣਨ ਦੀ ਕ੍ਰਿਯਾ। ੫. ਪੇਟਾ. ਤਾਣੇ ਵਿੱਚ ਬੁਣਨ ਵਾਲੇ ਤੰਦ. "ਤਾਨਾ ਬਾਨਾ ਕਛੂ ਨ ਸੂਝੇ." (ਬਿਲਾ ਕਬੀਰ)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....