sarabanāmaसरबनाम
ਸੰ. सर्वनामन. ਨਾਉਂ ਦੀ ਥਾਂ ਆਇਆ ਹੋਇਆ ਨਾਮ. ਪੜਨਾਉਂ. Pronoun. ਜਿਵੇਂ- 'ਜਦ ਮਰਦਾਨੇ ਨੇ ਗੁਰੂ ਨਾਨਕ ਦੇਵ ਦੇ ਚਰਣਾਂ ਤੇ ਨਮਸਕਾਰ ਕੀਤੀ, ਤਾਂ ਉਨ੍ਹਾਂ ਨੇ ਉਸ ਨੂੰ ਆਗ੍ਯਾ ਕੀਤੀ.' ਇਸ ਥਾਂ 'ਉਨ੍ਹਾਂ' 'ਉਸ' ਸਰ੍ਵਨਾਮ ਹਨ। ੨. ਸਾਰੇ ਨਾਮ. "ਤ੍ਵ ਸਰਬਨਾਮ ਕਥੈ ਕਵਨ." (ਜਾਪੁ)
सं. सर्वनामन. नाउं दी थां आइआ होइआ नाम. पड़नाउं. Pronoun. जिवें- 'जद मरदाने ने गुरू नानक देव दे चरणां ते नमसकार कीती, तां उन्हां ने उस नूं आग्या कीती.' इस थां 'उन्हां' 'उस' सर्वनाम हन। २. सारे नाम. "त्व सरबनाम कथै कवन." (जापु)
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਫ਼ਾ. [مردان مرداں] ਵਿ- ਚੁਣਿਆ ਹੋਇਆ ਬਹਾਦੁਰ. ਬਹੁਤਿਆਂ ਵਿੱਚੋਂ ਸ਼ੂਰਵੀਰ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਸੰ. ਸੰਗ੍ਯਾ- ਨਮਸ੍ਕਾਰ. ਪ੍ਰਣਾਮ ਬੰਦਨਾ. "ਨਮਸਕਾਰ ਡੰਡਉਤ ਬੰਦਨਾ." (ਬਿਲਾ ਮਃ ੫)...
ਵ੍ਯ- ਤਬ. ਤਦ. "ਵਿਦਿਆ ਵੀਚਾਰੀ ਤਾਂ ਪਰਉਪਕਾਰੀ." (ਆਸਾ ਮਃ ੧) ੨. ਤੋ. "ਤੈ ਤਾਂ ਹਦਰਥਿ ਪਾਇਓ ਮਾਨ." (ਸਵੈਯੇ ਮਃ ੨. ਕੇ) ਤੈਨੇ ਤੋ ਹ਼ਜਰਤ (ਗੁਰੂ ਨਾਨਕ) ਤੋਂ ਮਾਨ ਪਾਇਆ ਹੈ....
ਦੇਖੋ, ਆਗਿਆ....
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....
ਸੰ. ਤਵ. ਸਰਵ- ਤੇਰਾ. ਤੇਰੇ. "ਤੂ ਸਰਬ ਨਾਮ ਕੱਥੈ ਕਵਨ." (ਜਾਪੁ) ੨. त्व. ਵ੍ਯ- ਜੁਦਾ. ਭਿੰਨ. ਅਨ੍ਯ। ੩. ਵਿ- ਇੱਕ। ੪. ਤ੍ਵ ਸ਼ਬਦ ਦੂਜੇ ਸ਼ਬਦ ਦੇ ਅੰਤ ਲੱਗ ਕੇ ਧਰਮ ਬੋਧਕ ਹੋਇਆ ਕਰਦਾ ਹੈ, ਜਿਵੇਂ- ਪੁਰੁਸਤ੍ਵ (ਮਰਦਉ), ਦਾਸਤ੍ਵ (ਦਾਸਪੁਣਾ)...
ਸੰ. सर्वनामन. ਨਾਉਂ ਦੀ ਥਾਂ ਆਇਆ ਹੋਇਆ ਨਾਮ. ਪੜਨਾਉਂ. Pronoun. ਜਿਵੇਂ- 'ਜਦ ਮਰਦਾਨੇ ਨੇ ਗੁਰੂ ਨਾਨਕ ਦੇਵ ਦੇ ਚਰਣਾਂ ਤੇ ਨਮਸਕਾਰ ਕੀਤੀ, ਤਾਂ ਉਨ੍ਹਾਂ ਨੇ ਉਸ ਨੂੰ ਆਗ੍ਯਾ ਕੀਤੀ.' ਇਸ ਥਾਂ 'ਉਨ੍ਹਾਂ' 'ਉਸ' ਸਰ੍ਵਨਾਮ ਹਨ। ੨. ਸਾਰੇ ਨਾਮ. "ਤ੍ਵ ਸਰਬਨਾਮ ਕਥੈ ਕਵਨ." (ਜਾਪੁ)...
ਦੇਖੋ, ਕਵਣ. "ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ?" (ਗਉ ਮਃ ੫) "ਕਵਨੁ ਸੁਜਨ ਜੋ ਸਉਦਾ ਜੋਰੈ?" (ਗਉ ਮਃ ੫)...
ਦੇਖੋ, ਜਪ, ਜਪੁ ਅਤੇ ਜਾਪੁ. "ਜਾਪ ਤਾਪੁ ਗਿਆਨੁ ਸਭ ਧਿਆਨੁ." (ਸੁਖਮਨੀ) ੨. ਦਸ਼ਮੇਸ਼ ਦੀ ਬਾਣੀ, ਜੋ ਜਪੁ ਦੇ ਤੁੱਲ ਹੀ ਸਿੱਖਾਂ ਦਾ ਨਿੱਤ ਦਾ ਪਾਠ ਹੈ. ਦੇਖੋ, ਜਾਪਜੀ। ੩. ਜਾਪ੍ਯ. ਜਪਣ ਯੋਗ੍ਯ. "ਰਾਮਨਾਮ ਜਪ ਜਾਪੁ." (ਸ੍ਰੀ ਮਃ ੫)...