saravar mahi hansu hans mahi sāgaruसरवर महि हंसु हंस महि सागरु
(ਧਨਾ ਅਃ ਮਃ ੧) ਸਤਿਸੰਗ ਵਿੱਚ ਵਿਵੇਕੀ ਜਨ ਹੈ, ਵਿਵੇਕੀ ਦੇ ਰਿਦੇ ਵਿੱਚ ਗਿਆਨ ਸਮੁੰਦਰ ਅਥਵਾ ਕਰਤਾਰ ਹੈ.
(धना अः मः १) सतिसंग विॱच विवेकी जन है, विवेकी दे रिदे विॱच गिआन समुंदर अथवा करतार है.
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਦੇਖੋ ਸਤਸੰਗ....
ਦੇਖੋ, ਬਿਬੇਕੀ....
ਸੰ. ज्ञान ਜ੍ਞਾਨ. ਸੰਗ੍ਯਾ- ਜਾਣਨਾ. ਬੋਧ. ਸਮਝ. ਇ਼ਲਮ. "ਅੰਤਰਿ ਗਿਆਨ ਨ ਆਇਓ ਮਿਰਤਕੁ ਹੈ ਸੰਸਾਰ." (ਵਾਰ ਸ੍ਰੀ ਮਃ ੩) ੨. ਪਾਰਬ੍ਰਹਮ, ਜੋ ਗ੍ਯਾਨਰੂਪ ਹੈ....
ਦੇਖੋ, ਸਮੁਦ੍ਰ। ੨. ਖ਼ਾ. ਦੁੱਧ....
ਵ੍ਯ- ਯਾ. ਵਾ. ਕਿੰਵਾ. ਜਾਂ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....