sarabābharanāḍhya, sarabābharanāḍhyaसरबाभरणाढ्य, सरबाभरणाढ्य
(ਜਾਪੁ) ਵਾ- ਸਰ੍ਵ- ਆਭਰਣ- ਆਢਯ. ਸਾਰੇ ਭੂਸਣਾਂ ਕਰਕੇ ਮਹਾ ਧਨੀ। ੨. ਸਾਰੇ ਭੂਖਣਾਂ ਦੇ ਧਾਰਨ ਵਾਲਾ.
(जापु) वा- सर्व- आभरण- आढय. सारे भूसणां करके महा धनी। २. सारे भूखणां दे धारन वाला.
ਦੇਖੋ, ਜਪ, ਜਪੁ ਅਤੇ ਜਾਪੁ. "ਜਾਪ ਤਾਪੁ ਗਿਆਨੁ ਸਭ ਧਿਆਨੁ." (ਸੁਖਮਨੀ) ੨. ਦਸ਼ਮੇਸ਼ ਦੀ ਬਾਣੀ, ਜੋ ਜਪੁ ਦੇ ਤੁੱਲ ਹੀ ਸਿੱਖਾਂ ਦਾ ਨਿੱਤ ਦਾ ਪਾਠ ਹੈ. ਦੇਖੋ, ਜਾਪਜੀ। ੩. ਜਾਪ੍ਯ. ਜਪਣ ਯੋਗ੍ਯ. "ਰਾਮਨਾਮ ਜਪ ਜਾਪੁ." (ਸ੍ਰੀ ਮਃ ੫)...
ਸੰ. ਸੰਗ੍ਯਾ- ਗਹਿਣਾ. ਭੂਸਣ. "ਹਰਿਨਾਮ ਰੰਗ ਆਭਰਣੀ." (ਜੈਤ ਮਃ ੫) ੨. ਪੋਸਣ. ਪਰਵਰਿਸ਼. ਪਾਲਨ....
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. ਮਹਤ੍. ਵਿ- ਵਡਾ. ਮਹਾਨ. ਇਹ ਕਿਸੇ ਸ਼ਬਦ ਦੇ ਮੁੱਢ ਆਉਂਦਾ ਹੈ. "ਮਹਾਅਨੰਦ ਭਏ ਸੁਖ ਪਾਇਆ." (ਸੋਰ ਮਃ ੫)...
ਸੰ. धनिन ਵਿ- ਧਨ ਵਾਲਾ. ਦੌਲਤਮੰਦ. ਧਨਿਕ੍ਸ਼੍। ੨. ਦੇਖੋ, ਧਣੀ....
ਦੇਖੋ, ਧਾਰਣ ਅਤੇ ਧਾਰਣਾ. "ਪ੍ਰਭੁ ਸਗਲ ਤੁਮਾਰੀ ਧਾਰਨਾ." (ਰਾਮ ਮਃ ੫)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....