sarakhata, sarakhatāसरख़त, सरख़त़
ਫ਼ਾ. [سرخط] ਸੰਗ੍ਯਾ- ਸਿਰਲੇਖ. ਸਿਰਨਾਵਾਂ। ੨. ਰਸੀਦ. "ਸਰਖਤ ਅਬ ਹੀ ਹਮ ਤੇ ਲੇਹੁ ਲਿਖਾਇਕੈ." (ਚਰਿਤ੍ਰ ੧੬੨) ੩. ਪੱਟਾ. ਸਨਦ.
फ़ा. [سرخط] संग्या- सिरलेख. सिरनावां। २. रसीद. "सरखत अब ही हम ते लेहु लिखाइकै." (चरित्र १६२) ३. पॱटा. सनद.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਭਾਗ. ਕਿਸਮਤ. ਨਸੀਬ. ਕਰਮਾਨੁਸਾਰ ਜੀਵ ਦਾ ਲੇਖ। ੨. ਸਿਰਨਾਵਾਂ। ੩. ਮੁਖਬੰਦ।...
ਫ਼ਾ. [رسیِد] ਰਸੀਦਹ. ਰਸੀਦਾ. ਵਿ- ਪਹੁਚਿਆ ਹੋਇਆ. "ਦਰਿ ਦਰਵੇਸ ਰਸੀਦ." (ਸ੍ਰੀ ਅਃ ਮਃ ੧) ਦਰਰਸੀਦਹ ਦਰਵੇਸ਼। ੨. ਰਸੀਦ. ਸੰਗ੍ਯਾ- ਪਹੁਚ. ਗਮ੍ਯਤਾ. "ਜੇ ਕਰ ਤਹਾਂ ਰਸੀਦ ਤੁਮਾਰੀ." (ਗੁਪ੍ਰਸੂ) ੩. ਫ਼ਾ. [رسیِد] ਕਿਸੇ ਵਸ੍ਤ ਦੇ ਪਹੁਚਣ ਦਾ ਇਕਰਾਰਨਾਮਾ. Receipt "ਨਿਤ ਦੇਹੁ ਰਸੀਦ." (ਗੁਪ੍ਰਸੂ) ੪. ਛੁੱਟੀ. ਰੁਖਸਤ. "ਸੰਧ੍ਯਾ ਹੋਤ ਰਸੀਦ." (ਗੁਪ੍ਰਸੂ) ੫. ਅ਼. [رشیِد] ਰਸ਼ੀਦ. ਹਦਾਯਤ ਪ੍ਰਾਪਤ ਕਰਨ ਵਾਲਾ। ੬. ਹਦਾਯਤ ਪੁਰ ਚਲਣ ਵਾਲਾ। ੭. ਸਮਝ ਵਾਲਾ....
ਫ਼ਾ. [سرخط] ਸੰਗ੍ਯਾ- ਸਿਰਲੇਖ. ਸਿਰਨਾਵਾਂ। ੨. ਰਸੀਦ. "ਸਰਖਤ ਅਬ ਹੀ ਹਮ ਤੇ ਲੇਹੁ ਲਿਖਾਇਕੈ." (ਚਰਿਤ੍ਰ ੧੬੨) ੩. ਪੱਟਾ. ਸਨਦ....
ਲਓ. ਅੰਗੀਕਾਰ ਕਰੋ. ਦੇਖੋ, ਲੇਹੁ. "ਲੇਹੁ ਆਰਤੀ, ਹੋ ਪੁਰਖ ਨਿਰੰਜਨਾ !" (ਪ੍ਰਭਾ ਕਬੀਰ)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਸੰ. ਪੱਟ. ਸੰਗ੍ਯਾ- ਤਖਤੀ. ਪੱਟੀ। ੨. ਸਨਦ. ਅਧਿਕਾਰਪਤ੍ਰ। ੩. ਪਟਕਾ. ਕਮਰ ਆਦਿ ਅੰਗਾਂ ਪੁਰ ਬੰਨ੍ਹਣ ਦਾ ਵਸਤ੍ਰ। ੪. ਦੇਖੋ, ਪਟਹ....
[سند] ਸੰਗ੍ਯਾ- ਪੱਟਾ. ਵਸੀਕਾ। ੨. ਸਿਫ਼ਾਰਿਸ਼ਨਾਮਾ....