sarabasoसरबसो
ਸਰਵਸ੍ਵ. ਦੇਖੋ, ਸਰਬਸੁ. "ਮੇਰੇ ਸਰਬਸੋ ਗੋਬਿੰਦ." (ਕਾਨ ਮਃ ੫)
सरवस्व. देखो, सरबसु. "मेरे सरबसो गोबिंद." (कान मः ५)
ਸੰ. ਸਰ੍ਵਸ੍ਵ. ਸੰਗ੍ਯਾ- ਸਾਰਾ ਧਨ ਪਦਾਰਥ. ਸਾਰੀ ਵਿਭੂਤਿ. "ਕਰ ਗਹਿ ਲੀਨੇ ਸਰਬਸੁ ਦੀਨੇ." (ਸੋਰ ਮਃ ੫) ੨. ਸਰਵ ਰਸ. ਸਾਰੇ ਰਸ. "ਸਰਬਸੁ ਛੋਡਿ ਮਹਾਰਸ ਪੀਜੈ." (ਗਉ ਕਬੀਰ)...
ਸਰਵਸ੍ਵ. ਦੇਖੋ, ਸਰਬਸੁ. "ਮੇਰੇ ਸਰਬਸੋ ਗੋਬਿੰਦ." (ਕਾਨ ਮਃ ੫)...
ਸੰ. ਗੋਵਿੰਦ. ਸੰਗ੍ਯਾ- ਗਊ ਨੂੰ ਲਾਭ ਪਹੁਚਾਉਣਵਾਲਾ ਕ੍ਰਿਸਨਦੇਵ। ੨. ਗ੍ਯਾਨ ਕਰਕੇ ਪ੍ਰਾਪਤ ਹੋਣ ਯੋਗ੍ਯ ਵਾਹਗੁਰੂ। ੩. ਪ੍ਰਿਥਿਵੀਪਾਲਕ ਕਰਤਾਰ। ੪. ਗੋ (ਗੁਰਬਾਣੀ) ਕਰਕੇ ਜੋ ਵਿੰਦ (ਲੱਭਿਆ ਜਾਵੇ) ਪਾਰਬ੍ਰਹਮ. ਕਰਤਾਰ. "ਮਨਹੁ ਨ ਬੀਸਰੈ ਗੁਣਨਿਧਿ ਗੋਬਿਦਰਾਇ." (ਬਾਵਨ) "ਗੁਣਗਾਇ ਗੋਬਿੰਦ ਅਨਦੁ ਉਪਜੈ." (ਸੂਹੀ ਛੰਤ ਮਃ ੫)...
ਸੰਗ੍ਯਾ- ਕਰ੍ਣ. ਕੰਨ. "ਮੰਤੁ ਦੀਓ ਹਰਿ ਕਾਨ." (ਪ੍ਰਭਾ ਮਃ ੪) ੨. ਕਾਨਾ. ਸਰਕੁੜੇ ਦਾ ਕਾਂਡ. "ਦੀਸਹਿ ਦਾਧੇ ਕਾਨ ਜਿਉ." (ਸ. ਕਬੀਰ) ਜਲੇ ਹੋਏ ਕਾਨੇ ਤੁੱਲ ਦੀਸਹਿਂ। ੩. ਜੁਲਾਹੇ ਦੀ ਤਾਣੀ ਦੇ ਕਾਨੇ. "ਦੁਆਰ ਊਪਰਿ ਝਿਲਕਾਵਹਿ ਕਾਨ." (ਗੌਂਡ ਕਬੀਰ) ੪. ਕਾਨ੍ਹ. ਕ੍ਰਿਸਨ. "ਗਾਵਹਿ ਗੋਪੀਆ ਗਾਵਹਿ ਕਾਨ." (ਵਾਰ ਆਸਾ) ੫. ਦੇਖੋ, ਕਾਣ, ਕਾਣਿ ਅਤੇ ਕਾਨਿ। ੬. ਤੀਰ. ਬਾਣ. "ਪ੍ਰੇਮ ਕੇ ਕਾਨ ਲਗੇ ਤਨ ਭੀਤਰਿ." (ਮਾਰੂ ਮਃ ੧) ੭. ਫ਼ਾ. [کان] ਖਾਣਿ. ਆਕਰ। ੮. ਤੁ [قان] ਕ਼ਾਨ. ਲਹੂ. ਰੁਧਿਰ....