saraganāसरगना
ਫ਼ਾ. [سرغنہ] ਦੁਸ੍ਟਮੰਡਲੀ ਦਾ ਪ੍ਰਧਾਨ (ਮੁਖੀਆ). ੨. ਗਰੋਹ ਦਾ ਮੁਖੀਆ.
फ़ा. [سرغنہ] दुस्टमंडली दा प्रधान (मुखीआ). २. गरोह दा मुखीआ.
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਵਿ- ਪ੍ਰਧਾਨ. ਆਗੂ. ਪੇਸ਼ਵਾ....
ਸੰਗ੍ਯਾ- ਮੇਲ. ਮਿਲਾਪ। ੨. ਸਨੇਹ. ਮੁਹੱਬਤ. "ਜਬ ਦਿਜ ਕੇ ਗ੍ਰਹਿ ਪੜ੍ਹਤ ਤਬ ਮੋ ਸੋਂ ਹੁਤੋ ਗਰੋਹ." (ਕ੍ਰਿਸਨਾਵ) ੩. ਫ਼ਾ. [گروہ] ਝੁੰਡ. ਸਮੁਦਾਯ। ੪. ਜਥਾ. ਟੋਲਾ. ਯੂਥ....