sarāriसरअरि
ਸੰਗ੍ਯਾ- ਅਰਧਚੰਦ੍ਰ ਬਾਣ. (ਸਨਾਮਾ) ਅਰਧਚੰਦ੍ਰ, ਤੀਰ, ਜੋ ਵੈਰੀ ਦੇ ਚਲਾਏ ਤੀਰ ਨੂੰ ਕੱਟ ਦਿੰਦਾ ਹੈ। ੨. ਖੜਗ. (ਸਨਾਮਾ)
संग्या- अरधचंद्र बाण. (सनामा) अरधचंद्र, तीर, जोवैरी दे चलाए तीर नूं कॱट दिंदा है। २. खड़ग. (सनामा)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸੁਭਾਉ. ਆਦਤ. ਵਾਦੀ। ੨. ਮੁੰਜ ਆਦਿ ਦੀ ਵੱਟੀ ਹੋਈ ਰੱਸੀ. "ਤਾਂ ਅੱਗੇ ਬਾਣ ਵਟਦਾ ਆਹਾ." (ਜਸਾ) ੩. ਦੇਖੋ, ਸਵੈਯੇ ਦਾ ਰੂਪ ੨। ੪. ਸੰ. ਬਾਣ ਅਤੇ ਵਾਣ. ਤੀਰ. "ਬਾਣ ਬੇਧੰਚ ਕੁਰੰਕ ਨਾਦੰ." (ਵਾਰ ਜੈਤ) "ਜਬੈ ਬਾਣ ਲਾਗ੍ਯੋ। ਤਬੈ ਰੋਸ ਜਾਗ੍ਯੋ ॥" (ਵਿਚਿਤ੍ਰ) ੫. ਦੋ ਗਜ਼ ਦੀ ਲੰਬਾਈ. ਚਾਰ ਹੱਥ ਪ੍ਰਮਾਣ. "ਬਾਣ ਪ੍ਰਯੰਤ ਬਢਤ ਨਿਤ ਪ੍ਰਤਿ ਤਨ." (ਸੂਰਜਾਵ) ਦੀਰਘਕਾਯ ਦੈਤ ਹਰ ਰੋਜ ਚਾਰ ਹੱਥ ਵਧਦਾ ਸੀ. ਇਸ ਨੂੰ ਸੂਰਜ ਨੇ ਮਾਰਿਆ। ੬. ਪੰਜ ਸੰਖ੍ਯਾ ਬੋਧਕ, ਕਿਉਂਕਿ ਕਾਮ ਦੇ ਪੰਜ ਬਾਣ ਕਵੀਆਂ ਨੇ ਲਿਖੇ ਹਨ. ਦੇਖੋ, ਪੰਚਸਾਯਕ ਅਤੇ ਪੰਜਬਾਣ। ੭. ਵਾਣ ਨਾਮਕ ਦੈਤ੍ਯ. ਵਾਣਾਸੁਰ. ਦੇਖੋ, ਵਾਣ ੫। ੮. ਹਰ੍ਸਚਰਿਤ, ਕਾਦੰਬਰੀ, ਚੰਡਿਕਾਸ਼ਤਕ ਆਦਿ ਦਾ ਪ੍ਰਸਿੱਧ ਕਵਿ ਬਾਣ ਭੱਟ, ਜੋ ਈਸਵੀ ਸੱਤਵੀਂ ਸਦੀ ਵਿੱਚ ਹੋਇਆ ਹੈ। ੯. ਇੱਕ ਬਿਰਛ, ਜਿਸ ਦੀ ਲੱਕੜ ਵਡੀ ਪੱਕੀ ਹੁੰਦੀ ਹੈ ਅਰ ਠੰਢੇ ਥਾਈਂ ਬਹੁਤ ਹੁੰਦਾ ਹੈ. ਇਸ ਨੂੰ ਹਿੰਦੁਸਤਾਨੀ ਓਕ (Indian Oak) ਭੀ ਆਖਦੇ ਹਨ. Fagaceae....
ਸੰ. तीर. ਧਾ- ਪੂਰਨ ਕਰਨਾ, ਪਾਰ ਲਾਉਣਾ। ੨. ਸੰਗ੍ਯਾ- ਨਦੀ ਦਾ ਕਿਨਾਰਾ. ਕੰਢਾ. ਤਟ. ਪਾਣੀ ਦੀ ਧਾਰ ਤੋਂ ਪੰਜਾਹ ਹੱਥ ਤੀਕ ਦਾ ਅਸਥਾਨ. "ਗੰਗਾ ਤੀਰ ਜੁ ਘਰੁ ਕਰਹਿ." (ਸ. ਕਬੀਰ) ੨. ਕ੍ਰਿ. ਵਿ- ਪਾਸ. ਨੇੜੇ. "ਨਾ ਲਾਗੈ ਜਮ ਤੀਰ." (ਸ੍ਰੀ ਅਃ ਮਃ ੧) ੩. ਸੰ. ਤੀਰੁ. ਸ਼ਿਵ ਦੀ ਸ੍ਤੁਤਿ. "ਕਾਹੂ ਤੀਰ ਕਾਹੂ ਨੀਰ ਕਾਹੂ ਬੇਦਬੀਚਾਰ." (ਗਉ ਮਃ ੫) ਕਿਸੇ ਨੂੰ ਸ਼ਿਵਭਗਤਿ, ਕਿਸੇ ਨੂੰ ਤੀਰਥਸੇਵਨ, ਕਿਸੇ ਨੂੰ ਵੇਦਾਭ੍ਯਾਸ ਦਾ ਪ੍ਰੇਮ ਹੈ। ੪. ਫ਼ਾ. [تیر] ਸੰਗ੍ਯਾ- ਵਾਣ. ਸ਼ਰ. ਸੰ. ਤੀਰਿਕਾ. "ਮੇਰੈ ਮਨਿ ਪ੍ਰੇਮ ਲਗੇ ਹਰਿ ਤੀਰ." (ਗੌਡ ਮਃ ੪) ੫. ਗੋਲੀ. "ਤੁਫੰਗ ਕੈਸੇ ਤੀਰ ਹੈਂ" (ਰਾਮਾਵ) ੬. ਗਜ਼। ੭. ਤੱਕੜੀ ਦੀ ਡੰਡੀ। ੮. ਸ਼ਤੀਰ. ਬਾਲਾ। ੯. ਪਾਰਾ। ੧੦. ਬਿਜਲੀ। ੧੧. ਸ਼ੋਭਾ। ੧੨. ਹਲ ਦਾ ਫਾਲਾ। ੧੩. ਕ੍ਰੋਧ....
ਦੁਸ਼ਮਨ. ਦੇਖੋ, ਬੈਰੀ....
ਦੇਖੋ ਕਟਣਾ। ੨. ਖਟਾਈ ਵਿੱਚ ਲੋਹਾ ਆਦਿਕ ਵਸਤੂਆਂ ਮਿਲਾਕੇ ਬਣਾਇਆ ਹੋਇਆ ਕਾਲਾ ਰੰਗ. ਇਸ ਨਾਲ ਵਸਤ੍ਰ ਰੰਗੇ ਜਾਂਦੇ ਹਨ ਅਤੇ ਪਾਂਡੁ (ਪੀਲੀਏ) ਰੋਗ ਵਾਲੇ ਨੂੰ ਪਿਆਇਆ ਗੁਣ ਕਰਦਾ ਹੈ....
ਸੰ. खड़्ग ਖੜ੍ਗ. ਸੰਗ੍ਯਾ- ਜੋ ਖੰਡਨ (ਭੇਦਨ) ਕਰੇ ਸੋ ਖੜਗ. ਦੇਖੋ, ਖਡ੍ ਧਾ. ਕ੍ਰਿਪਾਣ. ਸ਼੍ਰੀ ਸਾਹਿਬ. ਧਨੁਰਵੇਦ ਅਨੁਸਾਰ ਖੜਗ ਚਾਰ ਅੰਗੁਲ ਚੌੜਾ ਅਤੇ ੫੦ ਅੰਗੁਲ ਲੰਮਾ ਹੋਣਾ ਚਾਹੀਏ. ਖੜਗ ਚਲਾਉਣ ਦੇ ਪ੍ਰਕਾਰ (ਤਲਵਾਰ ਦੇ ਹੱਥ) ੩੨ ਲਿਖੇ ਹਨ. "ਅਸਿ ਕ੍ਰਿਪਾਨ ਖੰਡੋ ਖੜਗ ਸੈਫ ਤੇਗ ਤਰਵਾਰ। ਰੱਛ ਕਰੋ ਹਮਰੀ ਸਦਾ ਕਵਚਾਂਤਕ ਕਰਵਾਰ." (ਸਨਾਮਾ) ੨. ਜਗਤਵਿਨਾਸ਼ਕ (ਲੈ ਕਰਨਵਾਲਾ) ਮੰਨਕੇ ਮਹਾਕਾਲ ਦਾ ਨਾਉਂ ਭੀ ਖੜਗ ਆਇਆ ਹੈ. "ਨਮਸਕਾਰ ਸ੍ਰੀ ਖੜਗ ਕੋ." (ਵਿਚਿਤ੍ਰ) "ਖੜਗ ਗੋਦ ਮੈ ਤੁਮ ਕੋ ਪਾਯੋ." (ਗੁਵਿ ੧੦) ੩. ਗੈਂਡੇ ਦਾ ਸਿੰਗ। ੪. ਗੈਂਡਾ....