sarabaraसरबर
ਸੰਗ੍ਯਾ- ਮੁਕਾਬਲਾ. ਬਰਾਬਰੀ. "ਰਾਵਣ ਸੇਤੀ ਸਰਬਰ ਹੋਈ." (ਗੌਂਡ ਨਾਮਦੇਵ) ੨. ਵਿ- ਤੁੱਲ. ਸਮਾਨ "ਸਰਬਰ ਕਉ ਕਾਹਿ ਜੀਉ." (ਸਵੈਯੇ ਮਃ ੪. ਕੇ)
संग्या- मुकाबला. बराबरी. "रावण सेती सरबर होई." (गौंड नामदेव) २. वि- तुॱल. समान "सरबर कउ काहि जीउ." (सवैये मः ४. के)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [مُقابلہ] ਸੰਗ੍ਯਾ- ਕ਼ਬਲ (ਅੱਗੇ) ਆਉਣ ਦਾ ਭਾਵ. ਇੱਕ ਦੂਜੇ ਦਾ ਆਮੋ ਸਾਹਮਣੇ ਹੋਣਾ. ਟਾਕਰਾ....
ਸੰਗ੍ਯਾ- ਸਮਾਨਤਾ. ਤੁਲ੍ਯਤਾ. "ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤੀ, ਇਹ ਹਉਮੈ ਕੀ ਢੀਠਾਈ." (ਮੂਲਾ ਮਃ ੫) ੨. ਮੁਕਾਬਲਾ. ਸਾਮ੍ਹਣਾ. "ਖਸਮੈ ਕਰੈ ਬਰਾਬਰੀ." (ਵਾਰ ਆਸਾ) ੩. ਵਿ- ਤੁਲ੍ਯ. ਸਮਾਨ. "ਭਗਤ ਬਰਾਬਰਿ ਅਉਰ ਨ ਕੋਇ." (ਬਿਲਾ ਰਵਿਦਾਸ) "ਆਪ ਬਰਾਬਰਿ ਕੰਚਨੁ ਦੀਜੈ." (ਰਾਮ ਨਾਮਦੇਵ)...
ਸੰਗ੍ਯਾ- ਰਵਣ (ਉੱਚਾਰਣ) ਦੀ ਕ੍ਰਿਯਾ. ਸ਼ਬਦ ਕਰਨਾ। ੨. ਰਮਣ. ਭੋਗਣਾ. ਆਨੰਦ ਲੈਣਾ. "ਹਉ ਕਿਉ ਸਹੁ ਰਾਵਣਿ ਜਾਉ ਜੀਉ?" (ਸੂਹੀ ਮਃ ੧. ਕੁਚਜੀ) ੩. ਸੰ. ਵਿ- ਰਆ ਦੇਣ ਵਾਲਾ। ੪. ਸੰਗ੍ਯਾ- ਵੈਰੀਆਂ ਨੂੰ ਰੁਆਦੇਣ ਵਾਲਾ ਵਿਸ਼੍ਰਵਾ ਦਾ ਪੁਤ੍ਰ, ਜੋ ਕੈਕਸੀ (ਕੇਸ਼ਿਨੀ ਅਥਵਾ ਨਿਕਸ਼ਾ) ਦੇ ਉਦਰ ਤੋਂ ਜਨਮਿਆ. ਰਾਮਾਯਣ ਵਿੱਚ ਲਿਖਿਆ ਹੈ ਕਿ ਸੁਮਾਲੀ ਰਾਖਸ ਦੀ ਪੁਤ੍ਰੀ ਵਿਸ਼੍ਰਵਾ ਨੂੰ ਵਰਣ ਲਈ ਸੰਝ ਸਮੇਂ ਪਹੁਚੀ. ਵਿਸ਼੍ਰਵਾ ਨੇ ਉਸ ਨੂੰ ਅੰਗੀਕਾਰ ਕੀਤਾ, ਪਰ ਸੰਝ ਦਾ ਵੇਲਾ ਹੋਣ ਕਰਕੇ ਭਯੰਕਰ ਪੁਤ੍ਰ ਰਾਵਣ ਅਤੇ ਕੁੰਭਕਰਣ ਹੋਏ, ਇਨ੍ਹਾਂ ਪਿੱਛੋਂ ਕ੍ਰੂਰ ਸੁਭਾਉ ਵਾਲੀ ਸੂਰਪਣਖਾ ਜਨਮੀ. ਕੈਕਸੀ ਦੀ ਪ੍ਰਾਰਥਨਾ ਪੁਰ ਵਿਸ਼੍ਰਵਾ ਨੇ ਇੱਕ ਸ਼ਾਂਤ ਸੁਭਾਉ ਵਾਲਾ ਪੁਤ੍ਰ ਵਿਭੀਸਣ ਭੀ ਉਸ ਨੂੰ ਬਖ਼ਸ਼ਿਆ. ਰਾਵਣ ਦੇ ਦਸ ਸਿਰ ਅਤੇ ਵੀਹ ਬਾਹਾਂ ਸਨ. ਇਸ ਨੇ ਤਪ ਕਰਕੇ ਬ੍ਰਹਮਾ ਤੋਂ ਸਾਰਾ ਜਗਤ ਜਿੱਤਣ ਦਾ ਵਰ ਲਿਆ ਸੀ, ਅਰ ਆਪਣੇ ਮਤੇਰ ਭਾਈ ਕੁਬੇਰ ਨੂੰ ਲੰਕਾ ਤੋਂ ਕੱਢਕੇ ਆਪ ਰਾਜਾ ਬਣਿਆ, ਅਰ ਉਸ ਤੋਂ ਪੁਸਪਕ ਵਿਮਾਨ ਖੋਹ ਲਿਆ. ਰਾਵਣ ਨੇ ਬਹੁਤ ਇਸਤ੍ਰੀਆਂ ਵਿਆਹੀਆਂ, ਪਰ ਮਯ ਦਾਨਵ ਦੀ ਪ੍ਰਤ੍ਰੀ ਮੰਦੋਦਰੀ ਸਭ ਤੋਂ ਸ਼ਿਰੋਮਣਿ ਮੀ, ਜਿਸ ਤੋਂ ਇੰਦ੍ਰਜਿਤ (ਮੇਘਨਾਦ) ਜਨਮਿਆ.#ਰਾਮਾਯਣ ਵਿੱਚ ਰਾਵਣ ਦੀ ਫੌਜ ਦਸ ਖਰਬ, ਛਿਆਲੀ ਹਜਾਰ ਅਤੇ ਇੱਕ ਸੌ ਲਿਖੀ ਹੈ. ਰਾਵਣ ਸੰਸਕ੍ਰਿਤ ਦਾ ਪੰਡਿਤ ਅਤੇ ਜਾਤਿ ਕਰਕੇ ਬ੍ਰਾਹਮਣ ਸੀ. ਕ੍ਰੂਰ ਸੁਭਾਉ ਹੋਣ ਕਰਕੇ ਰਾਖਸ ਪ੍ਰਸਿੱਧ ਹੋਇਆ. ਸੀਤਾ ਹਰਣ ਦੇ ਅਪਰਾਧ ਵਿੱਚ ਸ਼੍ਰੀ ਰਾਮ ਨੇ ਇਸ ਨੂੰ ਮਾਰਕੇ ਵਿਭੀਖਣ ਨੂੰ ਲੰਕਾ ਦਾ ਰਾਜਾ ਥਾਪਿਆ.#"ਰਘੁਪਤਿ ਰਾਵਣ ਸੋਂ ਕਹ੍ਯੋ ਸੁਭਟ ਸਚੇਤ ਸਁਭਾਰ."#(ਹਨੂ)...
ਸਹਿਤ. ਸਾਥ. ਨਾਲ. "ਸੇਤੀ ਖਸਮ ਸਮਾਇ." (ਵਾਰ ਆਸਾ ਮਃ ੨) "ਮਨੁ ਮੇਰਾ ਦਿਆਲੁ ਸੇਤੀ ਥਿਰੁ ਨ ਰਹੈ." (ਆਸਾ ਮਃ ੧) ੨. ਸੇ. ਤੋਂ....
ਸੰਗ੍ਯਾ- ਮੁਕਾਬਲਾ. ਬਰਾਬਰੀ. "ਰਾਵਣ ਸੇਤੀ ਸਰਬਰ ਹੋਈ." (ਗੌਂਡ ਨਾਮਦੇਵ) ੨. ਵਿ- ਤੁੱਲ. ਸਮਾਨ "ਸਰਬਰ ਕਉ ਕਾਹਿ ਜੀਉ." (ਸਵੈਯੇ ਮਃ ੪. ਕੇ)...
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਦੇਖੋ, ਗੌਡ ੧....
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਸੰ. ਵਿ- ਤੁਲ੍ਯ. ਬਰਾਬਰ. ਜੇਹਾ। ੨. ਸਮਾਇਆ. ਮਿਲਿਆ. "ਜੋਤੀ ਜੋਤਿ ਸਮਾਨ." (ਬਿਲਾ ਮਃ ੫) ੩. ਦੇਖੋ, ਸਵੈਯੇ ਦਾ ਰੂਪ ੬। ੪. ਨਾਭਿ ਵਿੱਚ ਰਹਿਣ ਵਾਲੀ ਪ੍ਰਾਣ ਵਾਯੂ। ੫. ਆਦਰ. ਸੰਮਾਨ. "ਰਾਜ ਦੁਆਰੈ ਸੋਭ ਸਮਾਨੈ." (ਗਉ ਅਃ ਮਃ ੧) ੬. ਸ- ਮਾਨ. ਉਸ ਨੂੰ ਮੰਨ. ਉਸ ਨੂੰ ਜਾਣ. "ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨ." (ਕੇਦਾ ਰਵਿਦਾਸ) ੭. ਸਾਮਾਨ ਦਾ ਸੰਖੇਪ....
ਸਰਵ- ਕਿਆ. ਕਿੰ. "ਕਹਿ ਕਬੀਰ ਅਬ ਕਹੀਐ ਕਾਹਿ." (ਭੈਰ) ੨. ਕਿਸ ਨੂੰ. ਕਿਸ ਤੋਂ "ਮਾਗਉ ਕਾਹਿ ਰੰਕ ਸਭ ਦੇਖਉ." (ਬਿਲਾ ਕਬੀਰ) ੩. ਕ੍ਰਿ. ਵਿ- ਕਾਹੇ. ਕਿਸ ਲਈ. "ਸਿਮਰਤ ਕਾਹਿ ਨ ਰਾਮ?" (ਸ. ਮਃ ੯) "ਹਰਿ ਗੁਨ ਕਾਹਿ ਨ ਗਾਵਈ?" (ਤਿਲੰ ਮਃ ੯)...
ਵ੍ਯ- ਸਨਮਾਨ ਬੋਧਕ ਸ਼ਬਦ. "ਜਿਚਰੁ ਵਸਿਆ ਕੰਤੁ ਘਰਿ, ਜੀਉ ਜੀਉ ਸਭਿ ਕਹਾਤ." (ਸ੍ਰੀ ਮਃ ੫) ਇਸ ਥਾਂ ਘਰ ਦੇਹ, ਅਤੇ ਕੰਤ ਜੀਵਾਤਮਾ ਹੈ। ੨. ਸੰਗ੍ਯਾ- ਜੀਵਾਤਮਾ. "ਜੀਉ ਏਕੁ ਅਰਿ ਸਗਲ ਸਰੀਰਾ." (ਗਉ ਅਃ ਕਬੀਰ) ੩. ਜਾਨ. "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) ੪. ਜੀਵਨ. ਜ਼ਿੰਦਗੀ."ਜੀਉ ਸਮਪਉ ਆਪਣਾ." (ਓਅੰਕਾਰ) "ਲੀਪਤ ਜੀਉ ਗਇਓ." (ਬਿਲਾ ਕਬੀਰ)#੫. ਮਨ. ਦਿਲ. "ਜੀਉ ਡਰਤ ਹੈ ਆਪਣਾ." (ਧਨਾ ਮਃ ੧) "ਹਮਰਾ ਖੁਸੀ ਕਰੈ ਨਿਤ ਜੀਉ." (ਧਨਾ ਧੰਨਾ) "ਜੂਠ ਲਹੈ ਜੀਉ ਮਾਂਜੀਐ." (ਗੂਜ ਮਃ ੧) ੬. ਪ੍ਰਾਣੀ. ਜਾਨਵਰ। ੭. ਜਨਮ. "ਕਰਮਹਿ ਕਿਨ ਜੀਉ ਦੀਨ ਰੇ?" (ਗੌਂਡ ਕਬੀਰ) ਕਰਮ ਕਿਸ ਨੇ ਪੈਦਾ ਕੀਤਾ ਹੈ? ੮. ਸ੍ਵਰ (ਸੁਰ). "ਜਸ ਜੰਤੀ ਮਹਿ ਜੀਉ ਸਮਾਨਾ." (ਗਉ ਕਬੀਰ) ੯. ਸ੍ਵਾਗਤ. ਖ਼ੁਸ਼ਆਮਦੇਦ. "ਜੇ ਕੋ ਜੀਉ ਕਹੈ ਓਨਾ ਕਉ, ਜਮ ਕੀ ਤਲਬ ਨ ਹੋਈ." (ਪ੍ਰਭਾ ਮਃ ੧)...