sarafarāzaसरफ़राज़
ਫ਼ਾ. [سرفراز] ਮਗਰੂਰ. ਉੱਚੇ ਸਿਰ ਵਾਲਾ। ੨. ਇੱਜ਼ਤ ਅਤੇ ਅਧਿਕਾਰ ਦਾ ਵਧਣਾ.
फ़ा. [سرفراز] मगरूर. उॱचे सिर वाला। २. इॱज़त अते अधिकार दा वधणा.
ਅ਼. [مغروُر] ਵਿ- ਗ਼ਰੂਰ (ਹੰਕਾਰ) ਕਰਨ ਵਾਲਾ. ਘਮੰਡੀ. ਅਭਿਮਾਨੀ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਅ਼. [عِزّت] ਇ਼ੱਜ਼ਤ. ਸੰਗ੍ਯਾ- ਮਾਨ. ਆਦਰ. ਪ੍ਰਤਿਸ੍ਠਾ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਅਹੁਦਾ. ਪਦਵੀ। ੨. ਹੱਕ। ੩. ਯੋਗ੍ਯਤਾ. "ਅਤਰ ਬਲ ਅਧਿਕਾਰ." (ਸਵਾ ਮਃ ੧) ਸੈਨਾ ਦੀ ਯੋਗ੍ਯਤਾ ਤੇ। ੪. ਅਖ਼ਤਿਆਰ....
ਕ੍ਰਿ- ਵਰ੍ਧਨ. ਵ੍ਰਿੱਧਿ ਨੂੰ ਪ੍ਰਾਪਤ ਹੋਣਾ। ੨. ਵਧ ਕਰਨਾ. ਮਾਰਨਾ....