sarajītaसरजीत
ਸੰ. ਸਿੰਚਿਤ. ਵਿ- ਜਲ ਕਰਕੇ ਸਿੰਚਨ ਕੀਤਾ ਹੋਇਆ. ਤਰ। ੨. ਸਰਸਬਜ਼। ੩. ਜੀਵਨਸੱਤਾ ਸਹਿਤ। ੪. ਸ੍ਰਿਜਨ ਕਰਤਾ. ਰਚਣ ਵਾਲਾ. "ਅਗੰਮ ਸਰਜੀਤ ਸਬਾਇਆ." (ਵਾਰ ਮਲਾ ਮਃ ੧)
सं. सिंचित. वि- जल करके सिंचन कीता होइआ. तर। २. सरसबज़। ३. जीवनसॱता सहित। ४. स्रिजन करता. रचण वाला. "अगंम सरजीत सबाइआ." (वार मला मः १)
ਵਿ- ਸਿੰਜਿਆ ਹੋਇਆ. ਸੇਚਿਤ. ਦੇਖੋ, ਸਿੰਚਨ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. ਸੰਗ੍ਯਾ- ਸੇਚਨ. ਸਿੰਜਣ ਦੀ ਕ੍ਰਿਯਾ. ਪਾਣੀ ਨਾਲ ਤਰ ਕਰਨਾ. ਛਿੜਕਨਾ. ਰਮਾਉਣਾ. "ਸਿੰਚਨਹਾਰੇ ਏਕੈ ਮਾਲੀ." (ਆਸਾ ਮਃ ੫) "ਅੰਮ੍ਰਿਤ ਰਿਦੈ ਸਿੰਚਾਈ." (ਧਨਾ ਮਃ ੫) "ਮਨ ਮਹਿ ਸਿੰਚਉ ਹਰਿ ਹਰਿ ਨਾਮ." (ਬਿਲਾ ਮਃ ੫) "ਸਿੰਚਿਤ ਭਾਉ ਕਰੇਹੀ." (ਆਸਾ ਮਃ ੧) ੨. ਸੰ. सञ्चयन ਸੰਚਯਨ. ਇਕੱਠਾ ਕਰਨਾ. ਜਮਾਂ ਕਰਨਾ. "ਸਿੰਚਹਿ ਦਰਬੁ ਦੇਹਿ ਦੁਖ ਲੋਗ." (ਰਾਮ ਮਃ ੫)...
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨....
ਦੇਖੋ, ਸ੍ਰਿਜ. ਕ੍ਰਿ- ਰਚਣਾ. ਬਣਾਉਣਾ. "ਸ੍ਰਿਜੰਤ ਰਤਨ ਜਨਮ." (ਸਹਸ ਮਃ ੫)...
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਅਗਮ. "ਅਗੰਮ ਅਗੰਮ ਅਸੰਖ ਲੋਅ." (ਜਪੁ) ੨. ਦੇਖੋ, ਅਗਮ੍ਯ....
ਸੰ. ਸਿੰਚਿਤ. ਵਿ- ਜਲ ਕਰਕੇ ਸਿੰਚਨ ਕੀਤਾ ਹੋਇਆ. ਤਰ। ੨. ਸਰਸਬਜ਼। ੩. ਜੀਵਨਸੱਤਾ ਸਹਿਤ। ੪. ਸ੍ਰਿਜਨ ਕਰਤਾ. ਰਚਣ ਵਾਲਾ. "ਅਗੰਮ ਸਰਜੀਤ ਸਬਾਇਆ." (ਵਾਰ ਮਲਾ ਮਃ ੧)...
ਵਿ- ਸਪਾਦ. ਸਵਾਇਆ. ਇੱਕ ਪੂਰਾ ਅਤੇ ਦੂਜੇ ਦੇ ਚੌਥੇ ਭਾਗ ਸਹਿਤ। ੨. ਸਰਵ. ਸਭ. "ਸੁਣਿਅਹੁ ਲੋਕ ਸਬਾਇਆ." (ਵਾਰ ਆਸਾ ਮਃ ੧) "ਠਾਕੁਰ ਏਕ ਸਬਾਈ ਨਾਰਿ." (ਓਅੰਕਾਰ) "ਰੁੰਨੇ ਬੀਰ ਸਬਾਏ." (ਵਡ ਮਃ ੧. ਅਲਾਹਣੀਆ) ੩. ਸੰ. ਸਮਵਾਯ. ਸ਼ੰਬੰਧ. ਮੇਲ. ਪੁਰਖ ਏਕ ਹੈ ਹੋਰ ਸਗਲੀ ਨਾਰਿ ਸਬਾਈ." (ਵਾਰ ਵਡ ਮਃ ੩) ੪. ਦੇਖੋ, ਸਮਵਾਯ ਸੰਬੰਧ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਕੰਡੇਦਾਰ ਝਾੜ। ੨. ਫੋੜਾ। ੩. ਸੰ. ਚਮੜਾ। ੪. ਬਿੱਛੂ ਦਾ ਕੰਡਾ....