sarabarīसरबरी
ਰਾਤ. ਦੇਖੋ, ਸਰਵਰੀ. "ਸਪਤ. ਰਬਰੀ ਪੰਥ ਵਿਤਾਈ." (ਨਾਪ੍ਰ) ੨. ਸਭ ਦੀ. ਡਿੰਗਲ ਭਾਸਾ ਵਿੱਚ "ਰੀ" ਦਾ- ਦੀ. ਅਰਥ ਬੋਧਕ ਹੈ. "ਸਰਬਰੀ ਪ੍ਰੀਤਿ ਪਿਆਰ." (ਸਾਰ ਪੜਤਾਲ ਮਃ ੫)
रात. देखो, सरवरी. "सपत.रबरी पंथ विताई." (नाप्र) २. सभ दी. डिंगल भासा विॱच "री" दा- दी. अरथ बोधक है. "सरबरी प्रीति पिआर." (सार पड़ताल मः ५)
ਸੰ. ਵਿ- ਦਿੱਤਾ ਹੋਇਆ। ੨. ਸੰ. ਰਤ. ਪ੍ਰੀਤਿਵਾਨ. "ਨਾਮ ਸੰਗਿ ਮਨ ਤਨਹਿ ਰਾਤ." (ਮਾਲੀ ਮਃ ੫) ੩. ਸੰ. ਰਾਤ੍ਰਿ. ਨਿਸ਼ਾ. ਰਜਨੀ. ਸ਼ਬ....
ਵਿ- ਸਰਵਰ (ਸੁਲਤਾਨ) ਦਾ ਉਪਾਸਕ. ਸੁਲਤਾਨੀਆ। ੨. ਸੰ. ਸ਼ਰ੍ਵਰੀ. ਸੰਗ੍ਯਾ- ਰਾਤ, ਜੋ ਤਾਰਿਆਂ ਨਾਲ ਚਿੱਤਮਿਤਾਲੀ ਹੈ. ਦੇਖੋ, ਸਰਵਰ ੮। ੩. ਹਲਦੀ। ੪. ਫ਼ਾ. [سروری] ਸਰਦਾਰੀ. ਪ੍ਰਧਾਨਤਾ....
ਸੰ. शपथ- ਸ਼ਪਥ. ਸੰਗ੍ਯਾ- ਕਸਮ. ਸੌਂਹ. ਸੁਗੰਦ. ਦੇਖੋ, ਸ਼ਪ ਧਾ. "ਕੂਰ ਸਪਤ ਕੋ ਦੋਸ ਨ ਮਾਨਾ." (ਗੁਪ੍ਰਸੂ) ੨. सप्त- ਸਪ੍ਤ. ਸੱਤ. ਸਾਤ. "ਸਪਤ ਦੀਪ ਸਪਤ ਸਾਗਰਾ." (ਵਾਰ ਸ੍ਰੀ ਮਃ ੪) ੩. ਵਿ- ਸਪ੍ਤਮ. ਸ਼ੱਤਵਾਂ. ਸੱਤਵੇਂ. "ਸਪਤ ਪਾਤਾਲਿ ਬਸੰਤੌ." (ਸਵੈਯੇ ਮਃ ੧. ਕੇ) ੪. ਅਞਾਣ ਲਿਖਾਰੀ ਨੇ ੨੦੩ ਚਰਿਤ੍ਰ ਵਿੱਚ "ਸਹਸ" ਦੀ ਥਾਂ ਸਪਤ ਸ਼ਬਦ ਲਿਖ ਦਿੱਤਾ ਹੈ. ਯਥਾ- "ਸੋਰਹ ਸਪਤ ਕ੍ਰਿਸਨ ਤ੍ਰਿਯ ਬਰੀ." ਸਹੀ ਪਾਠ ਹੈ- "ਸੋਰਹ ਸਹਸ ਕ੍ਰਿਸਨ ਤ੍ਰਿਯ ਬਰੀ." ੫. ਸੰ. ਸ਼ਪ੍ਤ. ਵਿ- ਸਰਾਫਿਆ ਹੋਇਆ....
ਦੇਖੋ, ਪਥੁ ੨. ਅਤੇ ਪਥ੍ਯ....
ਸੰਗ੍ਯਾ- ਰਾਜਪੂਤਾਨੇ ਦੀ ਉਹ ਭਾਸਾ, ਜਿਸ ਵਿੱਚ ਭੱਟ ਚਾਰਣ ਆਦਿ ਕਵਿਤਾ ਲਿਖਦੇ ਹਨ. ਇਹ ਹੁਣ ਪ੍ਰਚਲਿਤ ਬੋਲੀ ਤੋਂ ਬਹੁਤ ਭਿੰਨ ਜਾਪਦੀ ਹੈ। ੨. ਵਿ- ਨੀਚ। ੩. ਨਿੰਦਿਤ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਵਿ- ਗਿਆਨ ਕਰਾਉਣ ਵਾਲਾ। ੨. ਜਗਾਉਣ ਵਾਲਾ....
ਰਾਤ. ਦੇਖੋ, ਸਰਵਰੀ. "ਸਪਤ. ਰਬਰੀ ਪੰਥ ਵਿਤਾਈ." (ਨਾਪ੍ਰ) ੨. ਸਭ ਦੀ. ਡਿੰਗਲ ਭਾਸਾ ਵਿੱਚ "ਰੀ" ਦਾ- ਦੀ. ਅਰਥ ਬੋਧਕ ਹੈ. "ਸਰਬਰੀ ਪ੍ਰੀਤਿ ਪਿਆਰ." (ਸਾਰ ਪੜਤਾਲ ਮਃ ੫)...
ਸੰਗ੍ਯਾ- ਪ੍ਯਾਰ. ਪ੍ਰੇਮ. ਮੁਹੱਬਤ. "ਜਗਤ ਮੈ ਝੂਠੀ ਦੇਖੀ ਪ੍ਰੀਤਿ." (ਦੇਵ ਮਃ ੯) ੨. ਤ੍ਰਿਪਤਿ। ੩. ਪ੍ਰਸੰਨਤਾ. ਖ਼ੁਸ਼ੀ. "ਮੀਨੇ ਪ੍ਰੀਤਿ ਭਈ ਜਲਿ ਨਾਇ." (ਗਉ ਮਃ ੪) ੪. ਕਾਮ ਦੀ ਇਸਤ੍ਰੀ, ਜੋ ਰਤਿ ਦੀ ਸੌਕਣ ਹੈ....
ਸੰਗ੍ਯਾ- ਪ੍ਰੇਮ. ਮੁਹੱਬਤ. ਪ੍ਯਾਰ. ਪ੍ਰਿਯਤਾ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਸੰਗ੍ਯਾ- ਜਾਂਚ. ਛਾਨ ਬੀਨ. ਦੇਖ ਭਾਲ। ੨. ਪੱਟਤਾਲ. ਚਾਰ ਤਾਲ ਦਾ ਭੇਦ. ਇਸ ਤਾਲ ਵਿੱਚ ਗਾਏ ਜਾਣ ਵਾਲੇ ਪਦਾਂ ਦੀ "ਪੜਤਾਲ" ਸੰਗ੍ਯਾ ਹੋ ਗਈ ਹੈ, ਭਾਵੇਂ ਉਹ ਕਿਸੇ ਧਾਰਨਾ ਦੇ ਹੋਣ. ਦੇਖੋ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਆਸਾ ਕਾਨੜੇ ਆਦਿਕ ਰਾਗਾਂ ਦੇ ਪੜਤਾਲ. ਸਰਬਲੋਹ ਵਿੱਚ ਅਨੇਕ ਛੰਦਾਂ ਦੇ ਆਦਿ "ਪੜਤਾਲ" ਲਿਖਿਆ ਹੈ. ਪੜਤਾਲ ਗਾਉਣ ਦੀਆਂ ਪੁਰਾਣੀਆਂ ਰੀਤਾਂ ਹੁਣ ਲੋਪ ਹੋ ਰਹੀਆਂ ਹਨ. ਸ਼੍ਰੀ ਗੁਰੂ ਅਰਜਨਦੇਵ ਦਾ ਸਿਖਾਇਆ ਸੰਗੀਤ ਸਿੱਖਾਂ ਨੇ ਅਨਗਹਿਲੀ ਕਰਕੇ ਭੁਲਾ ਦਿੱਤਾ ਹੈ. ਭਾਈ ਗੁਰਮੁਖ ਸਿੰਘ ਭਾਈ ਅਤਰਾ ਅਤੇ ਭਾਈ ਦਿੱਤੂ ਆਦਿਕ ਦੇ ਗਾਏ ਪੜਤਾਲ ਜੋ ਸਾਡੇ ਸੁਣਨ ਵਿੱਚ ਆਏ ਹਨ, ਹੁਣ ਉਹ ਕੇਵਲ ਸਿਮ੍ਰਿਤੀ ਵਿੱਚ ਰਹਿ ਗਏ ਹਨ....