saratāna, saratāanaसरतान, सरत़ान
ਅ਼. [سرطان] ਸੰਗ੍ਯਾ- ਕਰਕ ਰਾਸ਼ਿ. ਦੇਖੋ, ਕਰਕ। ੨. ਵਿ- ਦਿਲੇਰ. ਬਹਾਦੁਰ.
अ़. [سرطان] संग्या- करक राशि. देखो, करक। २. वि- दिलेर. बहादुर.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਚੁਭਵੀਂ ਪੀੜ. ਚੀਸ. ਟਸਕ. "ਕਰਕ ਕਰੇਜੇ ਮਾਹੀ." (ਸੋਰ ਭੀਖਨ) ੨. ਬਿਜਲੀ ਆਦਿਕ ਦੀ ਕੜਕ. ਕੜਾਕਾ। ੩. ਸੰ. ਕਮੰਡਲੁ। ੪. ਅਨਾਰ। ੫. ਮੌਲਸਰੀ। ੬. ਕਰੀਰ। ੭. ਕਚਨਾਰ। ੮. ਸੰ. ਕਰ੍ਕ. ਕੇਕੜਾ। ੯. ਚੌਥੀ ਰਾਸ਼ਿ, ਜਿਸ ਦੇ ਨਛਤ੍ਰਾਂ ਦੀ ਸ਼ਕਲ ਕੇਕੜੇ ਜੇਹੀ ਹੈ. Capricornus । ੧੦. ਸੰ. ਕਰ੍ਕਸ਼. ਵਿ- ਕੌੜਾ. ਕਠੋਰ. "ਕਰਕ ਸਬਦ ਸਮ ਵਿਖ ਨ ਵਿਖਮ ਹੈ." (ਭਾਗੁ ਕ) ੧੧. ਓਲਾ. ਗੜਾ....
ਸੰ. ਰਾਸ਼ਿ. ਸੰਗ੍ਯਾ- ਸਮੂਹ. ਢੇਰ. ਸਮੁਦਾਯ। ੨. ਜ੍ਯੋਤਿਸਚਕ੍ਰ ਦਾ ਬਾਰ੍ਹਵਾਂ ਅੰਸ਼। ੩. ਮੇਸ ਆਦਿ ਰਾਸ਼ਿ ਵਾਲਾ ਚਕ੍ਰ। ੪. ਮੂਲਧਨ. "ਜਿਨਾ ਰਾਸਿ ਨ ਸਚੁ ਹੈ, ਕਿਉ ਤਿਨਾ ਸੁਖ ਹੋਇ?" (ਸ੍ਰੀ ਮਃ ੧) ੫. ਖਰੀਦਿਆ ਹੋਇਆ ਮਾਲ. "ਪੂੰਜੀ ਸਾਬਤੁ, ਰਾਸਿ ਸਲਾਮਤਿ," (ਮਾਰੂ ਸੋਲਹੇ ਮਃ ੧) ੬. ਫ਼ਾ. [راست] ਰਾਸ੍ਤ. ਵਿ- ਸਿੱਧਾ। ੭. ਸੰਗ੍ਯਾ- ਸਤ੍ਯ. ਸੱਚ. "ਦ੍ਵਾਰਿਕਾ ਨਗਰੀ, ਰਾਸਿ ਬੁਗੋਈ." (ਤਿਲੰ ਨਾਮਦਵ) ੮. ਸਹੀ. ਦੁਰੁਸ੍ਤ ਠੀਕ. "ਤਿਸੁ ਸੇਵਕ ਕੇ ਕਾਰਜ ਰਾਸਿ." (ਸੁਖਮਨੀ) "ਕਾਰਜੁ ਸਗਲਾ ਰਾਸਿ ਥੀਆ" (ਪ੍ਰਭਾ ਮਃ ੫) ੯. ਫ਼ਾ. [راستی] ਰਾਸ੍ਤੀ. "ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੈ ਰਾਸਿ." (ਵਾਰ ਆਸਾ) ਰਾਸ੍ਤੀ ਤੇ ਕਿਸ ਨੂੰ ਲਿਆਵੇਗਾ। ੧੦. ਫ਼ਾ. [آراستہ] ਆਰਾਸ੍ਤਹ. ਸਵਾਰਿਆ ਹੋਇਆ. ਸਜਾਇਆ ਹੋਇਆ. "ਜੋ ਨ ਢਹੰਦੋ ਮੂਲਿ, ਸੋ ਘਰੁ ਰਾਸਿ ਕਰਿ." (ਆਸਾ ਮਃ ੫) ਉਹ ਘਰ ਆਰਾਸ੍ਤਹ ਕਰ। ੧੧. ਦੇਖੋ, ਰਾਸ ੭. "ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ." (ਸ. ਕਬੀਰ) ੧੨. ਗੁਰਬਾਣੀ ਵਿੱਚ ਕ੍ਰਿਸਨਲੀਲਾ ਦੀ ਰਾਸ ਲਈ ਭੀ ਰਾਸਿ ਸ਼ਬਦ ਆਉਂਦਾ ਹੈ. ਦੇਖੋ, ਰਾਸਿਮੰਡਲੁ ੧....
ਫ਼ਾ. [دلیر] ਵਿ- ਦਿਲਾਵਰ. ਬਹਾਦੁਰ। ੨. ਉਤਸਾਹੀ....
ਫ਼ਾ. [بہادر] ਬਹਾ- ਦੁਰ ਚਮਕੀਲਾ ਮੋਤੀ। ੨. ਕੀਮਤੀ ਮੋਤੀ। ੩. ਉਤਸਾਹੀ. ਪਰਾਕ੍ਰਮੀ. ਸ਼ੂਰਵੀਰ....